
55 ਕਰੋੜ ਭਾਰਤੀਆਂ ਨੂੰ ਮਿਲ ਰਹੀਆਂ ਹਨ ਮੁਫ਼ਤ ਮੈਡੀਕਲ ਸਹੂਲਤਾਂ
Free Medical Care to Old Persons. ਨਵੀਂ ਦਿੱਲੀ: 70 ਸਾਲ ਤੋਂ ਵਧ ਉਮਰ ਦੇ ਹਰੇਕ ਭਾਰਤੀ ਨਾਗਰਿਕ ਦਾ ਮੈਡੀਕਲ ਇਲਾਜ ਹੁਣ ‘ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ’ ਅਧੀਨ ਬਿਲਕੁਲ ਮੁਫ਼ਤ ਹੋਇਆ ਕਰੇਗਾ। ਇਹ ਪ੍ਰਗਟਾਵਾ ਅੱਜ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ।
ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ’ਚ 25 ਹਜ਼ਾਰ ਜਨ ਔਸ਼ਧੀ ਕੇਂਦਰ ਬੜੀ ਤੇਜ਼ੀ ਨਾਲ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਯੁਸ਼ਮਾਨ ਭਾਰਤ - ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ’ ਅਧੀਨ 55 ਕਰੋੜ ਲਾਭਪਾਤਰੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਦੁਨੀਆ ’ਚ ਇਸ ਤੋਂ ਵੱਡੀ ਹੋਰ ਕੋਈ ਵੀ ਸਰਕਾਰੀ ਸਿਹਤ ਬੀਮਾ ਯੋਜਨਾ ਨਹੀਂ ਹੈ।
ਇਸ ਯੋਜਨਾ ਰਾਹੀਂ ਹਰ ਸਾਲ 12 ਕਰੋੜ ਪ੍ਰਵਾਰਾਂ ਨੂੰ ਹਰ ਸਾਲ ਲਾਭ ਪੁਜ ਰਿਹਾ ਹੈ ਤੇ ਉਹ ਹਸਪਤਾਲਾਂ ’ਚ ਜਾ ਕੇ ਅਪਣਾ ਮੈਡੀਕਲ ਇਲਾਜ ਕਰਵਾ ਸਕਦੇ ਹਨ। ਇਕ ਪ੍ਰਵਾਰ ਹਰ ਸਾਲ 5 ਲੱਖ ਰੁਪਏ ਤਕ ਦਾ ਇਲਾਜ ਮੁਫ਼ਤ ਕਰਵਾ ਸਕਦਾ ਹੈ।