ਕਾਰਗਿਲ ਦਿਵਸ ਮੌਕੇ ਰਾਜਨਾਥ ਸਿੰਘ ਨੇ ਦਿਤੀ ਚੀਨ ਤੇ ਪਾਕਿਸਤਾਨ ਨੂੰ ਚਿਤਾਵਨੀ
Published : Jul 27, 2020, 7:30 am IST
Updated : Jul 27, 2020, 7:31 am IST
SHARE ARTICLE
 Rajnath Singh warns China and Pakistan on Kargil Day
Rajnath Singh warns China and Pakistan on Kargil Day

ਕਿਹਾ, ਭਾਰਤ ਨੂੰ ਮੂੰਹ ਤੋੜ ਜਵਾਬ ਦੇਣਾ ਆਉਂਦਾ ਹੈ

ਨਵੀਂ ਦਿੱਲੀ : ਕਾਰਗਿਲ ਵਿਜੈ ਦਿਵਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਕ ਵਾਰ ਫਿਰ ਪਾਕਿਸਤਾਨ ਤੇ ਚੀਨ ਨੂੰ ਚਿਤਾਵਨੀ ਦਿਤੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਪਹਿਲਾਂ ਹਮਲਾ ਨਹੀਂ ਕਰਦਾ ਪਰ ਹਮਲਾ ਹੋਏ ਤਾਂ ਮੂੰਹਤੋੜ ਜਵਾਬ ਦੇਣ ਤੋਂ ਵੀ ਪਿਛੇ ਨਹੀਂ ਹਟਦਾ। ਰਾਜਨਾਥ ਸਿੰਘ ਨੇ ਇਹ ਗੱਲ ਦੇਸ਼ ਦੇ ਵੀਰ ਜਵਾਨਾਂ ਦੇ ਨਾਂ ਜਾਰੀ ਸੰਦੇਸ਼ 'ਚ ਕਹੀ। ਇਸ ਤੋਂ ਪਹਿਲਾਂ ਰਖਿਆ ਮੰਤਰੀ ਰਾਜਨਾਥ ਸਿੰਘ ਨੈਸ਼ਨਲ ਵਾਰ ਮੈਮੋਰੀਅਲ ਪਹੁੰਚੇ ਸੀ।

 Rajnath Singh warns China and Pakistan on Kargil DayRajnath Singh warns China and Pakistan on Kargil Day

ਰਾਜਨਾਥ ਸਿੰਘ ਦੇ ਨਾਲ ਉੱਥੇ ਤਿੰਨਾਂ ਫ਼ੌਜ ਦੇ ਮੁਖੀ ਵੀ ਮੌਜੂਦ ਸੀ। ਰਾਜਨਾਥ ਸਿੰਘ ਨੇ ਸ਼ਰੀਦਾਂ ਨੂੰ ਸ਼ਰਧਾਜ਼ਲੀ ਦਿਤੀ। ਦੇਸ਼ ਕਾਰਗਿਲ ਵਿਜੈ ਦਿਵਸ ਦੀ ਵਰ੍ਹੇਗੰਢ ਮਨਾ ਰਿਹਾ ਹੈ। ਵਿਜੈ ਦਿਵਸ ਦੀ 21ਵੀਂ ਵਰ੍ਹੇਗੰਢ 'ਤੇ ਪੂਰਾ ਦੇਸ਼ ਭਾਰਤ ਦੇ ਵੀਰ ਸਪੂਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦਾਂ ਨੂੰ ਨਮਨ ਕੀਤਾ।

 Rajnath Singh warns China and Pakistan on Kargil DayRajnath Singh warns China and Pakistan on Kargil Day

ਵਿਜੈ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਅਸੀਂ 1999 'ਚ ਸਾਡੇ ਦੇਸ਼ ਦੀ ਰੱਖਿਆ ਕਰਨ ਵਾਲੇ ਫ਼ੌਜੀ ਬਲਾਂ ਦੇ ਸਾਹਸ ਤੇ ਦ੍ਰਿੜ ਸੰਕਲਪ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੀ ਵੀਰਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਰਾਜਨਾਥ ਸਿੰਘ ਨੇ ਨੈਸ਼ਨਲ ਵਾਰ ਮੈਮੋਰੀਅਲ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ। ਉਨ੍ਹਾਂ ਨਾਲ ਕੇਂਦਰੀ ਰਖਿਆ ਮੰਤਰੀ ਸ੍ਰੀਪਦ ਨਾਇਕ ਤੇ ਤਿੰਨਾਂ ਫ਼ੌਜ ਮੁਖੀ ਵੀ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਰਗਿਲ ਦੀ ਵਿਜੈ ਦਿਵਾਉਣ ਵਾਲੇ ਫ਼ੌਜੀਆਂ ਦੀ ਸ਼ਹਾਦਤ ਹਮੇਸ਼ਾ ਸਾਡੇ ਲਈ ਪ੍ਰੇਰਨਾ ਦੇ ਸ੍ਰੋਤ ਦੇ ਰੂਪ 'ਚ ਕੰਮ ਕਰੇਗੀ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement