Meerut viral video: ਮੇਰਠ ’ਚ ਥੁੱਕ ਲਗਾ ਕੇ ਰੋਟੀਆਂ ਬਣਾਉਣ ਵਾਲਾ ਗ੍ਰਿਫ਼ਤਾਰ

By : PARKASH

Published : May 27, 2025, 11:36 am IST
Updated : May 27, 2025, 11:36 am IST
SHARE ARTICLE
Meerut viral video: Man arrested for spitting on rotis in Meerut
Meerut viral video: Man arrested for spitting on rotis in Meerut

Meerut viral video: ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕੀਤੀ ਕਾਰਵਾਈ

ਕਾਰ ਸਵਾਰ ਵਿਅਕਤੀ ਨੇ ਬਣਾਈ ਸੀ ਵੀਡੀਉ

Man arrested for spitting on rotis in Meerut: ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਵਿਅਕਤੀ ਨੂੰ ਰੋਟੀਆਂ ਬਣਾਉਂਦੇ ਸਮੇਂ ਉਨ੍ਹਾਂ ’ਤੇ ਥੁੱਕਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਵਿਆਪਕ ਰੋਸ ਪੈਦਾ ਹੋ ਗਿਆ ਹੈ। ਇਹ ਵੀਡੀਓ, ਜੋ ਕਿ ਇੱਕ ਕਾਰ ਸਵਾਰ ਵਿਅਕਤੀ ਦੁਆਰਾ ਰਿਕਾਰਡ ਕੀਤੀ ਗਈ ਸੀ, ਜਿਸ ਵਿੱਚ ਦੋਸ਼ੀ ਸ਼ੋਏਬ ਨੂੰ ਸੜਕ ਕਿਨਾਰੇ ਇੱਕ ਢਾਬੇ ’ਤੇ ਕੰਮ ਕਰਦੇ ਹੋਏ ਰੋਟੀਆਂ ’ਤੇ ਥੁੱਕਦੇ ਹੋਏ ਦਿਖਾਇਆ ਗਿਆ ਹੈ।

ਫੁਟੇਜ ਵਿੱਚ ਲੋਕਾਂ ਵਲੋਂ ਉਸਦਾ ਵਿਰੋਧ ਕਰਦੇ ਹੋਏ ਵੀ ਦੇਖਿਆ ਜਾ ਸਕਦਾ ਹੈ, ਕਿਉਂਕਿ ਉਹ ਉਨ੍ਹਾਂ ਦੇ ਸਵਾਲਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੇਰਠ ਦੇ ਰਹਿਣ ਵਾਲੇ ਸ਼ੋਏਬ ਨੂੰ ਸੋਮਵਾਰ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਵਿਰੁੱਧ ਬਿਮਾਰੀ ਫੈਲਾਉਣ, ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਦੁਸ਼ਮਣੀ ਨੂੰ ਉਤਸ਼ਾਹਤ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਸਮਾਜਿਕ ਸਦਭਾਵਨਾ ਨੂੰ ਭੰਗ ਕਰਦੀਆਂ ਹਨ ਬਲਕਿ ਜਨਤਕ ਸਿਹਤ ਲਈ ਵੀ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ। ਜ਼ਿਲ੍ਹਾ ਪੁਲਿਸ ਅਜਿਹੇ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

(For more news apart from Merrut Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement