
ਦਸਿਆ ਜਾ ਰਿਹਾ ਹੈ ਕਿ ਯੂਰੋਲੋਜੀ ਵਿਭਾਗ ਦੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।
Lal Krishna Advani News: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ (96) ਨੂੰ ਬੁੱਧਵਾਰ ਦੇਰ ਰਾਤ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) 'ਚ ਦਾਖਲ ਕਰਵਾਇਆ ਗਿਆ। ਸੂਤਰਾਂ ਨੇ ਇਹ ਜਾਣਕਾਰੀ ਦਿਤੀ। ਇਕ ਸੂਤਰ ਨੇ ਕਿਹਾ, “ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਸਾਬਕਾ ਉਪ ਪ੍ਰਧਾਨ ਮੰਤਰੀ ਨੂੰ ਏਮਜ਼ ਦੇ ਪੁਰਾਣੇ ਪ੍ਰਾਈਵੇਟ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਦਸਿਆ ਜਾ ਰਿਹਾ ਹੈ ਕਿ ਯੂਰੋਲੋਜੀ ਵਿਭਾਗ ਦੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਹਾਲਾਂਕਿ ਉਨ੍ਹਾਂ ਦੀ ਬੀਮਾਰੀ ਬਾਰੇ ਤੁਰੰਤ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿਤੀ ਗਈ ਹੈ।
(For more Punjabi news apart from BJP Veteran Lal Krishna Advani Admitted To AIIMS In Delhi, stay tuned to Rozana Spokesman)