Lal Krishna Advani News: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਏਮਜ਼ ਹਸਪਤਾਲ ਤੋਂ ਮਿਲੀ ਛੁੱਟੀ
Published : Jun 27, 2024, 3:46 pm IST
Updated : Jun 27, 2024, 3:46 pm IST
SHARE ARTICLE
L.K. Advani discharged from AIIMS
L.K. Advani discharged from AIIMS

ਲਾਲ ਕ੍ਰਿਸ਼ਨ ਅਡਵਾਨੀ ਦੀ ਯੂਰੋਲੋਜੀ, ਕਾਰਡੀਓਲੋਜੀ ਅਤੇ ਜੇਰੀਏਟ੍ਰਿਕ ਦਵਾਈਆਂ ਸਮੇਤ ਵੱਖ-ਵੱਖ ਮਾਹਿਰਾਂ ਦੁਆਰਾ ਜਾਂਚ ਕੀਤੀ ਗਈ।

Lal Krishna Advani News: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਵੀਰਵਾਰ ਨੂੰ ਏਮਜ਼ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ। ਹਸਪਤਾਲ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (96) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਬੁੱਧਵਾਰ ਰਾਤ ਕਰੀਬ 10.30 ਵਜੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੇ ਪੁਰਾਣੇ ਪ੍ਰਾਈਵੇਟ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ।

ਲਾਲ ਕ੍ਰਿਸ਼ਨ ਅਡਵਾਨੀ ਦੀ ਯੂਰੋਲੋਜੀ, ਕਾਰਡੀਓਲੋਜੀ ਅਤੇ ਜੇਰੀਏਟ੍ਰਿਕ ਦਵਾਈਆਂ ਸਮੇਤ ਵੱਖ-ਵੱਖ ਮਾਹਿਰਾਂ ਦੁਆਰਾ ਜਾਂਚ ਕੀਤੀ ਗਈ। ਏਮਜ਼ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ, ''ਅਡਵਾਨੀ ਨੂੰ ਬੁਢਾਪੇ ਨਾਲ ਸਬੰਧਤ ਬੀਮਾਰੀਆਂ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਅੱਜ ਉਸ ਨੂੰ ਛੁੱਟੀ ਦੇ ਦਿਤੀ ਗਈ ਹੈ”।

(For more Punjabi news apart from L.K. Advani discharged from AIIMS, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement