
ਨਰਿੰਦਰ ਤੋਮਰ ਨੇ ਨਾਅਰੇਬਾਜ਼ੀ ਕਰ ਰਹੇ ਮੈਂਬਰਾਂ ’ਤੇ ਕਿਸਾਨਾਂ ਪ੍ਰਤੀ ਹਮਦਰਦੀ ਨਾ ਰੱਖਣ ਦਾ ਆਰੋਪ ਲਗਾਇਆ। ਉਹਨਾਂ ਕਿਹਾ ਕਿ ਇਸ ਹੰਗਾਮੇ ਨਾਲ ਲੋਕਾਂ ਦਾ ਨੁਕਸਾਨ ਹੋ ਰਿਹਾ
ਨਵੀਂ ਦਿੱਲੀ: ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ, ਪੈਗਾਸਸ ਜਾਸੂਸੀ ਮਾਮਲੇ ਸਮੇਤ ਵੱਖ ਵੱਖ ਮੁੱਦਿਆਂ ‘ਤੇ ਚਰਚਾ ਲਈ ਕਾਂਗਰਸ, ਤ੍ਰਿਣਮੂਲ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਲਗਾਤਾਰ ਸਦਨ ਵਿਚ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਕਈ ਵਾਰ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ ਕੀਤੀ ਗਈ। ਵਿਰੋਧੀਆਂ ਦੇ ਹੰਗਾਮੇ ਵਿਚਾਲੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਾਅਰੇਬਾਜ਼ੀ ਕਰ ਰਹੇ ਮੈਂਬਰਾਂ ’ਤੇ ਕਿਸਾਨਾਂ ਪ੍ਰਤੀ ਹਮਦਰਦੀ ਨਾ ਰੱਖਣ ਦਾ ਆਰੋਪ ਲਗਾਇਆ। ਉਹਨਾਂ ਕਿਹਾ ਕਿ ਇਸ ਹੰਗਾਮੇ ਨਾਲ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ।
Parliament Monsoon Session
ਹੋਰ ਪੜ੍ਹੋ: ਵਿਰੋਧੀਆਂ ਦੇ ਹੰਗਾਮੇ ’ਤੇ ਭੜਕੇ PM- ਕਾਂਗਰਸ ਸੰਸਦ ਨਹੀਂ ਚੱਲਣ ਦੇ ਰਹੀ, ਜਨਤਾ ਸਾਹਮਣੇ ਬੇਨਕਾਬ ਕਰੋ
ਸਦਨ ’ਚ ਹੰਗਾਮਾ ਕਰਨ ਵਾਲਿਆਂ ਹਮਲਾ ਬੋਲਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅੱਜ ਦੇ ਏਜੰਡੇ ਵਿਚ ਖੇਤੀਬਾੜੀ ਅਤੇ ਕਿਸਾਨਾਂ ਨਾਲ ਜੁੜੇ 15 ਤੋਂ ਵੱਧ ਪ੍ਰਸ਼ਨ ਹਨ। ਉਹਨਾਂ ਕਿਹਾ ਕਿ ਜੇ ਵਿਰੋਧੀ ਧਿਰ ਦੇ ਮੈਂਬਰਾਂ ਵਿਚ ਕਿਸਾਨੀ ਪ੍ਰਤੀ ਕੋਈ ਹਮਦਰਦੀ ਹੈ ਜਾਂ ਉਹਨਾਂ ਪ੍ਰਤੀ ਵਫਾਦਾਰੀ ਰੱਖਦੇ ਹਨ ਤਾਂ ਉਹਨਾਂ ਨੂੰ ਆਪਣੀ ਜਗ੍ਹਾ ਸ਼ਾਂਤੀ ਨਾਲ ਬੈਠਣਾ ਚਾਹੀਦਾ ਹੈ ਅਤੇ ਸਵਾਲਾਂ ਰਾਹੀਂ ਆਪਣੀ ਗੱਲ ਰੱਖਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਸੁਣਨਾ ਚਾਹੀਦਾ ਹੈ।
Narendra Singh Tomar
ਹੋਰ ਪੜ੍ਹੋ: ਤਾਲਿਬਾਨ ਦਾ ਬਿਆਨ- ਪੱਤਰਕਾਰ ਦਾਨਿਸ਼ ਸਿੱਦਕੀ ਅਪਣੀ ਮੌਤ ਲਈ ਖੁਦ ਜ਼ਿੰਮੇਵਾਰ, ਨਹੀਂ ਮੰਗਾਂਗੇ ਮੁਆਫ਼ੀ'
ਨਰਿੰਦਰ ਸਿੰਘ ਤੋਮਰ ਨੇ ਅੱਗੇ ਕਿਹਾ ਕਿ ਵਿਰੋਧੀ ਧਿਰਾਂ ਦੇ ਹੰਗਾਮੇ ਕਾਰਨ ਸਦਨ ਦੇ ਸਨਮਾਨ ਨੂੰ ਠੇਸ ਪਹੁੰਚ ਰਹੀ ਹੈ ਅਤੇ ਜਨਤਾ ਦਾ ਨੁਕਸਾਨ ਵੀ ਹੋ ਰਿਹਾ ਹੈ। ਸਭ ਤੋਂ ਵੱਡੀ ਗੱਲ ਕਿਸਾਨਾਂ ਪ੍ਰਤੀ ਵਿਰੋਧੀ ਧਿਰ ਦਾ ਕਿਰਦਾਰ ਵੀ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਹੰਗਾਮੇ ’ਤੇ ਨਰਾਜ਼ਗੀ ਪ੍ਰਗਟਾਉਂਦੇ ਹੋਏ ਲੋਕ ਸਭਾ ਸਪੀਕਰ ਓਮ ਬਿਰਲ਼ਾ ਨੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਨਾਅਰੇਬਾਜ਼ੀ ਦਾ ਮੁਕਾਬਲਾ ਨਾ ਕਰਨ ਲਈ ਅਪੀਲ ਕੀਤੀ। ਉਹਨਾਂ ਨੇ ਸਖ਼ਤ ਲਹਿਜ਼ੇ ਵਿਚ ਕਿਹਾ, ‘ਤੁਸੀਂ ਸਦਨ ਵਿਚ ਨਾਅਰੇਬਾਜ਼ੀ ਦਾ ਕੰਪੀਟੀਸ਼ਨ ਨਾ ਕਰੋ, ਤੁਸੀਂ ਜਨਤਾ ਦੀਆਂ ਸਮੱਸਿਆਵਾਂ ਦੱਸਣ ਲਈ ਕੰਪਨੀਟੀਸ਼ਨ ਕਰੋ’।