Jaisalmer Jawan Death News: ਸਰਹੱਦ 'ਤੇ ਤਾਇਨਾਤ ਜਵਾਨ ਦੀ ਲੂ ਲੱਗਣ ਨਾਲ ਹੋਈ ਮੌ/ਤ
Published : May 27, 2024, 3:31 pm IST
Updated : May 27, 2024, 3:31 pm IST
SHARE ARTICLE
Death of jawan due to heat Jaisalmer News
Death of jawan due to heat Jaisalmer News

Jaisalmer Jawan Death News: 48 ਡਿਗਰੀ ਤਾਪਮਾਨ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਸਨ ਤਾਇਨਾਤ

Death of jawan due to heat Jaisalmer News: ਜੈਸਲਮੇਰ 'ਚ ਗਰਮੀ ਜਾਨਲੇਵਾ ਹੋ ਗਈ ਹੈ। ਇਨ੍ਹੀਂ ਦਿਨੀਂ ਜ਼ਿਲ੍ਹੇ 'ਚ ਸਰਹੱਦ 'ਤੇ ਤਾਪਮਾਨ 55 ਡਿਗਰੀ ਨੂੰ ਪਾਰ ਕਰ ਗਿਆ ਹੈ। ਕੜਾਕੇ ਦੀ ਗਰਮੀ ਕਾਰਨ ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ BSF ਦੇ ਜਵਾਨ ਦੀ ਹੀਟ ਸਟ੍ਰੋਕ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ ਨੌਪਤਾ ਦਾ ਦੂਜਾ ਦਿਨ ਸੀਜ਼ਨ ਦਾ ਸਭ ਤੋਂ ਗਰਮ ਦਿਨ ਸੀ। ਐਤਵਾਰ ਨੂੰ ਪਾਰਾ 48.5 ਡਿਗਰੀ ਦਰਜ ਕੀਤਾ ਗਿਆ। ਐਤਵਾਰ ਨੂੰ ਵੀ ਗਰਮੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ: Kulbir Bisht News: ਅਕਾਲੀ ਦਲ ਨੂੰ ਲੱਗਿਆ ਝਟਕਾ, ਹੁਣ ਇਹ ਆਗੂ 'ਆਪ' ਵਿਚ ਹੋਏ ਸ਼ਾਮਲ, 2022 'ਚ ਲੜ ਚੁੱਕੇ ਵਿਧਾਨ ਸਭਾ ਚੋਣ 

ਜੈਸਲਮੇਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀਐਸਐਫ ਜਵਾਨ ਅਜੇ ਕੁਮਾਰ (35) ਦੀ ਗਰਮੀ ਕਾਰਨ ਮੌਤ ਹੋ ਗਈ। ਉਹ ਸਰਹੱਦੀ ਚੌਕੀ ਭਾਨੂ ਵਿਖੇ ਤਾਇਨਾਤ ਸੀ। ਇਸ ਦੌਰਾਨ ਅੱਤ ਦੀ ਗਰਮੀ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਉਸ ਨੂੰ ਰਾਮਗੜ੍ਹ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਗਰੋਂ ਰਾਮਗੜ੍ਹ ਕੰਪਲੈਕਸ ਵਿੱਚ ਹੀ ਫ਼ੌਜੀ ਜਵਾਨ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਬੀਐਸਐਫ ਦੇ ਅਧਿਕਾਰੀਆਂ ਨੇ ਜਵਾਨ ਨੂੰ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ: Mohali Furniture Market: ਮੁਹਾਲੀ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਵਿਭਾਗ ਦੀਆਂ ਟੀਮਾਂ

ਜਵਾਨ ਅਜੈ ਕੁਮਾਰ ਸੀਮਾ ਸੁਰੱਖਿਆ ਬਲ ਦੀ 173ਵੀਂ ਕੋਰ ਵਿੱਚ ਤਾਇਨਾਤ ਸੀ। ਉਹ ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਸਾਰੂ ਪਿੰਡ ਦਾ ਰਹਿਣ ਵਾਲਾ ਸੀ। ਰਾਮਗੜ੍ਹ ਹਸਪਤਾਲ 'ਚ ਪੋਸਟਮਾਰਟਮ ਤੋਂ ਬਾਅਦ ਜਵਾਨ ਦੀ ਮ੍ਰਿਤਕ ਦੇਹ ਨੂੰ ਰਾਮਗੜ੍ਹ ਤੋਂ ਜੋਧਪੁਰ ਸੜਕੀ ਰਸਤੇ ਭੇਜ ਦਿਤਾ ਗਿਆ, ਜਿਥੋਂ ਲਾਸ਼ ਨੂੰ ਜਵਾਨ ਦੇ ਜੱਦੀ ਪਿੰਡ ਲਿਜਾਇਆ ਗਿਆ। ਸ਼ਾਹਗੜ੍ਹ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੀਐਸਐਫ ਜਵਾਨ ਅਜੈ ਕੁਮਾਰ ਦੀ ਮੌਤ ਤੋਂ ਬਾਅਦ ਰਾਮਗੜ੍ਹ ਸੀਐਚਸੀ ਦੇ ਡਾਕਟਰ ਆਲੋਕ ਦਾ ਕਹਿਣਾ ਹੈ ਕਿ ਜਵਾਨ ਦਾ ਪੋਸਟਮਾਰਟਮ ਕਰ ਲਿਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਹੀ ਦੱਸਿਆ ਜਾ ਸਕੇਗਾ। ਫਿਲਹਾਲ ਕੁਝ ਕਹਿਣਾ ਠੀਕ ਨਹੀਂ ਹੋਵੇਗਾ।
ਇੱਥੇ ਜੈਸਲਮੇਰ ਵਿੱਚ, ਮੌਸਮ ਵਿਗਿਆਨੀਆਂ ਨੇ 2 ਦਿਨਾਂ ਲਈ ਗਰਮੀ ਦੀ ਲਹਿਰ ਦੀ ਰੈੱਡ ਅਲਰਟ ਜਾਰੀ ਕੀਤੀ ਹੈ।

27 ਅਤੇ 28 ਮਈ ਨੂੰ ਤੀਬਰ ਗਰਮੀ ਦੀ ਲਹਿਰ ਦਾ ਰੈੱਡ ਅਲਰਟ ਹੈ। ਇਨ੍ਹਾਂ ਦਿਨਾਂ ਵਿਚ ਗਰਮ ਰਾਤਾਂ ਦੀ ਚੇਤਾਵਨੀ ਵੀ ਹੈ। ਖੇਤੀ ਮੌਸਮ ਵਿਗਿਆਨੀ ਅਤੁਲ ਗਾਲਵ ਨੇ ਕਿਹਾ ਕਿ 29 ਮਈ ਤੋਂ ਹੀਟ ਵੇਵ ਦਾ ਪ੍ਰਭਾਵ ਘੱਟ ਜਾਵੇਗਾ। 30 ਮਈ ਤੋਂ ਤਾਪਮਾਨ ਵਿਚ ਗਿਰਾਵਟ ਆਵੇਗੀ। ਆਉਣ ਵਾਲੇ ਦਿਨਾਂ 'ਚ ਤਾਪਮਾਨ 49 ਡਿਗਰੀ ਤੱਕ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ। 30 ਮਈ ਤੋਂ ਤਾਪਮਾਨ ਹੌਲੀ-ਹੌਲੀ ਘਟੇਗਾ। ਇਸ ਨਾਲ ਭਿਆਨਕ ਗਰਮੀ ਤੋਂ ਵੀ ਰਾਹਤ ਮਿਲੇਗੀ।

(For more Punjabi news apart from Death of jawan due to heat Jaisalmer News, stay tuned to Rozana Spokesman)

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement