Supreme Court News: ਸੁਪਰੀਮ ਕੋਰਟ ਨੇ ਇਸ਼ਤਿਹਾਰਾਂ ਬਾਰੇ ਅਦਾਲਤੀ ਹੁਕਮਾਂ ਵਿਰੁਧ ਭਾਜਪਾ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਕੀਤਾ ਇਨਕਾਰ
Published : May 27, 2024, 2:15 pm IST
Updated : May 27, 2024, 2:15 pm IST
SHARE ARTICLE
SC refuses to entertain BJP’s plea against Calcutta HC order on advertisements
SC refuses to entertain BJP’s plea against Calcutta HC order on advertisements

ਕਿਹਾ, ਇਸ਼ਤਿਹਾਰ ਅਪਮਾਨਜਨਕ ਹੈ

Supreme Court News:  ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਸ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿਤਾ, ਜਿਸ ਵਿਚ ਚੋਣ ਇਸ਼ਤਿਹਾਰਾਂ ਬਾਰੇ ਕਲਕੱਤਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿਤੀ ਗਈ ਸੀ।

ਪਟੀਸ਼ਨ ਵਿਚ ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਵਾਲੇ ਇਸ਼ਤਿਹਾਰਾਂ ਨੂੰ ਜਾਰੀ ਕਰਨ ਤੋਂ ਰੋਕਣ ਲਈ ਹਾਈ ਕੋਰਟ ਦੇ ਸਿੰਗਲ ਬੈਂਚ ਦੇ ਹੁਕਮ ਵਿਚ ਦਖ਼ਲ ਦੇਣ ਤੋਂ ਇਨਕਾਰ ਕਰਨ ਵਾਲੇ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿਤੀ ਗਈ ਸੀ।

ਜਸਟਿਸ ਜੇਕੇ ਮਹੇਸ਼ਵਰੀ ਅਤੇ ਕੇਵੀ ਵਿਸ਼ਵਨਾਥਨ ਦੀ ਛੁੱਟੀ ਵਾਲੇ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿਤਾ। ਬੈਂਚ ਨੇ ਕਿਹਾ,  “ਪਹਿਲੀ ਨਜ਼ਰੇ ਇਸ਼ਤਿਹਾਰ ਅਪਮਾਨਜਨਕ ਹੈ। ਬੈਂਚ ਨੇ ਇਸ ਮਾਮਲੇ 'ਤੇ ਵਿਚਾਰ ਕਰਨ ਤੋਂ ਇਨਕਾਰ ਕੀਤਾ, ਜਿਸ ਤੋਂ ਬਾਅਦ ਭਾਜਪਾ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਪੀਐੱਸ ਪਟਵਾਲੀਆ ਨੇ ਮਾਮਲਾ ਵਾਪਸ ਲੈਣ ਦੀ ਇਜਾਜ਼ਤ ਮੰਗੀ। ਬੈਂਚ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿਤੀ ਹੈ।

ਕੋਲਕਾਤਾ ਹਾਈ ਕੋਰਟ ਦੇ ਇਕ ਡਿਵੀਜ਼ਨ ਬੈਂਚ ਨੇ 22 ਮਈ ਨੂੰ ਇਕ ਸਿੰਗਲ ਬੈਂਚ ਦੇ ਆਦੇਸ਼ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿਤਾ ਸੀ, ਜਿਸ ਵਿਚ ਭਾਜਪਾ ਨੂੰ ਲੋਕ ਸਭਾ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਿਤ ਨਾ ਕਰਨ ਦਾ ਨਿਰਦੇਸ਼ ਦਿਤਾ ਗਿਆ ਸੀ।

ਕਲਕੱਤਾ ਹਾਈ ਕੋਰਟ ਨੇ 20 ਮਈ ਨੂੰ ਇਕ ਹੁਕਮ ਜਾਰੀ ਕਰਕੇ ਭਾਜਪਾ ਨੂੰ 4 ਜੂਨ ਤਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਤੋਂ ਰੋਕ ਦਿਤਾ ਸੀ। ਲੋਕ ਸਭਾ ਚੋਣ ਪ੍ਰਕਿਰਿਆ 4 ਜੂਨ ਨੂੰ ਖਤਮ ਹੋ ਜਾਵੇਗੀ। ਅਦਾਲਤ ਦੇ ਹੁਕਮ ਨੇ ਭਾਜਪਾ ਨੂੰ ਉਨ੍ਹਾਂ ਇਸ਼ਤਿਹਾਰਾਂ ਨੂੰ ਪ੍ਰਕਾਸ਼ਿਤ ਕਰਨ ਤੋਂ ਵੀ ਰੋਕ ਦਿਤਾ ਸੀ, ਜਿਸ ਦਾ ਜ਼ਿਕਰ ਤ੍ਰਿਣਮੂਲ ਕਾਂਗਰਸ ਨੇ ਅਪਣੀ ਪਟੀਸ਼ਨ ਵਿਚ ਕੀਤਾ ਸੀ। ਤ੍ਰਿਣਮੂਲ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਇਸ਼ਤਿਹਾਰ 'ਚ ਪਾਰਟੀ ਅਤੇ ਵਰਕਰਾਂ 'ਤੇ ਬੇਬੁਨਿਆਦ ਦੋਸ਼ ਲਾਏ ਗਏ ਹਨ।

 (For more Punjabi news apart from SC refuses to entertain BJP’s plea against Calcutta HC order on advertisements, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement