Noida Hit and run: ਔਡੀ ਦੀ ਟੱਕਰ ਕਾਰਨ ਬਜ਼ੁਰਗ ਦੀ ਮੌਤ; ਪੁਲਿਸ ਵਲੋਂ ਦੋਸ਼ੀ ਕਾਰ ਚਾਲਕ ਦੀ ਭਾਲ ਜਾਰੀ
Published : May 27, 2024, 12:08 pm IST
Updated : May 27, 2024, 12:08 pm IST
SHARE ARTICLE
Noida Hit and run: Audi crushes man on morning walk in Noida
Noida Hit and run: Audi crushes man on morning walk in Noida

ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

Noida Hit and run: ਨੋਇਡਾ ਵਿਚ ਬੀਤੇ ਦਿਨ ਕੰਚਨਜੰਗਾ ਬਾਜ਼ਾਰ ਨੇੜੇ ਬੇਕਾਬੂ ਔਡੀ ਕਾਰ ਦੀ ਟੱਕਰ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪੁਲਿਸ ਦੋਸ਼ੀ ਕਾਰ ਚਾਲਕ ਦੀ ਭਾਲ ਕਰ ਰਹੀ ਹੈ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਮ੍ਰਿਤਕ ਦੇ ਪੁੱਤਰ ਨੇ ਸੈਕਟਰ-24 ਥਾਣੇ ਵਿਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਥਾਣਾ ਸੈਕਟਰ-24 ਦੇ ਇੰਚਾਰਜ ਇੰਸਪੈਕਟਰ ਵਿਵੇਕ ਸ੍ਰੀਵਾਸਤਵ ਨੇ ਦਸਿਆ ਕਿ ਪੁਲਿਸ ਨੂੰ ਦਿਤੀ ਸ਼ਿਕਾਇਤ 'ਚ ਸੈਕਟਰ-53 ਨਿਵਾਸੀ ਪ੍ਰਦੀਪ ਕੁਮਾਰ ਸਾਹ ਨੇ ਦਸਿਆ ਕਿ ਉਸ ਦੇ ਪਿਤਾ ਜਨਕ ਦੇਵ ਰੋਜ਼ਾਨਾ ਦੀ ਤਰ੍ਹਾਂ ਐਤਵਾਰ ਸਵੇਰੇ ਸੈਰ 'ਤੇ ਗਏ ਹੋਏ ਸਨ। ਸ਼ਿਕਾਇਤ ਅਨੁਸਾਰ ਜਦੋਂ ਉਹ ਕਾਫੀ ਦੇਰ ਤਕ ਵਾਪਸ ਨਾ ਆਏ ਤਾਂ ਪ੍ਰਦੀਪ ਨੇ ਭਾਲ ਸ਼ੁਰੂ ਕਰ ਦਿਤੀ। ਇਸ ਦੌਰਾਨ ਪ੍ਰਦੀਪ ਨੇ ਅਪਣੇ ਪਿਤਾ ਨੂੰ ਸੜਕ ਕਿਨਾਰੇ ਖੂਨ ਨਾਲ ਲੱਥਪੱਥ ਹਾਲਤ ਵਿਚ ਪਾਇਆ।

ਸਥਾਨਕ ਲੋਕਾਂ ਨੇ ਸ਼ਿਕਾਇਤਕਰਤਾ ਨੂੰ ਦਸਿਆ ਕਿ ਅਣਪਛਾਤੀ ਔਡੀ ਕਾਰ ਦਾ ਚਾਲਕ ਜਨਕ ਦੇਵ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ ਸੀ। ਮ੍ਰਿਤਕ ਦੇ ਵਾਰਸਾਂ ਨੇ ਇਹ ਵੀ ਦੋਸ਼ ਲਾਇਆ ਕਿ ਪ੍ਰਦੀਪ ਅਤੇ ਉਸ ਦੇ ਹੋਰ ਪਰਿਵਾਰਕ ਮੈਂਬਰ ਕੇਸ ਦਰਜ ਕਰਵਾਉਣ ਲਈ ਕਈ ਘੰਟੇ ਪੁਲਿਸ ਚੌਕੀ ਅਤੇ ਥਾਣੇ ਦੇ ਚੱਕਰ ਲਗਾਉਂਦੇ ਰਹੇ।

ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਵਿਦਿਆਸਾਗਰ ਮਿਸ਼ਰਾ ਨੇ ਦਸਿਆ ਕਿ ਮ੍ਰਿਤਕ ਦੇ ਪੁੱਤਰ ਦੀ ਸ਼ਿਕਾਇਤ 'ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦਸਿਆ ਕਿ ਕਾਰ ਚਾਲਕ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਟੀਮ ਬਣਾਈ ਗਈ ਹੈ। ਇਸ ਹਾਦਸੇ ਦੀ ਦੋ ਮਿੰਟ ਦੀ ਕਥਿਤ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ।

 (For more Punjabi news apart from Noida Hit and run: Audi crushes man on morning walk in Noida, stay tuned to Rozana Spokesman)

 

Tags: noida

Location: India, Uttar Pradesh, Noida

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement