
ਝਾਰਖੰਡ 'ਚ ਭੀੜ ਹਿੰਸਾ 'ਚ ਹਤਿਆ ਦਾ ਮਾਮਲਾ
ਨਵੀਂ ਦਿੱਲੀ : ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾਹ ਖ਼ਾਨ ਨੇ ਦਸਿਆ ਕਿ ਬੋਰਡ ਝਾਰਖੰਡ 'ਚ ਹਿੰਸਾ ਦਾ ਸ਼ਿਕਾਰ ਹੋਏ 24 ਸਾਲਾ ਤਬਰੇਜ਼ ਅੰਸਾਰੀ ਦੀ ਪਤਨੀ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਝਾਰਖੰਡ ਦੇ ਖਰਸਵਾਂ 'ਚ ਚੋਰੀ ਕਰਨ ਦੇ ਸ਼ੱਕ 'ਚ ਭੀੜ ਨੇ ਤਬਰੇਜ਼ ਅੰਸਾਰੀ ਨੂੰ ਕੁੱਟ-ਕੁੱਟ ਕੇ ਮਾਰ ਦਿਤਾ ਸੀ। ਪੁਲਿਸ ਨੂੰ ਸੌਂਪਣ ਤੋਂ ਪਹਿਲਾਂ ਭੀੜ ਨੇ ਪਿਛਲੇ ਬੁਧਵਾਰ ਉਸ ਦੀ 18 ਘੰਟੇ ਤੋਂ ਵਧ ਕੁੱਟਮਾਰ ਕੀਤੀ। ਨੌਜੁਆਨ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਸਨਿਚਰਵਾਰ ਨੂੰ ਉਸ ਦੀ ਮੌਤ ਹੋ ਗਈ।
Tabrez Ansari
ਇਸ ਘਟਨਾ ਦੇ ਕਈ ਵੀਡੀਉ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਸਨ। ਵਕਫ਼ ਬੋਰਡ ਦੇ ਮੁਖੀ ਨੇ ਇਹ ਵੀ ਕਿਹਾ ਕਿ ਅੰਸਾਰੀ ਦੀ ਪਤਨੀ ਨੂੰ ਕਾਨੂੰਨੀ ਮਦਦ ਹਾਸਲ ਕਰਨ 'ਚ ਵੀ ਮਦਦ ਕਰਾਂਗੇ। ਇਸ ਮਾਮਲੇ 'ਚ ਹੁਣ ਤਕ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਾਮਲੇ 'ਚ ਸਭ ਤੋਂ ਪਹਿਲਾਂ ਗ੍ਰਿਫ਼ਤਾਰੀ ਮੁੱਖ ਦੋਸ਼ੀ ਪੱਪੂ ਮੰਡਲ ਦੀ ਹੋਈ। ਉਸ ਤੋਂ ਪੁੱਛ-ਪੜਤਾਲ ਦੇ ਆਧਾਰ 'ਤੇ ਹੋਰ ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਬੁਧਵਾਰ ਨੂੰ ਰਾਜ ਸਭਾ 'ਚ ਬਿਆਨ ਵੀ ਦਿਤਾ।
Delhi Waqf Board promises Rs 5 lakh, job to wife of youth lynched in Jharkhand
ਉਨ੍ਹਾਂ ਨੇ ਕਿਹਾ ਕਿ ਝਾਰਖੰਡ ਨੂੰ ਅੰਸਾਰੀ ਦੀ ਭੀੜ ਵਲੋਂ ਕੁੱਟ-ਕੁੱਟ ਕੇ ਹਤਿਆ ਕੀਤੇ ਜਾਣ ਦੀ ਘਟਨਾ ਨੂੰ ਅਤਿ ਦੁਖਦਾਈ ਦਸਿਆ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਗੀ ਗੱਲ 'ਤੇ ਵੀ ਜ਼ੋਰ ਦਿਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਹਿੰਸਾ ਦੀਆਂ ਸਾਰੀਆਂ ਘਟਨਾਵਾਂ ਚਾਹੇ ਉਹ ਝਾਰਖੰਡ ਵਿਚ ਹੋਣ, ਬੰਗਾਲ ਵਿਚ ਜਾਂ ਕੇਰਲ 'ਚ, ਸਾਰਿਆਂ ਨਾਲ ਇਕੋ ਜਿਹੋ ਤਰੀਕੇ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਕਾਨੂੰਨ ਨੂੰ ਅਪਣਾ ਕੰਮ ਕਰਨਾ ਚਾਹੀਦਾ ਹੈ।