ਫ਼ਾਰੂਕ ਅਬਦੁੱਲਾ ਵਲੋਂ ਜੰਮੂ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਅਪੀਲ
Published : Jul 27, 2020, 11:43 am IST
Updated : Jul 27, 2020, 11:51 am IST
SHARE ARTICLE
Farooq Abdullah
Farooq Abdullah

ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜ ਵਾਪਸ ਲਏ ਜਾਣ ਨੂੰ ਆਉਣ ਵਾਲੀ 5 ਅਗੱਸਤ ਨੂੰ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ

ਨਵੀਂ ਦਿੱਲੀ, 26 ਜੁਲਾਈ : ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜ ਵਾਪਸ ਲਏ ਜਾਣ ਨੂੰ ਆਉਣ ਵਾਲੀ 5 ਅਗੱਸਤ ਨੂੰ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਅੱਜ ਇਸ ਦਾ ਪੂਰਨ ਰਾਜ ਦਾ ਦਰਜਾ ਬਹਾਲ ਕੀਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨਾਲ ਹੀ ਉਮੀਦ ਪ੍ਰਗਟਾਈ ਕਿ ਸੁਪਰੀਮ ਕੋਰਟ ਸੰਵਿਧਾਨ ਦੀ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਰੱਦ ਕੀਤੇ ਜਾਣ ਨੂੰ ਖ਼ਾਰਜ ਕਰ ਨਿਆਂ ਦਿਵਾਏਗਾ। ਪਿਛਲੀ 5 ਅਗੱਸਤ ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰਾਜ ਦਰਜਾ ਵਾਪਸ ਲਏ ਜਾਣ ਅਤੇ ਸੂਬੇ ਦੇ 2 ਹਿੱਸਿਆਂ 'ਚ ਵੰਡੇ ਜਾਣ ਤੋਂ ਬਾਅਦ ਪਹਿਲਾਂ ਮੀਡੀਆ ਇੰਟਰਵਿਊ 'ਚ ਅਬਦੁੱਲਾ (82) ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੇ ਲੋਕਤੰਤਰੀ ਮਾਧਿਅਮਾਂ ਤੋਂ ਤਬਦੀਲੀ ਲਈ ਸੰਘਰਸ਼ ਕਰਦੀ ਰਹੇਗੀ।

Farook Abdhulla Farook Abdhulla

ਉਨ੍ਹਾਂ ਕਿਹਾ ਕਿ ਭਾਰਤ ਸੰਘ 'ਚ ਸ਼ਾਮਲ ਹੋਣ ਦੇ ਸਮੇਂ ਜੰਮੂ-ਕਸ਼ਮੀਰ ਦੀ ਜਨਤਾ ਨੇ ਜੋ ਭਰੋਸਾ ਪ੍ਰਗਟਾਇਆ ਸੀ, ਇਹ ਤਬਦੀਲੀ ਉਸੇ ਭਰੋਸੇ ਨਾਲ ਵਿਸ਼ਵਾਸਘਾਤ ਹੈ। ਕੇਂਦਰ ਨੇ ਪਿਛਲੇ ਸਾਲ 5 ਅਗੱਸਤ ਨੂੰ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਰਜਾ ਇਹ ਕਹਿੰਦੇ ਹੋਏ ਵਾਪਸ ਲੈ ਲਿਆ ਸੀ ਕਿ ਧਾਰਾ 370 ਕਾਰਨ ਜੰਮੂ-ਕਸ਼ਮੀਰ 'ਚ ਵਿਕਾਸ ਰੁਕ ਗਿਆ ਹੈ। ਇਸ ਨੇ ਸਿਖਿਆ, ਸਿਹਤ ਅਤੇ ਉਦਯੋਗਾਂ ਦੇ ਵਿਕਾਸ ਨੂੰ ਰੋਕ ਦਿਤਾ ਹੈ। ਇਸ ਤੋਂ ਇਲਾਵਾ ਇਸ ਧਾਰਾ ਕਾਰਨ ਅਤਿਵਾਦ ਨੂੰ ਰੋਕਣ 'ਚ ਕੋਈ ਮਦਦ ਨਹੀਂ ਮਿਲ ਰਹੀ ਹੈ। ਅਬਦੁੱਲਾ ਦੀ ਪ੍ਰਧਾਨਗੀ ਵਾਲੇ ਨੈਸ਼ਨਲ ਕਾਨਫ਼ਰੰਸ ਨੇ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਖ਼ਤਮ ਕਰਨ ਅਤੇ ਸਾਬਕਾ ਰਾਜ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲੱਦਾਖ ਅਤੇ ਜੰਮੂ-ਕਸ਼ਮੀਰ 'ਚ ਵੰਡਣ ਦੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿਤੀ ਹੈ।   

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪਿਛਲੇ 3 ਮਹੀਨਿਆਂ 'ਚ Punjab ਦੀਆਂ Jail 'ਚੋਂ ਮਿਲੇ 1274 ਫੋਨ, High Court ਹੋਇਆ ਸਖ਼ਤ, ਪੰਜਾਬ ਤੋਂ ਕਾਰਵਾਈ ਦੀ...

16 Apr 2024 2:27 PM

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM
Advertisement