
ਤੁਸੀਂ ਆਪਣੇ ਫੋਨ ਤੋਂ ਪੈਟਰੋਲ (Petrol) ਅਤੇ ਡੀਜ਼ਲ ( Diesel Prices) ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ।
ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਦੁਆਰਾ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤਾਂ ਵਿਚ ਵਾਧਾ 25 ਤੋਂ 26 ਪੈਸੇ ਤੱਕ ਕੀਤਾ ਗਿਆ ਜਦੋਂ ਕਿ ਪੈਟਰੋਲ ਦੀ ਕੀਮਤ 34 ਤੋਂ 35 ਪੈਸੇ ਵਧੀ। ਦੱਸ ਦੇਈਏ ਕਿ ਮਹਾਰਾਸ਼ਟਰ, ਰਾਜਸਥਾਨ, ਉੜੀਸਾ ਸਣੇ ਪੈਟਰੋਲ ਨੇ ਦੇਸ਼ ਦੇ ਕਈ ਰਾਜਾਂ ਵਿੱਚ ਸੈਂਕੜਾ ਲਗਾ ਚੁੱਕਿਆ ਹੈ।
Petrol Diesel
ਬਿਹਾਰ ਦੀ ਰਾਜਧਾਨੀ ਪਟਨਾ ਅਤੇ ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ਵਿੱਚ ਵੀ ਪੈਟਰੋਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਪਟਨਾ ਵਿੱਚ ਪੈਟਰੋਲ 100.14 ਰੁਪਏ ਅਤੇ ਤਿਰੂਵਨੰਤਪੁਰਮ ਵਿੱਚ 100.09 ਰੁਪਏ ਪ੍ਰਤੀ ਲੀਟਰ ਹੈ।
Petrol diesel rates
ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 98.46 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 88.90 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 104.56 ਰੁਪਏ ਅਤੇ ਡੀਜ਼ਲ ਦੀ ਕੀਮਤ 96.42 ਰੁਪਏ ਪ੍ਰਤੀ ਲੀਟਰ ਹੈ। ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 94.35 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 88.29 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁਹਾਲੀ ਵਿੱਚ ਪੈਟਰੋਲ ਦੀ ਕੀਮਤ 100.23 ਰੁਪਏ ਅਤੇ ਡੀਜ਼ਲ ਦੀ ਕੀਮਤ 91.62 ਰੁਪਏ ਪ੍ਰਤੀ ਲੀਟਰ ਹੈ।
Petrol price
ਤੁਸੀਂ ਆਪਣੇ ਫੋਨ ਤੋਂ ਪੈਟਰੋਲ (Petrol) ਅਤੇ ਡੀਜ਼ਲ ( Diesel Prices) ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸ ਐਮ ਐਸ ਭੇਜ ਸਕਦੇ ਹੋ।
Petrol Prices
ਤੁਹਾਡਾ ਸੁਨੇਹਾ ਕੁਝ ਇਸ ਤਰਾਂ ਦਾ ਹੋਵੇਗਾ - ਆਰਐਸਪੀ <ਸਪੇਸ> ਪੈਟਰੋਲ ਪੰਪ ਡੀਲਰ ਕੋਡ ਤੁਸੀਂ ਸਾਈਟ ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਤੇਲ ਦੀ ਨਵੀਂ ਕੀਮਤ ਬਾਰੇ ਜਾਣਕਾਰੀ ਆ ਜਾਵੇਗੀ।