
Kerala Rain News:ਕਈ ਘਰ ਹੋਏ ਪ੍ਰਭਾਵਤ
Kerala Rain news in punjabi : ਕੇਰਲ ਵਿੱਚ ਸੋਮਵਾਰ ਨੂੰ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮੀਂਹ-ਜ਼ਮੀਨ ਖਿਸਕਣ ਕਾਰਨ 29 ਘਰ ਢਹਿ ਗਏ, 868 ਘਰ ਨੁਕਸਾਨੇ ਗਏ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਕੈਂਪ ਖੋਲ੍ਹੇ ਗਏ ਹਨ। 11 ਜ਼ਿਲ੍ਹਿਆਂ - ਪਠਾਨਮਥਿੱਟਾ, ਕੋਟਾਯਮ, ਇਡੁੱਕੀ, ਏਰਨਾਕੁਲਮ, ਤ੍ਰਿਸ਼ੂਰ, ਪਲੱਕੜ, ਮਲੱਪੁਰਮ, ਕੋਝੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਮਹਾਰਾਸ਼ਟਰ ਦੇ ਮੁੰਬਈ ਅਤੇ ਠਾਣੇ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੋਮਵਾਰ ਨੂੰ ਦਿਨ ਭਰ ਮੁੰਬਈ ਵਿੱਚ ਭਾਰੀ ਮੀਂਹ ਪਿਆ। ਵਰਲੀ ਮੈਟਰੋ ਸਟੇਸ਼ਨ ਪਾਣੀ ਨਾਲ ਭਰ ਗਿਆ। ਅੰਧੇਰੀ, ਭਾਂਡੁਪ, ਪੋਵਈ ਵਿੱਚ ਸੜਕਾਂ 'ਤੇ ਪਾਣੀ ਭਰਨ ਕਾਰਨ ਘੰਟਿਆਂਬੱਧੀ ਟ੍ਰੈਫ਼ਿਕ ਜਾਮ ਰਿਹਾ। ਸਥਾਨਕ ਰੇਲਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ। ਇਸ ਵਾਰ ਮੌਨਸੂਨ 16 ਦਿਨ ਪਹਿਲਾਂ ਹੀ ਮੁੰਬਈ ਪਹੁੰਚ ਗਿਆ।
ਹਿਮਾਚਲ ਪ੍ਰਦੇਸ਼ ਵਿੱਚ ਅੱਜ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ। 27-28 ਮਈ ਨੂੰ ਸ਼ਿਮਲਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਇੱਕ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਸੋਮਵਾਰ ਨੂੰ ਮੱਧ ਪ੍ਰਦੇਸ਼ ਵਿੱਚ ਤੇਜ਼ ਗਰਮੀ ਪਈ ਅਤੇ 6 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਵੀ ਹੋਈ। 4 ਜ਼ਿਲ੍ਹਿਆਂ ਵਿੱਚ ਦੁਪਹਿਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ।
(For more news apart from 'Kerala Rain news in punjabi ’ latest news latest news, stay tune to Rozana Spokesman)