
ਕੇਂਦਰੀ ਸੈਕੰਡਰੀ ਸਿਖਿਆ ਬੋਰਡ (ਸੀ.ਬੀ.ਐਸ.ਈ.) ਨੇ ਅੱਜ ਐਲਾਨ ਕੀਤਾ ਹੈ ਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ
ਨਵੀਂ ਦਿੱਲੀ, 26 ਜੂਨ : ਕੇਂਦਰੀ ਸੈਕੰਡਰੀ ਸਿਖਿਆ ਬੋਰਡ (ਸੀ.ਬੀ.ਐਸ.ਈ.) ਨੇ ਅੱਜ ਐਲਾਨ ਕੀਤਾ ਹੈ ਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ 15 ਜੁਲਾਈ ਤਕ ਐਲਾਨ ਕਰ ਦਿਤੇ ਜਾਣਗੇ। ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਅਨੁਸਾਰ, ਕੋਵਿਡ-19 ਕਾਰਨ ਪੈਂਡਿੰਗ ਪਈਆਂ ਪ੍ਰੀਖਿਆਵਾਂ ਰੱਦ ਕਰ ਦਿਤੀਆਂ ਗਈਆਂ ਹਨ। ਭਾਰਦਵਾਜ ਅਨੁਸਾਰ ਇਕ ਅਧਿਕਾਰਤ ਨੋਟੀਫ਼ਿਕੇਸ਼ਨ 'ਚ ਕਿਹਾ ਹੈ ਕਿ ਹੁਣ ਨਤੀਜਿਆਂ ਨੂੰ ਵਿਕਲਪਕ ਮੁਲਾਂਕਣ ਯੋਜਨਾ ਦਾ ਪਾਲਣ ਕਰਦੇ ਹੋਏ ਐਲਾਨ ਕੀਤਾ ਜਾਵੇਗਾ। 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਪਣੇ ਸਕੋਰ ਸੁਧਾਰਨ ਲਈ ਬਾਅਦ 'ਚ ਪ੍ਰੀਖਿਆਵਾਂ 'ਚ ਸ਼ਾਮਲ ਹੋਣ ਦਾ ਮੌਕਾ ਦਿਤਾ ਜਾਵੇਗਾ। ਹਾਲਾਂਕਿ ਜੋ ਵਿਦਿਆਰਥੀ ਪ੍ਰੀਖਿਆ 'ਚ ਬੈਠਣ ਦਾ ਬਦਲ ਚੁਣਦੇ ਹਨ, ਉਨ੍ਹਾਂ ਦੀ ਪ੍ਰੀਖਿਆ 'ਚ ਪ੍ਰਾਪਤ ਹੋਏ ਅੰਕਾਂ ਨੂੰ ਹੀ ਅੰਤਮ ਸਕੋਰ ਮੰਨਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੁਧਾਰ ਪ੍ਰੀਖਿਆ 'ਚ ਸ਼ਾਮਲ ਹੋਣ ਦਾ ਮੌਕਾ ਨਹੀਂ ਮਿਲੇਗਾ। (ਪੀਟੀਆਈ)