
ਪੀਐਮ ਮੋਦੀ ਦੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਇਹ 78ਵਾਂ ਐਪੀਸੋਡ ਹੋਵੇਗਾ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਸਵੇਰੇ 11 ਵਜੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਨੂੰ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ ਪੀਐਮ ਮੋਦੀ ਦੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਇਹ 78ਵਾਂ ਐਪੀਸੋਡ ਹੋਵੇਗਾ।
PM Modi to address Mann Ki Baat today
— ANI Digital (@ani_digital) June 27, 2021
Read @ANI Story | https://t.co/OuqahJiG9X pic.twitter.com/AR7WROT4cH
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇਸ਼ ਵਿਚ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਬਾਰੇ ਗੱਲ ਕਰ ਸਕਦੇ ਹਨ। ਇਸ ਦੇ ਨਾਲ ਹੀ ਪੂਰੀ ਦੁਨੀਆ ਵਿੱਚ ਫੈਲ ਰਹੇ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
Mann ki Baat
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਆਲ ਇੰਡੀਆ ਰੇਡੀਓ 'ਤੇ ਪ੍ਰਸਾਰਿਤ ਕੀਤੇ ਜਾਣ ਵਾਲੇ ਪ੍ਰੋਗਰਾਮ ਵਿਚ ਦੇਸ਼ ਅਤੇ ਵਿਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਇਹ ਪ੍ਰੋਗਰਾਮ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਪੂਰੇ ਨੈਟਵਰਕ ਅਤੇ ਅੱਲ ਇੰਡੀਆ ਨਿਊਜ਼ ਵੈਬਸਾਈਟ ਦੇ ਨਾਲ ਐਪ ਤੇ ਵੀ ਪ੍ਰਸਾਰਿਤ ਕੀਤਾ ਜਾਵੇਗਾ।
Mann ki Baat
ਮਨ ਕੀ ਬਾਤ ਪ੍ਰੋਗਰਾਮ ਆਲ ਇੰਡੀਆ ਰੇਡੀਓ, ਦੂਰਦਰਸ਼ਨ ਸਮਾਚਾਰ, ਪ੍ਰਧਾਨ ਮੰਤਰੀ ਦਫਤਰ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਯੂ-ਟਿਊਬ ਚੈਨਲਾਂ 'ਤੇ ਸਿੱਧਾ ਪ੍ਰਸਾਰਣ ਰਾਹੀਂ ਵੇਖਿਆ ਅਤੇ ਸੁਣਿਆ ਜਾ ਸਕਦਾ ਹੈ। ਇਹ ਹਿੰਦੀ ਟੈਲੀਕਾਸਟ ਤੋਂ ਤੁਰੰਤ ਬਾਅਦ ਆਲ ਇੰਡੀਆ ਰੇਡੀਓ ਤੋਂ ਖੇਤਰੀ ਭਾਸ਼ਾਵਾਂ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ।