ਤਬਰੇਜ ਅੰਸਾਰੀ ਦੇ ਪਰਵਾਰ ਨੇ ਕੀਤਾ ਦਾਅਵਾ, ਕੁੱਟ-ਮਾਰ ਤੋਂ ਬਾਅਦ ਦਿੱਤਾ ਗਿਆ ਜ਼ਹਿਰ
Published : Jun 27, 2019, 11:12 am IST
Updated : Jun 27, 2019, 11:12 am IST
SHARE ARTICLE
Jharkhand lynching case
Jharkhand lynching case

ਤਬਰੇਜ਼ ਦੀ ਹੱਤਿਆ ਨੂੰ ਲੈ ਕੇ ਕਈ ਲੋਕਾਂ ਨੇ ਵਿਰੋਧ ਵੀ ਕੀਤਾ ਅਤੇ ਪ੍ਰਦੇਸ਼ ਦੇ ਮੁੱਖ ਮੰਤਰੀ ਰਘੁਬਰ ਦਾਸ ਤੋਂ ਅਸਤੀਫ਼ੇ ਦੀ ਮੰਗ ਕੀਤੀ

ਝਾਰਖੰਡ- ਝਾਰਖੰਡ ਵਿਚ ਬਾਈਕ ਚੋਰੀ ਦੇ ਸ਼ੱਕ ਵਿਚ ਕੁੱਟ-ਮਾਰ ਕਰ ਕੇ ਮਾਰੇ ਗਏ ਤਬਰੇਜ਼ ਅੰਸਾਰੀ ਦੇ ਰਿਸ਼ਤੇਦਾਰਾ ਦਾ ਦਾਅਵਾ ਹੈ ਕਿ ਉਸ ਨੂੰ ਜ਼ਹਿਰ ਵਾਲਾ ਪਾਣੀ ਪਿਲਾਇਆ ਗਿਆ ਹੈ। ਤਬਰੇਜ਼ ਦੇ ਰਿਸ਼ਤੇਦਾਰ ਮੁਹੰਮਦ ਮਸਰੂਰ ਨੇ ਦੱਸਿਆ ਤਬਰੇਜ ਦੀ ਕੁੱਟ-ਮਾਰ ਕਰਨ ਤੋਂ ਬਾਅਦ ਉਸ ਨੂੰ ਧਤੂਰੇ ਵਾਲਾ ਪਾਣੀ ਦਿੱਤਾ ਗਿਆ ਨਾਲ ਹੀ ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਚਾਰਜ ਸ਼ੀਟ ਤੁਰੰਤ ਦਰਜ ਕਰਨੀ ਚਾਹੀਦੀ ਸੀ ਅਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮਾਮਲੇ ਵਿਚ 11 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

JharkhandJharkhand

ਕਾਂਗਰਸ, ਝਾਰਖੰਡ ਮੁਕਤੀ ਮੋਰਚਾ, ਰਾਸ਼ਟਰੀ ਜਨਤਾ ਦਲ ਅਤੇ ਖੱਬੇ ਪੱਖੀ ਪਾਰਟੀਆਂ ਨੇ ਸੀਬੀਆਈ ਦੀ ਮੰਗ ਕਰਦੇ ਹੋਏ ਰਾਜ ਭਵਨ ਤੇ ਧਰਨਾ ਦਿੱਤਾ ਹੈ। ਝਾਰਖੰਡ ਰਾਜ ਘੱਟ ਗਿਣਤੀ ਆਯੋਗ ਦੀ ਤਿੰਨ ਮੈਂਬਰੀ ਟੀਮ ਨੇ ਤਬਰੇਜ਼ ਦੇ ਪਿੰਡ ਦਾ ਦੌਰਾ ਵੀ ਕੀਤਾ। ਆਯੋਗ ਦੇ ਰਾਸ਼ਟਰਪਤੀ ਮੁਹੰਮਦ ਕਮਾਲ ਖਾਨ ਨੇ ਕਿਹਾ ਕਿ ਉਹਨਾਂ ਨੇ ਮ੍ਰਿਤਕ ਦੇ ਪਿੰਡ ਦਾ ਦੌਰਾ ਕੀਤਾ ਹੈ ਅਤੇ ਨਾਲ ਹੀ ਘਟਨਾ ਸਥਾਨ ਦਾ ਵੀ ਦੌਰਾ ਕੀਤਾ। ਉਹਨਾਂ ਕਿਹਾ ਕਿ ਉਹਨਾਂ ਨੇ ਮ੍ਰਿਤਕ ਦੇ ਪਰਵਾਰ ਵਾਲਿਆਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਹੈ।

jharkhand mob lynchingjharkhand mob lynching

ਤਬਰੇਜ਼ ਦੀ ਹੱਤਿਆ ਨੂੰ ਲੈ ਕੇ ਕਈ ਲੋਕਾਂ ਨੇ ਵਿਰੋਧ ਵੀ ਕੀਤਾ ਅਤੇ ਪ੍ਰਦੇਸ਼ ਦੇ ਮੁੱਖ ਮੰਤਰੀ ਰਘੁਬਰ ਦਾਸ ਤੋਂ ਅਸਤੀਫ਼ੇ ਦੀ ਮੰਗ ਕੀਤੀ।  ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੇ ਕਿਹਾ ਕਿ ਸ਼ਰਮਨਾਕ ਹੈ ਕਿ ਆਗੂਆਂ ਨੂੰ ਇਸ ਮਾਮਲੇ ਵਿਚ ਬੋਲਣ ਲਈ ਹਫ਼ਤਾ ਲੱਗ ਗਿਆ। ਉਮਰ ਨੇ ਕਿਹਾ ਕਿ ਲੋਕਾਂ ਨੂੰ ਸੜਕ ਤੇ ਉਤਰਨ ਦੀ ਲੋੜ ਹੈ ਕਿਉਂਕਿ ਦੋਸ਼ੀਆਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ ਜਾ ਰਹੀ ਹੈ।

 Jharkhand Mob LynchingJharkhand Mob Lynching

ਉਮਰ ਖਾਲਿਦ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਨੇ ਆਪਣੇ ਹੱਥ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ। ਉਹਨਾਂ ਨੇ ਮੋਦੀ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਵੀ ਕੀਤੀ ਅਤੇ ਰਘੁਬਰ ਦਾਸ ਤੋਂ ਅਸਤੀਫ਼ੇ ਦੀ ਮੰਗ ਕੀਤੀ। ਦੱਸ ਦੀਏ ਕਿ ਬੀਤੇ ਦਿਨੀਂ ਝਾਰਖੰਡ ਦੇ ਸਰਾਏਕੇਲਾ ਖਸਰਾਵਾਂ ਜ਼ਿਲ੍ਹੇ ਵਿਚ ਭੀੜ ਨੇ ਤਬਰੇਜ਼ ਅੰਸਾਰੀ ਦੀ ਚੋਰੀ ਦੇ ਸ਼ੱਕ ਵਿਚ ਕਥਿਤ ਤੌਰ ਤੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਤਬਰੇਜ਼ ਅੰਸਾਰੀ ਦੀ 17 ਜੂਨ ਨੂੰ ਕੁੱਟ-ਮਾਰ ਕੀਤੀ ਗਈ ਅਤੇ 22 ਜੂਨ ਨੂੰ ਉਸ ਦੀ ਮੌਤ ਹੋ ਗਈ।   

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement