Rahul Gandhi News: ਰਾਹੁਲ ਗਾਂਧੀ ਵਿਰੁਧ ਮਾਣਹਾਨੀ ਮਾਮਲੇ 'ਚ 7 ਜੂਨ ਨੂੰ ਹੋਵੇਗੀ ਸੁਣਵਾਈ
Published : May 27, 2024, 11:41 am IST
Updated : May 27, 2024, 11:41 am IST
SHARE ARTICLE
UP court fixes June 7 for hearing defamation case against Rahul Gandhi
UP court fixes June 7 for hearing defamation case against Rahul Gandhi

ਭਾਜਪਾ ਆਗੂ ਵਿਜੇ ਮਿਸ਼ਰਾ ਨੇ ਰਾਹੁਲ ਵਿਰੁਧ 6 ਸਾਲ ਪਹਿਲਾਂ ਮਾਣਹਾਨੀ ਦੇ ਦੋਸ਼ 'ਚ ਸ਼ਿਕਾਇਤ ਦਰਜ ਕਰਵਾਈ ਸੀ।

Rahul Gandhi News: 2018 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁਧ ਦਾਇਰ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਜੂਨ ਨੂੰ ਹੋਵੇਗੀ। ਰਾਹੁਲ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਸੋਮਵਾਰ ਨੂੰ ਕਿਹਾ ਕਿ ਮਾਮਲੇ ਦੀ ਸੁਣਵਾਈ ਅੱਜ ਹੋਣੀ ਸੀ ਪਰ ਉਨ੍ਹਾਂ ਨੇ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਦਾ ਮੁਵੱਕਿਲ ਲੋਕ ਸਭਾ ਚੋਣਾਂ ਦੇ ਪ੍ਰਚਾਰ 'ਚ ਰੁੱਝੇ ਹੋਣ ਕਾਰਨ ਅਦਾਲਤ 'ਚ ਪੇਸ਼ ਨਹੀਂ ਹੋ ਸਕਿਆ।

ਭਾਜਪਾ ਆਗੂ ਵਿਜੇ ਮਿਸ਼ਰਾ ਨੇ ਰਾਹੁਲ ਵਿਰੁਧ 6 ਸਾਲ ਪਹਿਲਾਂ ਮਾਣਹਾਨੀ ਦੇ ਦੋਸ਼ 'ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੌਰਾਨ ਪਟੀਸ਼ਨਰ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਰਾਹੁਲ ਗਾਂਧੀ ਦੇ ਵਕੀਲ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਅਦਾਲਤ ਵਿਚ ਪੇਸ਼ ਹੋਣ ਤੋਂ ਕਿਨਾਰਾ ਕਰ ਰਹੇ ਹਨ।

ਉਨ੍ਹਾਂ ਦਸਿਆ ਕਿ ਇਸ ‘ਤੇ ‘ਐਮਪੀ-ਐਮਐਲਏ’ ਅਦਾਲਤ ਦੇ ਜੱਜ ਸ਼ੁਭਮ ਵਰਮਾ ਨੇ ਰਾਹੁਲ ਦੇ ਵਕੀਲ ਨੂੰ ਆਖਰੀ ਮੌਕਾ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 7 ਜੂਨ ਨੂੰ ਤੈਅ ਕੀਤੀ ਹੈ। ਅਦਾਲਤ ਨੇ ਰਾਹੁਲ ਵਿਰੁਧ ਪਿਛਲੇ ਸਾਲ ਦਸੰਬਰ ਵਿਚ ਵਾਰੰਟ ਜਾਰੀ ਕੀਤਾ ਸੀ। ਬਾਅਦ ਵਿਚ ਰਾਹੁਲ ਅਮੇਠੀ ਵਿਚ ਅਪਣੀ 'ਭਾਰਤ ਜੋੜੋ ਨਿਆਂ ਯਾਤਰਾ' ਰੋਕ ਕੇ 20 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਏ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।

4 ਅਗਸਤ, 2018 ਨੂੰ, ਮਈ 2018 ਵਿਚ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਬੈਂਗਲੁਰੂ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਸ਼ਾਹ ਦੇ ਵਿਰੁਧ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਰਾਹੁਲ ਗਾਂਧੀ ਵਿਰੁਧ ਸ਼ਿਕਾਇਤ ਦਰਜ ਕੀਤੀ ਗਈ ਸੀ।

ਸ਼ਿਕਾਇਤਕਰਤਾ ਭਾਜਪਾ ਆਗੂ ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ ਦੀ ਉਸ ਟਿੱਪਣੀ ਦਾ ਹਵਾਲਾ ਦਿਤਾ ਸੀ, ਜਿਸ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਸੀ ਕਿ "ਭਾਜਪਾ ਇਮਾਨਦਾਰ ਅਤੇ ਸਾਫ਼-ਸੁਥਰੀ ਰਾਜਨੀਤੀ ਵਿਚ ਵਿਸ਼ਵਾਸ਼ ਰੱਖਣ ਦਾ ਦਾਅਵਾ ਕਰਦੀ ਹੈ ਪਰ ਉਸ ਦਾ ਇਕ ਪਾਰਟੀ ਪ੍ਰਧਾਨ ਇਕ ਕਤਲ ਕੇਸ ਵਿਚ ‘ਮੁਲਜ਼ਮ’ ਹੈ।" ਜਦੋਂ ਰਾਹੁਲ ਗਾਂਧੀ ਨੇ ਇਹ ਟਿੱਪਣੀ ਕੀਤੀ ਤਾਂ ਸ਼ਾਹ ਭਾਜਪਾ ਪ੍ਰਧਾਨ ਸਨ। ਗਾਂਧੀ ਦੀਆਂ ਟਿੱਪਣੀਆਂ ਦੇ ਕਰੀਬ ਚਾਰ ਸਾਲ ਬਾਅਦ, ਮੁੰਬਈ ਦੀ ਇਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸ਼ਾਹ ਨੂੰ 2005 ਦੇ ਫਰਜ਼ੀ ਮੁਕਾਬਲੇ ਦੇ ਕੇਸ ਵਿਚ ਬਰੀ ਕਰ ਦਿਤਾ ਸੀ।

 (For more Punjabi news apart from UP court fixes June 7 for hearing defamation case against Rahul Gandhi, stay tuned to Rozana Spokesman)

 

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement