
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਰਾਓ ਨਾਲ ਮੁਲਾਕਾਤ ਕੀਤੀ।
ਹੈਦਰਾਬਾਦ: ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿਚ ਸੇਵਾਵਾਂ ਦੇ ਨਿਯਮ ਨੂੰ ਲੈ ਕੇ ਕੇਂਦਰ ਵਲੋਂ ਜਾਰੀ ਆਰਡੀਨੈਂਸ ਨੂੰ ਤੁਰਤ ਵਾਪਸ ਲੈਣ। ਦਿੱਲੀ ਵਿਚ ਸੇਵਾਵਾਂ ਦੇ ਕੰਟਰੋਲ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਰਾਓ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਝਗੜਾ ਕਰਨ ਵਾਲੇ ਭਾਰਤੀ ਮੂਲ ਦੇ ਵਿਅਕਤੀ ਨੂੰ ਹੋਈ ਕੈਦ
'ਕੇਸੀਆਰ' ਦੇ ਨਾਂ ਨਾਲ ਮਸ਼ਹੂਰ ਰਾਓ ਨੇ ਕੇਜਰੀਵਾਲ ਅਤੇ ਮਾਨ ਨਾਲ ਸਾਂਝੀ ਪ੍ਰੈਸ ਕਾਨਫ਼ਰੰਸ ਦੌਰਾਨ ਇਹ ਮੰਗ ਕੀਤੀ। ਆਮ ਆਦਮੀ ਪਾਰਟੀ ਦੇ ਦੋ ਆਗੂਆਂ ਨੇ ਇਥੇ ਰਾਓ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਦੇ ਆਰਡੀਨੈਂਸ ਵਿਰੁਧ ਲੜਾਈ ਵਿਚ ਉਨ੍ਹਾਂ ਦਾ ਸਮਰਥਨ ਮੰਗਿਆ। ਰਾਓ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ "ਜਮਹੂਰੀ ਤੌਰ 'ਤੇ ਚੁਣੀਆਂ ਗਈਆਂ ਸੂਬਾ ਸਰਕਾਰਾਂ ਨੂੰ ਪਰੇਸ਼ਾਨ ਕਰਨ" ਦਾ ਇਲਜ਼ਾਮ ਲਗਾਇਆ। ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਐਮਰਜੈਂਸੀ ਲਗਾਈ ਗਈ ਸੀ ਅਤੇ ਹੁਣ ਦੀ ਸਥਿਤੀ ਵਿਚ ਕੋਈ ਫਰਕ ਨਹੀਂ ਹੈ।
ਇਹ ਵੀ ਪੜ੍ਹੋ: FCI ’ਚ ਜਾਅਲੀ ਨੌਕਰੀਆਂ ਦੇਣ ਦੇ ਘੁਟਾਲੇ ਦਾ ਪਰਦਾਫਾਸ਼, ਪਠਾਨਕੋਟ ਪੁਲਿਸ ਨੇ 2 ਮੁਲਜ਼ਮ ਕੀਤੇ ਕਾਬੂ
ਰਾਓ ਨੇ ਕੇਂਦਰ ਦੀ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸਰਕਾਰ ਨੂੰ ਕਿਹਾ, "ਅਸੀਂ ਪ੍ਰਧਾਨ ਮੰਤਰੀ ਤੋਂ ਆਰਡੀਨੈਂਸ ਵਾਪਸ ਲੈਣ ਦੀ ਮੰਗ ਕਰਦੇ ਹਾਂ, ਨਹੀਂ ਤਾਂ ਅਸੀਂ ਸਾਰੇ ਕੇਜਰੀਵਾਲ ਦਾ ਸਮਰਥਨ ਕਰਾਂਗੇ। ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਰਹਾਂਗੇ। ਆਰਡੀਨੈਂਸ ਨੂੰ ਨਾਕਾਮ ਕਰਨ ਲਈ ਅਸੀਂ ਲੋਕ ਸਭਾ ਅਤੇ ਰਾਜ ਸਭਾ ਵਿਚ ਅਪਣੀ ਪੂਰੀ ਤਾਕਤ ਲਗਾਵਾਂਗੇ। ਇਸ ਨੂੰ ਬੇਲੋੜਾ ਮੁੱਦਾ ਨਾ ਬਣਾਉ। ਸਰਕਾਰ ਨੂੰ ਕੰਮ ਕਰਨ ਦਿਉ।''
ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਝਗੜਾ ਕਰਨ ਵਾਲੇ ਭਾਰਤੀ ਮੂਲ ਦੇ ਵਿਅਕਤੀ ਨੂੰ ਹੋਈ ਕੈਦ
ਉਨ੍ਹਾਂ ਕਿਹਾ, ''ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਆਰਡੀਨੈਂਸ ਲਿਆ ਕੇ ਦਿੱਲੀ ਦੇ ਲੋਕਾਂ ਦਾ ਅਪਮਾਨ ਕੀਤਾ ਹੈ। ਮੈਂ ਬਿਨਾਂ ਸ਼ੱਕ ਕਹਿ ਸਕਦਾ ਹਾਂ ਕਿ ਇਹ ਦਿੱਲੀ ਦੇ ਲੋਕਾਂ ਦਾ ਅਪਮਾਨ ਹੈ”।