Kolkata ਦੇ ਲਾਅ ਕਾਲਜ ’ਚ ਵਾਪਰੀ Gang Rape ਦੀ ਸਨਸਨੀਖੇਜ਼ ਘਟਨਾ
Published : Jun 27, 2025, 2:03 pm IST
Updated : Jun 27, 2025, 2:03 pm IST
SHARE ARTICLE
Sensational Incident of Gang Rape in Kolkata's Law College Latest News in Punjabi
Sensational Incident of Gang Rape in Kolkata's Law College Latest News in Punjabi

ਤਿੰਨ ਮੁਲਜ਼ਮ ਗ੍ਰਿਫ਼ਤਾਰ, ਭਾਜਪਾ ਨੇ ਮਮਤਾ ਸਰਕਾਰ 'ਤੇ ਉਠਾਏ ਸਵਾਲ

Sensational Incident of Gang Rape in Kolkata's Law College Latest News in Punjabi ਕੋਲਕਾਤਾ ਤੋਂ ਇਕ ਵਾਰ ਫਿਰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਸੀ, ਜਿੱਥੇ ਦੱਖਣੀ ਕੋਲਕਾਤਾ ਦੇ ਕਸਬਾ ਸਥਿਤ ਇਕ ਲਾਅ ਕਾਲਜ ਵਿਚ ਇਕ ਵਿਦਿਆਰਥਣ ਨਾਲ ਸਮੂਹਕ ਬਲਾਤਕਾਰ ਕੀਤਾ ਗਿਆ ਸੀ। ਇਹ ਸਨਸਨੀਖੇਜ਼ ਘਟਨਾ 25 ਜੂਨ ਨੂੰ ਵਾਪਰੀ ਸੀ। ਪੁਲਿਸ ਨੇ ਇਸ ਮਾਮਲੇ ਵਿਚ ਤੁਰਤ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿਚ ਦੋ ਮੌਜੂਦਾ ਵਿਦਿਆਰਥੀ ਤੇ ਇਕ ਸਾਬਕਾ ਵਿਦਿਆਰਥੀ ਸ਼ਾਮਲ ਹਨ। 

ਸੂਤਰਾਂ ਅਨੁਸਾਰ, ਪੀੜਤਾ ਨੇ ਹਿੰਮਤ ਜੁਟਾ ਕੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਵੀਰਵਾਰ ਰਾਤ ਨੂੰ ਤਲਬਾਗਨ ਇਲਾਕੇ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਮੁੱਖ ਮੁਲਜ਼ਮ ਦੀ ਜਾਣਕਾਰੀ ਮਿਲਣ ਤੋਂ ਬਾਅਦ, ਉਸ ਨੂੰ ਬੀਤੀ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ। ਜੋ ਕਿ ਕਾਲਜ ਦਾ ਸਾਬਕਾ ਵਿਦਿਆਰਥੀ ਦਸਿਆ ਜਾ ਰਿਹਾ ਹੈ।

ਭਾਜਪਾ ਨੇ ਮਮਤਾ ਸਰਕਾਰ 'ਤੇ ਉਠਾਏ ਸਵਾਲ
ਭਾਜਪਾ ਨੇਤਾ ਅਮਿਤ ਮਾਲਵੀਆ ਨੇ ਇਸ ਘਟਨਾ ਦੀ ਨਿੰਦਾ ਕੀਤੀ ਤੇ ਮਮਤਾ ਬੈਨਰਜੀ ਦੀ ਸਰਕਾਰ 'ਤੇ ਸਵਾਲ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਵਿਚ ਔਰਤਾਂ ਲਈ ਸਥਿਤੀ ਵਿਗੜਦੀ ਜਾ ਰਹੀ ਹੈ ਤੇ ਬਲਾਤਕਾਰ ਵਰਗੀਆਂ ਘਟਨਾਵਾਂ ਆਮ ਹੋ ਗਈਆਂ ਹਨ। ਮਾਲਵੀਆ ਨੇ ਦਾਅਵਾ ਕੀਤਾ ਕਿ ਇਸ ਘਟਨਾ ਵਿਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਦਾ ਇਕ ਵਰਕਰ ਵੀ ਸ਼ਾਮਲ ਸੀ। ਉਨ੍ਹਾਂ ਨੇ ਇਨਸਾਫ਼ ਨਾ ਮਿਲਣ ਤਕ ਪੀੜਤ ਪਰਵਾਰ ਦੇ ਨਾਲ ਖੜ੍ਹੇ ਹੋਣ ਦਾ ਵਾਅਦਾ ਕੀਤਾ ਹੈ ਅਤੇ ਕਿਹਾ ਹੈ ਕਿ ਦੋਸ਼ੀਆਂ ਨੂੰ ਸਜ਼ਾ ਦਿਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਦੇ ਅਨੁਸਾਰ, ‘ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਖ ਦੋਸ਼ੀ ਇਕ ਸਾਬਕਾ ਵਿਦਿਆਰਥੀ ਹੈ, ਪਰ ਘਟਨਾ ਸਮੇਂ ਦੋ ਹੋਰ ਵੀ ਮੌਕੇ 'ਤੇ ਮੌਜੂਦ ਸਨ। ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਭੂਮਿਕਾ ਕਿੰਨੀ ਗੰਭੀਰ ਸੀ। ਪੀੜਤ ਨੂੰ ਡਾਕਟਰੀ ਜਾਂਚ ਲਈ ਕਲਕੱਤਾ ਨੈਸ਼ਨਲ ਮੈਡੀਕਲ ਕਾਲਜ ਅਤੇ ਹਸਪਤਾਲ ਭੇਜਿਆ ਗਿਆ ਹੈ।’

ਇਸ ਘਟਨਾ ਨੇ ਇਕ ਵਾਰ ਫਿਰ ਸੁਰੱਖਿਆ ਪ੍ਰਣਾਲੀ ਅਤੇ ਕਾਲਜਾਂ ਵਿਚ ਪ੍ਰਸ਼ਾਸਨ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇ ਹਨ। ਧਿਆਨ ਦੇਣ ਯੋਗ ਹੈ ਕਿ ਪਿਛਲੇ ਸਾਲ ਅਗਸਤ ਵਿਚ ਆਰਜੀ ਕਾਰ ਮੈਡੀਕਲ ਕਾਲਜ ਵਿਚ ਵੀ ਇਕ ਵਿਦਿਆਰਥਣ ਨਾਲ ਬਲਾਤਕਾਰ ਅਤੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। 
 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement