ਰਾਂਚੀ ਦੀ ਬਾਰ ’ਚ ਡੀ.ਜੇ. ਦਾ ਕਤਲ
Published : May 27, 2024, 9:36 pm IST
Updated : May 27, 2024, 9:36 pm IST
SHARE ARTICLE
DJ operator Sandeep Pramanik and accused Abhiskeh Singh
DJ operator Sandeep Pramanik and accused Abhiskeh Singh

ਮੁਲਜ਼ਮ ਨੂੰ ਗਯਾ ਤੋਂ ਗ੍ਰਿਫਤਾਰ ਕੀਤਾ ਗਿਆ

ਰਾਂਚੀ: ਝਾਰਖੰਡ ਦੀ ਰਾਜਧਾਨੀ ਰਾਂਚੀ ’ਚ ਇਕ ਬਾਰ ’ਚ ਡਿਸਕ ਜੌਕੀ (ਡੀ.ਜੇ.) ਦੀ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਪੁਲਿਸ ਨੇ ਸੋਮਵਾਰ ਨੂੰ ਦਸਿਆ ਕਿ ਮੁਲਜ਼ਮ ਨੂੰ ਗਯਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। 

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ’ਚ ਇਕ ਵਿਅਕਤੀ ਬਾਰ ’ਚ ਦਾਖਲ ਹੁੰਦਾ ਅਤੇ ਡੀ.ਜੇ. ਨੂੰ ਛਾਤੀ ’ਚ ਗੋਲੀ ਮਾਰਦਾ ਨਜ਼ਰ ਆ ਰਿਹਾ ਹੈ। ਵੀਡੀਉ ’ਚ ਵਿਖਾਇਆ ਗਿਆ ਹੈ ਕਿ ਮੁਲਜ਼ਮ ਨੇ ਸਿਰਫ ਹਾਫ ਪੈਂਟ ਪਹਿਨੀ ਹੋਈ ਹੈ ਅਤੇ ਉਸ ਦੇ ਹੱਥ ’ਚ ਰਾਈਫਲ ਹੈ। 

ਡਿਸਕ ਜੌਕੀ ਉਹ ਵਿਅਕਤੀ ਹੁੰਦਾ ਹੈ ਜੋ ਸਰੋਤਿਆਂ ਲਈ ਰੀਕਾਰਡ ਕੀਤਾ ਪੌਪ ਜਾਂ ਡਾਂਸ ਸੰਗੀਤ ਵਜਾਉਂਦਾ ਹੈ। ਪੁਲਿਸ ਨੇ ਦਸਿਆ ਕਿ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਪ੍ਰਮਾਣਿਕ ਵਜੋਂ ਹੋਈ ਹੈ, ਜੋ ਪਛਮੀ ਬੰਗਾਲ ਦਾ ਰਹਿਣ ਵਾਲਾ ਸੀ। 

ਰਾਂਚੀ ਦੇ ਸੀਨੀਅਰ ਪੁਲਿਸ ਸੁਪਰਡੈਂਟ ਚੰਦਨ ਕੁਮਾਰ ਸਿਨਹਾ ਨੇ ਦਸਿਆ ਕਿ ਮੁਲਜ਼ਮ ਨੂੰ ਗਯਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਰਾਂਚੀ ਲਿਆਂਦਾ ਜਾਵੇਗਾ ਅਤੇ ਗੋਲੀਬਾਰੀ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਪੁੱਛ-ਪੜਤਾਲ ਕੀਤੀ ਜਾਵੇਗੀ। ਮੁਲਜ਼ਮ ਦੀ ਪਛਾਣ ਰਾਂਚੀ ਦੇ ਰਹਿਣ ਵਾਲੇ ਅਭਿਸ਼ੇਕ ਸਿੰਘ ਵਜੋਂ ਹੋਈ ਹੈ।

Tags: ranchi

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement