Swati Maliwal : ਸਵਾਤੀ ਮਾਲੀਵਾਲ ਮਾਮਲੇ 'ਚ ਵਿਭਵ ਕੁਮਾਰ ਨੂੰ ਅਦਾਲਤ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ
Published : May 27, 2024, 6:10 pm IST
Updated : May 27, 2024, 6:10 pm IST
SHARE ARTICLE
bibhav Kumar
bibhav Kumar

ਨਿਆਂਇਕ ਹਿਰਾਸਤ ਵਿੱਚ ਹਨ ਵਿਭਵ ਕੁਮਾਰ

Swati Maliwal : ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਤੀਸ ਹਜ਼ਾਰੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ ਪਰ ਵਧੀਕ ਸੈਸ਼ਨ ਜੱਜ ਸੁਸ਼ੀਲ ਅਨੁਜ ਤਿਆਗੀ ਨੇ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਵਿਭਵ ਕੁਮਾਰ 'ਤੇ 13 ਮਈ ਨੂੰ ਦਿੱਲੀ 'ਚ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਦਾ ਆਰੋਪ ਹੈ। ਦਿੱਲੀ ਦੀ ਅਦਾਲਤ ਵੱਲੋਂ ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਸ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

 ਨਿਆਂਇਕ ਹਿਰਾਸਤ ਵਿੱਚ ਹਨ ਵਿਭਵ ਕੁਮਾਰ 

ਅਦਾਲਤ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ 24 ਮਈ ਨੂੰ ਚਾਰ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਉਹ 28 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ। ਵਿਭਵ ਕੁਮਾਰ ਨੂੰ ਇਸ ਤੋਂ ਪਹਿਲਾਂ ਪੰਜ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ ਸੀ।

ਸਵਾਤੀ ਮਾਲੀਵਾਲ ਦੇ ਇਲਜ਼ਾਮ

'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਕੇ ਡਾਵੋਂਗਦੇ ਅਨੁਸਾਰ ਮੁੱਖ ਮੰਤਰੀ ਨਿਵਾਸ 'ਤੇ ਵਿਭਵ ਕੁਮਾਰ ਰੌਲਾ ਪਾਉਂਦੇ ਹੋਏ, ਧਮਕੀਆਂ ਦਿੰਦੇ ਹੋਏ ਉਸਨੂੰ ਗਾਲ੍ਹਾਂ ਕੱਢੀਆਂ। ਉਨ੍ਹਾਂ ਨੇ ਆਰੋਪ ਲਗਾਇਆ ਸੀ ਵਿਭਵ ਨੇ "ਬੇਰਹਿਮੀ ਨਾਲ ਹਮਲਾ ਕੀਤਾ ਗਿਆ", ਉਸਨੂੰ ਘਸਟਿਆ ਗਿਆ ਅਤੇ ਉਸਦਾ ਸਿਰ ਸੈਂਟਰ ਟੇਬਲ 'ਤੇ ਮਾਰਿਆ ਗਿਆ।

 

Location: India, Delhi

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement