ਖ਼ਬਰਾਂ |

ਤਾਜ਼ਾ |

ਮਮਤਾ ਬੈਨਰਜੀ ਨੇ ਆਗਰਾ 'ਚ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਧਮਾਕੇ ਲਈ ਲੋਕਾਂ ਤੋਂ ਮੰਗੀ ਮੁਆਫ਼ੀ
Published : May 27, 2023, 1:34 pm IST
Updated : May 27, 2023, 1:34 pm IST
SHARE ARTICLE
Mamata Banerjee
Mamata Banerjee

ਮਮਤਾ ਬੈਨਰਜੀ ਨੇ ਦੱਸਿਆ ਕਿ ਗੈਰ-ਕਾਨੂੰਨੀ ਫੈਕਟਰੀ ਦੇ ਮਾਲਕ ਅਤੇ ਮੁੱਖ ਦੋਸ਼ੀ ਦੇ ਦੋ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਆਗਰਾ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਸੂਬੇ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਆਗਰਾ ਖੇਤਰ ਦੇ ਲੋਕਾਂ ਤੋਂ ਮੁਆਫ਼ੀ ਮੰਗੀ, ਜਿੱਥੇ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਧਮਾਕੇ ਦੇ 11 ਦਿਨ ਬਾਅਦ ਖਰੀਕੁਲ ਪਿੰਡ ਪਹੁੰਚੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਮੁਖੀ ਬੈਨਰਜੀ ਨੇ ਕਿਹਾ ਕਿ ਜੇਕਰ ਖੂਫ਼ੀਆ ਤੰਤਰ ਸਹੀ ਢੰਗ ਨਾਲ ਕੰਮ ਕਰਦਾ ਤਾਂ ਇਸ ਹਾਦਸੇ ਨੂੰ ਰੋਕਿਆ ਜਾ ਸਕਦਾ ਸੀ। 

ਬੈਨਰਜੀ ਨੇ ਧਮਾਕੇ ਵਿਚ ਮਾਰੇ ਗਏ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਤੋਂ ਬਾਅਦ ਕਿਹਾ, “ਮੈਂ ਤੁਹਾਡੇ ਅੱਗੇ ਝੁਕਦੀ ਹਾਂ ਅਤੇ ਇਸ ਘਟਨਾ ਲਈ ਮੁਆਫ਼ੀ ਮੰਗਦੀ ਹਾਂ। ਉਨ੍ਹਾਂ 16 ਮਈ ਦੇ ਧਮਾਕੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵਿਚੋਂ ਹਰੇਕ ਨੂੰ ‘ਹੋਮ ਗਾਰਡ’ ਦੇ ਅਹੁਦੇ ਲਈ ਨਿਯੁਕਤੀ ਪੱਤਰ ਵੀ ਸੌਂਪੇ। ਮਮਤਾ ਬੈਨਰਜੀ ਨੇ ਦੱਸਿਆ ਕਿ ਗੈਰ-ਕਾਨੂੰਨੀ ਫੈਕਟਰੀ ਦੇ ਮਾਲਕ ਅਤੇ ਮੁੱਖ ਦੋਸ਼ੀ ਦੇ ਦੋ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement