
ਲੱਦਾਖ ਦੇ ਤੁਰਤੁਕ ਵਿਖੇ ਅੱਜ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਵਿਚ ਫ਼ੌਜ ਦੇ ਸੱਤ ਜਵਾਨ ਸ਼ਹੀਦ ਹੋ ਗਏ ਹਨ
ਨਵੀਂ ਦਿੱਲੀ : ਲੱਦਾਖ ਦੇ ਤੁਰਤੁਕ ਵਿਖੇ ਅੱਜ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਵਿਚ ਫ਼ੌਜ ਦੇ ਸੱਤ ਜਵਾਨ ਸ਼ਹੀਦ ਹੋ ਗਏ ਹਨ ਅਤੇ ਕਈ ਹੋਰ ਜ਼ਖ਼ਮੀ ਹਨ। ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ladakh incident
ਉਨ੍ਹਾਂ ਟਵੀਟ ਕਰਦਿਆਂ ਲਿਖਿਆ, ''ਲੱਦਾਖ ਵਿਖੇ ਵਾਪਰੇ ਬੱਸ ਹਾਦਸੇ ਤੋਂ ਦੁਖੀ ਹਾਂ ਜਿਸ 'ਚ ਅਸੀਂ ਆਪਣੇ ਬਹਾਦਰ ਫ਼ੌਜੀ ਜਵਾਨਾਂ ਨੂੰ ਗੁਆ ਦਿੱਤਾ ਹੈ। ਇਸ ਦੁੱਖ ਦੀ ਘੜੀ 'ਚ ਸ਼ਹੀਦ ਅਤੇ ਜ਼ਖ਼ਮੀ ਜਵਾਨਾਂ ਦੇ ਪਰਿਵਾਰਾਂ ਦੇ ਨਾਲ ਹਾਂ।
ladakh incident
ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।'' ਦੱਸਣਯੋਗ ਹੈ ਕਿ ਫ਼ੌਜੀਆਂ ਦੀ ਗੱਡੀ ਇਕ ਨਦੀ ਵਿਚ ਡਿੱਗ ਗਈ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ ਹੈ। ਇਸ ਗੱਡੀ ਵਿਚ 26 ਦੇ ਕਰੀਬ ਫ਼ੌਜੀ ਜਵਾਨ ਸਵਾਰ ਸਨ।
tweet
ਲੱਦਾਖ ਹਾਦਸੇ 'ਤੇ ਰਾਹੁਲ ਗਾਂਧੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
''ਲੱਦਾਖ ਵਿੱਚ ਭਾਰਤੀ ਫ਼ੌਜ ਦੇ ਜਵਾਨਾਂ ਨਾਲ ਹੋਏ ਦਰਦਨਾਕ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਅਤੇ ਸਾਡੇ ਜ਼ਖ਼ਮੀ ਸੈਨਿਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।''
tweet
ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੇ ਪ੍ਰਗਟਾਇਆ ਦੁੱਖ
''ਲੱਦਾਖ ਵਿੱਚ ਸਾਡੇ ਬਹਾਦਰ ਫ਼ੌਜੀ ਜਵਾਨਾਂ ਦੀਆਂ ਕੀਮਤੀ ਜਾਨਾਂ ਦੇ ਨੁਕਸਾਨ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।''