
ਹਾਦਸੇ 'ਚ 9 ਵਿਦਿਆਰਥਣਾਂ ਸਮੇਤ 11 ਲੋਕਾਂ ਦੀ ਮੌਤ
ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ਼ੌਪੀਆਂ ਜ਼ਿਲ੍ਹੇ ਦੀ ਮੁਗਲ ਰੋਡ 'ਤੇ ਵੀਰਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 9 ਵਿਦਿਆਰਥਣਾਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟੈਂਪੋ ਚਾਲਕ ਨੇ ਇਕ ਸਕੂਟੀ ਸਵਾਰ ਨੂੰ ਬਚਾਉਣ ਦੇ ਚੱਕਰ 'ਚ ਆਪਣਾ ਕੰਟਰੋਲ ਗੁਆ ਦਿੱਤਾ।
Accident
ਹਾਦਸੇ ਦੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪੁੱਜੇ ਲੋਕਾਂ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ। ਉਥੇ ਹੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
Death
ਇਸ ਹਾਦਸੇ ਬਾਰੇ ਸ਼ੌਪੀਆਂ ਦੇ ਐਡੀਸ਼ਨਲ ਪੁਲਿਸ ਕਮਿਸ਼ਨਰ ਮੁਹੰਮਦ ਸਲੀਮ ਮਲਿਕ ਨੇ ਦੱਸਿਆ ਕਿ ਹਾਦਸੇ 'ਚ 11 ਵਿਦਿਆਰਥੀਆਂ ਦੀ ਮੌਤ ਹੋ ਗਈ। ਉਥੇ ਹੀ 7 ਹੋਰ ਲੋਕ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਭੇਜਿਆ ਗਿਆ ਹੈ।