ਲਾਰੈਂਸ ਬਿਸ਼ਨੋਈ ਪਟਿਆਲਾ ਹਾਊਸ ਕੋਰਟ 'ਚ ਪੇਸ਼, 4 ਦਿਨਾਂ ਲਈ ਸਪੈਸ਼ਲ ਸੈੱਲ ਦੀ ਰਿਮਾਂਡ 'ਤੇ ਭੇਜਿਆ  
Published : May 27, 2023, 4:17 pm IST
Updated : May 27, 2023, 4:17 pm IST
SHARE ARTICLE
Lawrence Bishnoi
Lawrence Bishnoi

24 ਮਈ, 2023 ਨੂੰ ਬਿਸ਼ਨੋਈ ਦੇ ਖਿਲਾਫ਼ ਆਰਮਜ਼ ਐਕਟ ਦੇ ਸਪੈਸ਼ਲ ਸੈੱਲ ਵਿਚ ਕੇਸ ਦਰਜ ਕੀਤਾ ਗਿਆ ਸੀ,

 

ਨਵੀਂ ਦਿੱਲੀ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ਼ਨੀਵਾਰ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 4 ਦਿਨ ਦੇ ਸਪੈਸ਼ਲ ਸੈੱਲ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ। 24 ਮਈ, 2023 ਨੂੰ ਬਿਸ਼ਨੋਈ ਦੇ ਖਿਲਾਫ਼ ਆਰਮਜ਼ ਐਕਟ ਦੇ ਸਪੈਸ਼ਲ ਸੈੱਲ ਵਿਚ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ 25 ਪਿਸਤੌਲ ਬਰਾਮਦ ਕੀਤੇ ਗਏ ਸਨ। ਇਸ ਵਿਚ ਫੜੇ ਗਏ ਮੁਲਜ਼ਮ ਮੁਕੰਦ ਸਿੰਘ ਨੇ ਦਿਲਪ੍ਰੀਤ ਦਾ ਨਾਂ ਲਿਆ ਸੀ, ਜੋ ਗੋਲਡੀ ਬਰਾੜ ਲਈ ਕੰਮ ਕਰਦਾ ਹੈ।

ਗੋਲਡੀ ਨੇ ਦਿਲਪ੍ਰੀਤ ਰਾਹੀਂ ਮੁਕੰਦ ਨੂੰ ਇਹ ਹਥਿਆਰ ਕਾਲਾ ਜਠੇੜੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਦੇਣ ਲਈ ਕਿਹਾ ਸੀ। ਇਸ ਮਾਮਲੇ 'ਚ ਲਾਰੈਂਸ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਕਰਕੇ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਤਿਹਾੜ ਜੇਲ੍ਹ 'ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਜੇਲ੍ਹ 'ਚ ਗੈਂਗ ਵਾਰ ਹੋਣ ਦਾ ਖਦਸ਼ਾ ਹੈ। ਅਜਿਹੇ 'ਚ ਪ੍ਰਸ਼ਾਸਨ ਨੇ ਫ਼ੈਸਲਾ ਲਿਆ ਹੈ ਕਿ ਲਾਰੇਂਸ ਨੂੰ ਮੰਡੋਲੀ ਜੇਲ 'ਚ ਸ਼ਿਫਟ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਬਿਸ਼ਨੋਈ ਨੂੰ ਹਾਈ ਸਕਿਓਰਿਟੀ ਵਾਰਡ ਦੇ ਸੈੱਲ ਨੰਬਰ 15 'ਚ ਰੱਖਿਆ ਗਿਆ ਹੈ। ਬਿਸ਼ਨੋਈ ਨੂੰ ਬੁੱਧਵਾਰ ਦੇਰ ਰਾਤ ਗੁਜਰਾਤ ਤੋਂ ਦਿੱਲੀ ਹਵਾਈ ਅੱਡੇ 'ਤੇ ਉੱਚ ਸੁਰੱਖਿਆ 'ਚ ਲਿਆਂਦਾ ਗਿਆ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement