ਪ੍ਰਧਾਨ ਮੰਤਰੀ ਜੀ ਕਹੋ ਕਿ ਚੀਨ ਨੇ ਸਾਡੀ ਜ਼ਮੀਨ 'ਤੇ ਕਬਜ਼ਾ ਕੀਤਾ, ਪੂਰਾ ਦੇਸ਼ ਤੁਹਾਡੇ ਨਾਲ ਹੈ : ਰਾਹੁਲ
Published : Jun 27, 2020, 7:32 am IST
Updated : Jun 27, 2020, 7:32 am IST
SHARE ARTICLE
Rahul Gandhi and PM Modi
Rahul Gandhi and PM Modi

ਕਿਹਾ, ਮੋਦੀ ਜੀ ਤੁਹਾਨੂੰ ਸੱਚ ਦਸਣਾ ਹੀ ਪਵੇਗਾ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੱਦਾਖ਼ 'ਚ ਚੀਨੀ ਫ਼ੌਜੀਆਂ ਦੀ ਘੁਸਪੈਠ ਨੂੰ ਲੈ ਕੇ ਸ਼ੁਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬਾਰੇ ਸੱਚ ਬੋਲਣ ਅਤੇ ਅਪਣੀ ਜ਼ਮੀਨ ਵਾਪਸ ਲੈਣ ਲਈ ਕਾਰਵਾਈ ਕਰਨ ਤਾਂ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜਾ ਹੋਵੇਗਾ।  ਉਨ੍ਹਾਂ ਨੇ ਇਹ ਦਾਅਵਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਕਹਿਣਗੇ ਕਿ ਸਾਡੀ ਜ਼ਮੀਨ 'ਤੇ ਕਬਜ਼ਾ ਨਹੀਂ ਕੀਤਾ ਗਿਆ ਅਤੇ ਜ਼ਮੀਨ 'ਤੇ ਕਬਜ਼ਾ ਕੀਤਾ ਗਿਆ ਹੋਵੇਗਾ, ਤਾਂ ਇਸ ਨਾਲ ਚੀਨ ਨੂੰ ਫ਼ਾਇਦਾ ਹੋਵੇਗਾ।

Rahul GandhiRahul Gandhi

ਗਾਂਧੀ ਨੇ ਗਲਵਾਨ ਘਾਟੀ 'ਚ ਸ਼ਹੀਦ ਹੋਏ 20 ਫ਼ੌਜੀਆਂ ਦੇ ਸਨਮਾਨ 'ਚ ਕਾਂਗਰਸ ਵਲੋਂ 'ਸ਼ਹੀਦਾਂ ਨੂੰ ਸਲਾਮ ਦਿਵਸ' ਮਨਾਏ ਜਾਣ ਦੇ ਮੌਕੇ 'ਤੇ ਇਕ ਵੀਡੀਉ ਸੰਦੇਸ਼ 'ਚ ਕਿਹਾ, ''ਹਿੰਦੁਸਤਾਨ ਦੇ ਬਹਾਦਰ ਸ਼ਹੀਦਾਂ ਨੂੰ ਮੇਰਾ ਨਮਨ। ਪੂਰਾ ਦੇਸ਼ ਇਕਜੁਟ ਹੋ ਕੇ ਫ਼ੌਜ ਅਤੇ ਸਰਕਾਰ ਨਾਲ ਖੜਾ ਹੈ।'' ਉਨ੍ਹਾਂ ਕਿਹਾ ਕਿ ਇਕ ਜ਼ਰੂਰੀ ਸਵਾਲ ਪੈਦਾ ਹੁੰਦਾ ਹੈ। ਕੁੱਝ ਦਿਨ ਪਹਿਲਾਂ ਸਾਡੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਦੀ ਇਕ ਇੰਚ ਜ਼ਮੀਨ ਕਿਸੇ ਨੇ ਨਹੀਂ ਲਈ, ਕੋਈ ਹਿੰਦੁਸਤਾਨ ਦੇ ਅੰਦਰ ਦਾਖ਼ਲ ਨਹੀਂ ਹੋਇਆ।

pm narendra modiPm narendra modi

ਉਪਗ੍ਰਹਿ ਤੋਂ ਲਈਆਂ ਗਈਆਂ ਤਸਵੀਰਾਂ ਤੋਂ ਪਤਾ ਚੱਲ ਰਿਹਾ ਹੈ, ਲੱਦਾਖ਼ ਦੇ ਲੋਕ ਕਹਿ ਰਹੇ ਹਨ ਅਤੇ  ਸੇਵਾਮੁਕਤ ਫ਼ੌਜੀ ਅਧਿਕਾਰੀ ਕਹਿ ਰਹੇ ਹਨ ਕਿ ਚੀਨ ਨੇ ਤਿੰਨ ਜਗ੍ਹਾ 'ਤੇ ਕਬਜ਼ਾ ਕਰ ਲਿਆ ਹੈ।'' ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ, ਤੁਹਾਨੂੰ ਸੱਚ ਬੋਲਣਾ ਹੀ ਪਏਗਾ, ਦੇਸ਼ ਨੂੰ ਦਸਣਾ ਪਏਗਾ। ਘਬਰਾਉਣ ਦੀ ਲੋੜ ਨਹੀਂ ਹੈ।

Rahul GandhiRahul Gandhi

ਸ਼ਰਧਾਂਜਲੀ ਸਮਾਗਮ ਦੌਰਾਨ ਦਿੱਲੀ ਕਾਂਗਰਸ ਪ੍ਰਧਾਨ ਗ੍ਰਿਫ਼ਤਾਰ
ਚੀਨੀ ਫ਼ੌਜੀਆਂ ਨਾਲ ਹੋਈ ਹਿੰਸਕ ਝੜਪ 'ਚ ਸ਼ਹੀਦ ਹੋਏ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ ਦੇਣ ਲਈ ਬਿਨਾ ਇਜਾਜ਼ਤ ਸ਼ੁਕਰਵਾਰ ਨੂੰ ਇੰਡੀਆ ਗੇਟ ਕੋਲ ਇਕੱਠੇ ਹੋਏ ਦਿੱਲੀ ਕਾਂਗਰਸ ਪ੍ਰਧਾਨ ਅਨਿਲ ਕੁਮਾਰ ਅਤੇ ਪਾਰਟੀ ਦੇ ਵਰਕਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਨੇਸ਼ਨਲ ਸਟੇਡੀਅਮ ਕੋਲ ਕੁੱਝ ਲੋਕ ਬਿਨਾ ਆਗਿਆ ਇੱਕਠੇ ਹੋਏ ਸਨ। ਉਨ੍ਹਾਂ ਕਿਹਾ, ''ਕੇਂਦਰ ਅਤੇ ਦਿੱਲੀ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਉਨ੍ਹਾਂ ਨੂੰ ਤੁਰਤ ਉਥੋਂ ਜਾਣ ਲਈ ਕਿਹਾ ਗਿਆ। ਜਦੋਂ ਉਨ੍ਹਾਂ ਨੇ ਜਾਣ ਤੋਂ ਨਾਂਹ ਕੀਤੀ ਤਾਂ ਉਨ੍ਹਾਂ ਨੂੰ ਹਿਰਾਸਤ ਵਿਚ ਲੈਣਾ ਪਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement