
President Draupadi Murmu speech : ਕਿਹਾ- ਭਾਰਤ ਦੇ ਲੋਕਾਂ ਨੇ ਲਗਾਤਾਰ ਤੀਜੀ ਵਾਰ ਬਹੁਮਤ ਨਾਲ ਸਥਿਰ ਸਰਕਾਰ ਬਣਾਈ
President Draupadi Murmu speech: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਵੀਰਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੀਂ ਸਰਕਾਰ ਦੀਆਂ ਤਰਜੀਹਾਂ ਨੂੰ ਸੰਸਦ ਦੇ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਚ ਹੋਈਆਂ ਚੋਣਾਂ ਦੀ ਪੂਰੀ ਦੁਨੀਆਂ ’ਚ ਚਰਚਾ ਹੋ ਰਹੀ ਹੈ। ਦੁਨੀਆਂ ਨੇ ਦੇਖਿਆ ਹੈ ਕਿ ਕਿਵੇਂ ਭਾਰਤ ਦੇ ਲੋਕਾਂ ਨੇ ਲਗਾਤਾਰ ਤੀਜੀ ਵਾਰ ਬਹੁਮਤ ਨਾਲ ਸਥਿਰ ਸਰਕਾਰ ਬਣਾਈ ਹੈ। ਜਦੋਂ ਪ੍ਰਧਾਨ ਨੇ ਇਹ ਗੱਲ ਕਹੀ ਤਾਂ ਵਿਰੋਧੀ ਸੰਸਦ ਮੈਂਬਰਾਂ ਵੱਲੋਂ ਵੀ ਰੌਲਾ ਪਾਇਆ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਇੱਕ ਵਾਰ ਫਿਰ ਐਨਡੀਏ ਸਰਕਾਰ ਬਣੀ ਹੈ। 18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਨੇ ਪਹਿਲੀ ਵਾਰ ਸਾਂਝੀ ਮੀਟਿੰਗ ਨੂੰ ਸੰਬੋਧਨ ਕੀਤਾ। ਨਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਰਾਜ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਰਾਸ਼ਟਰਪਤੀ ਨੇ 18ਵੀਂ ਲੋਕ ਸਭਾ ਦੇ ਸਾਰੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤੁਸੀਂ ਸਾਰਿਆਂ ਨੇ ਦੇਸ਼ ਦੇ ਵੋਟਰਾਂ ਦਾ ਭਰੋਸਾ ਜਿੱਤਿਆ ਹੈ। ਤੁਸੀਂ ਲੋਕ ਪਹਿਲਾਂ ਰਾਸ਼ਟਰ ਬਣ ਕੇ ਕੰਮ ਕਰੋਗੇ।
(For more news apart from President Murmu's first joint speech address in both houses after the formation 18th Lok Sabha News in Punjabi, stay tuned to Rozana Spokesman)