Maharashtra Road Accident: ਮਹਾਰਾਸ਼ਟਰ ਵਿੱਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਹੋਈ ਦਰਦਨਾਕ ਮੌਤ
Published : May 27, 2025, 10:27 am IST
Updated : May 27, 2025, 10:27 am IST
SHARE ARTICLE
 Maharashtra Terrible Road Accident News in punjabi
Maharashtra Terrible Road Accident News in punjabi

Maharashtra Road Accident: ਤੇਜ਼ ਰਫ਼ਤਾਰ ਕੰਟੇਨਰ ਦੇ ਕਾਰ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

 Maharashtra Terrible Road Accident News in punjabi : ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ। ਸੋਮਵਾਰ ਰਾਤ ਨੂੰ ਕਰੀਬ 8:30 ਵਜੇ ਗੇਵਰਾਈ ਤਾਲੁਕਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦਰਅਸਲ, ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇੱਕ ਕਾਰ ਵਿੱਚ ਅਚਾਨਕ ਤਕਨੀਕੀ ਖ਼ਰਾਬੀ ਆ ਗਈ ਅਤੇ ਉਹ ਹਾਈਵੇਅ ਖੜ੍ਹ ਗਈ। ਉਸੇ ਸਮੇਂ, ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਕੰਟੇਨਰ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ ਅਤੇ ਉਸ ਵਿੱਚ ਸਵਾਰ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਕੰਟੇਨਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਫ਼ਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਫ਼ਿਲਹਾਲ, ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਹਾਦਸੇ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ।

(For more news apart from ' Maharashtra Terrible Road Accident News in punjabi  ’ latest news latest news, stay tune to Rozana Spokesman)

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement