
ਆਪਣੀ ਮਾਂ ਦੀ ਜਾਨ ਬਚਾਉਣ ਲਈ ਬਹੁਤ ਕਰਵਾਇਆ ਇਲਾਜ, ਪਰ ਨਹੀਂ ਸਕਿਆ ਬਚਾ
ਧਨਬਾਦ: ਝਾਰਖੰਡ ਦੇ ਦੇਵਘਰ ਜ਼ਿਲੇ ਦੇ ਚਰਕੀ ਪਹਰੀ ਪਿੰਡ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਮਾਂ ਦੀ ਮ੍ਰਿਤਕ ਦੇਹ ਦੇ ਅੰਤਿਮ ਸਸਕਾਰ ਲਈ ਪੈਸੇ ਨਾ ਹੋਣ ਕਾਰਨ ਪੁੱਤ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Death
ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਸਦੀ ਮਾਂ ਲੰਬੇ ਸਮੇਂ ਤੋਂ ਬਿਮਾਰ ਸਨ। ਉਸ ਨੇ ਆਪਣੀ ਮਾਂ ਦੀ ਜਾਨ ਬਚਾਉਣ ਲਈ ਬਹੁਤ ਇਲਾਜ ਕਰਵਾਇਆ, ਪਰ ਉਹ ਆਪਣੀ ਮਾਂ ਨੂੰ ਨਹੀਂ ਬਚਾ ਸਕਿਆ। ਮਾਂ ਦੇ ਲੰਬੇ ਇਲਾਜ ਕਾਰਨ ਪਰਿਵਾਰ ਦੀ ਆਰਥਿਕ ਸਥਿਤੀ ਵੀ ਬਹੁਤ ਖਰਾਬ ਹੋ ਗਈ ਸੀ।
Death
ਕਿਸ਼ਨ ਚੌਧਰੀ ਦੀ ਮਾਂ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ। ਆਪਣੀ ਮਾਂ ਦੀ ਮੌਤ ਨਾਲ ਕਿਸ਼ਨ ਬਹੁਤ ਟੁੱਟ ਗਿਆ ਸੀ। ਮਾਂ ਦੇ ਅੰਤਿਮ ਸਸਕਾਰ ਦੀ ਤਿਆਰੀ ਸ਼ੁਰੂ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸ਼ਨ ਕੋਲ ਆਪਣੀ ਮਾਂ ਦੇ ਅੰਤਿਮ ਸਸਕਾਰ ਕਰਨ ਲਈ ਪੈਸੇ ਨਹੀਂ ਸਨ। ਉਹ ਇਸ ਕਾਰਨ ਬਹੁਤ ਪਰੇਸ਼ਾਨ ਸੀ ਤੇ ਉਸਨੇ ਦੁਖੀ ਹੋ ਕੇ ਆਪਣੀ ਵੀ ਜੀਵਨ ਲੀਲਾ ਸਮਾਪਤ ਕਰ ਲਈ।
Hanging