
ਬੰਗਾਲ ਵਿਧਾਨ ਸਭਾ ਚੋਣਾਂ ਦੇ ਟਕਰਾਅ ਤੋਂ ਬਾਅਦ ਹੁਣ ਪਹਿਲੀ ਵਾਰ ਦੋਵੇਂ ਨੇਤਾ ਆਹਮੋ-ਸਾਹਮਣੇ ਹਨ।
ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ (West Bengal CM Mamta Banerjee) ਮਮਤਾ ਬੈਨਰਜੀ 5 ਦਿਨਾਂ ਦੇ ਦਿੱਲੀ ਦੌਰੇ ‘ਤੇ ਹਨ। ਉਹਨਾਂ ਨੇ ਮੰਗਲਵਾਰ ਸ਼ਾਮ 4 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨਾਲ ਮੁਲਾਕਾਤ (Met) ਕੀਤੀ। ਮੋਦੀ ਨਾਲ ਮੁਲਾਕਾਤ ਮਗਰੋਂ ਮਮਤਾ ਨੇ ਕਿਹਾ, ‘ਮੈਂ ਦੋ ਸਾਲਾਂ ਬਾਅਦ ਦਿੱਲੀ ਆਈ ਹਾਂ। ਚੋਣਾਂ ਤੋਂ ਬਾਅਦ ਮੁਲਾਕਾਤ ਕਰਨੀ ਪੈਂਦੀ ਹੈ। ਇਹ ਸੰਵਿਧਾਨ ਦੇ ਅਨੁਸਾਰ ਪ੍ਰੋਟੋਕੋਲ ਬਣ ਜਾਂਦਾ ਹੈ, ਜਿਸ ਦਾ ਮੈਂ ਪਾਲਣ ਕੀਤਾ ਹੈ।
ਇਹ ਵੀ ਪੜ੍ਹੋ- Padma Awards ਲਈ ਡਾਕਟਰਾਂ ਤੇ ਸਿਹਤ ਕਰਮੀਆਂ ਦੇ ਨਾਮ ਦੀ ਹੀ ਸਿਫਾਰਸ਼ ਕਰੇਗੀ ਸਰਕਾਰ: ਕੇਜਰੀਵਾਲ
Mamta Banerjee Met PM Modi
ਮਮਤਾ ਨੇ ਕਿਹਾ ਕਿ ਉਨ੍ਹਾਂ ਦੀ ਕੋਵਿਡ (Coronavirus) ਨੂੰ ਲੈ ਕੇ ਵਿਚਾਰ ਚਰਚਾ ਹੋਈ। ਉਨ੍ਹਾਂ ਨੇ ਵੈਕਸੀਨ (Demand to increase Vaccine Supply) ਅਤੇ ਦਵਾਈ ਜੋ ਉਨ੍ਹਾਂ ਨੂੰ ਮਿਲੀਆਂ ਹਨ, ਉਸ ਨੂੰ ਹੋਰ ਵਧਾਉਣ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਆਬਾਦੀ ਦੇ ਅਨੁਸਾਰ ਬੰਗਾਲ ਨੂੰ ਬਹੁਤ ਘੱਟ ਵੈਕਸੀਨ ਅਤੇ ਦਵਾਈ ਪ੍ਰਾਪਤ ਹੋਈ ਹੈ। ਲਗਾਤਾਰ ਤੀਜੀ ਵਾਰ ਸੱਤਾ ‘ਚ ਆਉਣ ਤੋਂ ਬਾਅਦ ਬੰਗਾਲ ਦੀ ਮੁੱਖ ਮੰਤਰੀ ਦੀ ਪ੍ਰਧਾਨ ਮੰਤਰੀ ਨਾਲ ਪਹਿਲੀ ਮੁਲਾਕਾਤ ਹੈ। ਇਸ ਤੋਂ ਬਾਅਦ ਮਮਤਾ ਬੁੱਧਵਾਰ ਨੂੰ TMC ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰੇਗੀ।
ਇਹ ਵੀ ਪੜ੍ਹੋ- ਪਤੀ ਨੂੰ ਗੁੱਸੇ 'ਚ ਬੋਲੀ ਸ਼ਿਲਪਾ, ਕਿਹਾ 'ਜਦ ਸਾਡੇ ਕੋਲ ਸਭ ਕੁਝ ਹੈ, ਫਿਰ ਇਹ ਕਰਨ ਦੀ ਕੀ ਲੋੜ ਸੀ'
ਇਹ ਮੀਟਿੰਗ ਕਈ ਤਰੀਕਿਆਂ ਨਾਲ ਵਿਸ਼ੇਸ਼ ਹੈ। ਕਿਉਂਕਿ ਬੰਗਾਲ ਵਿਧਾਨ ਸਭਾ ਚੋਣਾਂ ਦੌਰਾਨ ਦੋਵਾਂ ਵਿਚਾਲੇ ਬਹੁਤ ਤਣਾਅ ਸੀ ਅਤੇ ਉਨ੍ਹਾਂ ਨੇ ਇਕ ਦੂਜੇ ’ਤੇ ਜਵਾਬੀ ਦੋਸ਼ ਲਗਾਏ ਸਨ। ਉਸ ਟਕਰਾਅ ਤੋਂ ਬਾਅਦ ਹੁਣ ਪਹਿਲੀ ਵਾਰ ਦੋਵੇਂ ਨੇਤਾ ਆਹਮੋ-ਸਾਹਮਣੇ ਹਨ। ਮਿਲੀ ਜਾਣਕਾਰੀ ਅਨੁਸਾਰ, ਮਮਤਾ ਬੈਨਰਜੀ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ (Press Conference) ਕਰ ਸਕਦੀ ਹੈ।
Mamta Banerjee
ਇਹ ਵੀ ਪੜ੍ਹੋ- ਹਿੰਦੂਆਂ ਖ਼ਿਲਾਫ਼ ਹੈ ਜਨਸੰਖਿਆ ਕੰਟਰੋਲ ਬਿੱਲ, ਉਨ੍ਹਾਂ ਦੇ ਹੁੰਦੇ ਹਨ ਜ਼ਿਆਦਾ ਬੱਚੇ: ਮੌਲਾਨਾ ਤੌਕੀਰ ਰਜ਼ਾ
ਇਸ ਤੋਂ ਪਹਿਲਾਂ ਬੰਗਾਲ ਦੀ ਮੁੱਖ ਮੰਤਰੀ ਨੇ ਪ੍ਰਸ਼ਾਂਤ ਕਿਸ਼ੋਰ (Prashant Kishore) ਤੋਂ ਇਲਾਵਾ ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ (Kamalnath) ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਕਾਫ਼ੀ ਸਮੇਂ ਤੋਂ ਗੱਲਬਾਤ ਚਲਦੀ ਰਹੀ। ਇਸ ਤੋਂ ਬਾਅਦ ਉਹ ਇਕ ਹੋਰ ਸੀਨੀਅਰ ਕਾਂਗਰਸੀ ਨੇਤਾ ਆਨੰਦ ਸ਼ਰਮਾ ਨਾਲ ਵੀ ਮਿਲੇ।