ਵਿਰੋਧੀ ਧਿਰ ਵਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਗਮ ਦਾ ਬਾਈਕਾਟ ਇਕ ਤਰ੍ਹਾਂ ਦਾ ਅਪਮਾਨ: ਅਨੁਰਾਗ ਠਾਕੁਰ
Published : May 27, 2023, 4:37 pm IST
Updated : May 27, 2023, 4:37 pm IST
SHARE ARTICLE
Opposition boycott of new Parl building inauguration an insult: Anurag Thakur
Opposition boycott of new Parl building inauguration an insult: Anurag Thakur

ਕਿਹਾ, ਪਹਿਲਾਂ ਉਹ ਸੰਸਦ ਦੀ ਕਾਰਵਾਈ ਨਾ ਚੱਲਣ ਦੇਣ ਦੇ ਬਹਾਨੇ ਲੱਭਦੇ ਸਨ, ਹੁਣ ਬਾਈਕਾਟ ਦੀ ਗੱਲ ਕਰ ਰਹੇ ਨੇ

 

ਨਵੀਂ ਦਿੱਲੀ: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ਼ਨਿਚਰਵਾਰ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਗਮ ਦਾ ਬਾਈਕਾਟ ਕਰਨ ਦੇ ਵਿਰੋਧੀ ਧਿਰ ਦੇ ਫ਼ੈਸਲੇ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਇਕ ਤਰ੍ਹਾਂ ਦਾ 'ਅਪਮਾਨ' ਹੈ।

ਇਹ ਵੀ ਪੜ੍ਹੋ: ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫ਼ਾਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਨਵੀਂ ਸੰਸਦ ਭਵਨ ਦਾ ਉਦਘਾਟਨ ਕਰਨ ਵਾਲੇ ਹਨ ਅਤੇ ਕਾਂਗਰਸ, ਆਮ ਆਦਮੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ ਲਗਭਗ 20 ਵਿਰੋਧੀ ਪਾਰਟੀਆਂ ਨੇ ਸਮਾਗਮ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਵਿਰੋਧੀ ਪਾਰਟੀਆਂ ਦੀ ਦਲੀਲ ਹੈ ਕਿ ਨਵੀਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਨਾ ਸਿਰਫ਼ ਗਣਰਾਜ ਦੀ ਮੁਖੀ ਹੈ, ਸਗੋਂ ਸੰਸਦ ਦੇ ਮੁਖੀ ਵੀ ਹਨ।

ਇਹ ਵੀ ਪੜ੍ਹੋ: 2 ਮਹੀਨੇ ਪਹਿਲਾ ਹੀ ਕੈਨੇਡਾ ਗਈ ਪੰਜਾਬਣ ਦੀ ਸੜਕ ਹਾਦਸੇ 'ਚ ਮੌਤ

ਠਾਕੁਰ ਨੇ ਕਿਹਾ, “ਇਹ ਵੱਖਰੀ ਗੱਲ ਹੈ ਕਿ ਕੁੱਝ ਲੋਕਾਂ ਨੂੰ ਸੰਸਦ ਤੋਂ ਹਟਾ ਦਿਤਾ ਗਿਆ। ਪਹਿਲਾਂ ਉਹ ਸੰਸਦ ਦੀ ਕਾਰਵਾਈ ਨਾ ਚੱਲਣ ਦੇਣ ਦੇ ਬਹਾਨੇ ਲੱਭਦੇ ਸਨ। ਹੁਣ ਬਾਈਕਾਟ ਦੀ ਗੱਲ ਕਰ ਰਹੇ ਹਨ, ਜੋ ਕਿ ਇਕ ਤਰ੍ਹਾਂ ਦਾ ਅਪਮਾਨ ਵੀ ਹੈ”।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਪਟਿਆਲਾ ਹਾਊਸ ਕੋਰਟ 'ਚ ਪੇਸ਼, 4 ਦਿਨਾਂ ਲਈ ਸਪੈਸ਼ਲ ਸੈੱਲ ਦੀ ਰਿਮਾਂਡ 'ਤੇ ਭੇਜਿਆ    

ਅਨੁਰਾਗ ਠਾਕੁਰ ਮੋਦੀ ਸਰਕਾਰ ਦੀ ਨੌਵੀਂ ਵਰ੍ਹੇਗੰਢ ਮੌਕੇ ਦੂਰਦਰਸ਼ਨ ਵਲੋਂ ਆਯੋਜਤ ਇਕ ਰੋਜ਼ਾ ਰਾਸ਼ਟਰੀ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਠਾਕੁਰ ਨੇ ਕਿਹਾ ਕਿ ਭਾਰਤ ਨੂੰ "ਲੋਕਤੰਤਰ ਦੀ ਮਾਂ" ਹੋਣ 'ਤੇ ਮਾਣ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਨਵੀਂ ਸੰਸਦ ਦੀ ਇਮਾਰਤ ਦਿਤੀ ਹੈ, ਜੋ ਕਿ ਦੁਨੀਆ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement