ਜੋਧਪੁਰ ਦੇ ਨਜ਼ਰਬੰਦ ਸਿੰਘਾਂ ਨੂੰ ਕੇਂਦਰ ਸਰਕਾਰ ਦੇਵੇ ਮੁਆਵਜ਼ਾ
Published : Jun 27, 2018, 8:40 am IST
Updated : Jun 27, 2018, 8:40 am IST
SHARE ARTICLE
Rajnath Singh meeting To Delegations
Rajnath Singh meeting To Delegations

ਰਾਸ਼ਟਰੀ ਸਿੱਖ ਸੰਗਤ (ਆਰਐਸਐਸ) ਦੇ ਇਕ ਵਫ਼ਦ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਕੇ ਜੋਧਪੁਰ ਵਿਚ ਨਜ਼ਰਬੰਦ ਸਿੰਘਾਂ ਦੇ ਮਾਮਲੇ

ਨਵੀਂ ਦਿੱਲੀ, ਰਾਸ਼ਟਰੀ ਸਿੱਖ ਸੰਗਤ (ਆਰਐਸਐਸ) ਦੇ ਇਕ ਵਫ਼ਦ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਕੇ ਜੋਧਪੁਰ ਵਿਚ ਨਜ਼ਰਬੰਦ ਸਿੰਘਾਂ ਦੇ ਮਾਮਲੇ ਵਿਚ ਮੁਆਵਜ਼ਾ ਦੇਣ ਦੀ ਅਪੀਲ ਕੀਤੀ। ਵਫ਼ਦ ਵਿਚ ਆਰਐਸਐਸ ਦੇ ਅਹੁਦੇਦਾਰ ਅਵਿਨਾਸ਼ ਜਾਇਸਵਾਲ, ਡਾ. ਅਵਤਾਰ ਸਿੰਘ ਸ਼ਾਸਤਰੀ, ਆਰ ਪੀ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟ ਫ਼ੈਡਰੇਸ਼ਨ ਦੇ ਪ੍ਰਧਾਨ ਸ. ਮਨਜੀਤ ਸਿੰਘ ਭੋਮਾ, ਅਮਰਜੀਤ ਸਿੰਘ ਜਨਰਲ ਸਕੱਤਰ ਆਦਿ ਸ਼ਾਮਲ ਸਨ। ਰਾਜਨਾਥ ਸਿੰਘ ਨੇ ਵਫ਼ਦ ਨੂੰ ਕਿਹਾ

ਕਿ ਉਹ ਕੇਂਦਰ ਸਰਕਾਰ ਦੇ ਹਿੱਸੇ ਦਾ ਭੁਗਤਾਨ ਕਰ ਦੇਣਗੇ ਅਤੇ ਕਾਨੂੰਨ ਵਿਭਾਗ ਨੂੰ ਨਿਰਦੇਸ਼ ਦੇਣਗੇ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਵਿਚਾਰ ਅਧੀਨ 40 ਅਪੀਲਾਂ ਨੂੰ ਵਾਪਸ ਲਿਆ ਜਾਵੇ। ਵਫ਼ਦ ਨੇ ਸਿੱਖਾਂ ਦੀ ਕਈ ਹੋਰ ਮੰਗਾਂ ਜਿਵੇਂ ਬੰਦੀ ਸਿੰਘਾਂ ਦੀ ਰਿਹਾਈ, ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਹਲ ਕਰਨਾ, ਕਾਲੀ ਸੂਚੀ ਖ਼ਤਮ ਕਰਨ ਆਦਿ ਵੀ ਰਾਜਨਾਥ ਸਿੰਘ ਕੋਲ ਚੁੱਕੀਆਂ ਜਿਨ੍ਹਾਂ ਨੂੰ ਪੂਰਾ ਕਰਨ ਦਾ ਉਨ੍ਹਾਂ ਭਰੋਸਾ ਦਿਤਾ। ਉਨ੍ਹਾਂ ਕਿਹਾ ਕਿ ਉਨ੍ਹਾਂ 1984 ਦੇ ਪੀੜਤਾਂ ਨੂੰ ਪੰਜ-ਪੰਜ ਲੱਖ ਦਾ ਮੁਆਵਜ਼ਾ ਦੇਣ ਅਤੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਅਤੇ ਉਹ ਖ਼ੁਦ ਸਿੱਖ ਕਤਲੇਆਮ ਪੀੜਤਾਂ ਨੂੰ ਮਿਲੇ ਸਨ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement