ਟਿਕਰੀ ਬਾਰਡਰ ‘ਤੇ ਸਥਿਤ ਰੁਲਦੂ ਸਿੰਘ ਮਾਨਸਾ ਦੇ ਕੈਂਪ ‘ਤੇ ਹਮਲਾ, ਦੋ ਜਖ਼ਮੀ
Published : Jul 27, 2021, 5:13 pm IST
Updated : Jul 27, 2021, 5:13 pm IST
SHARE ARTICLE
Ruldu Singh Mansa
Ruldu Singh Mansa

ਸੰਯੁਕਤ ਕਿਸਾਨ ਮੋਰਚਾ ਨੇ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਸਸਪੈਂਡ ਕੀਤਾ ਹੋਇਆ ਹੈ।

ਨਵੀਂ ਦਿੱਲੀ - ਟਿਕਰੀ ਬਾਰਡਰ ‘ਤੇ ਮੌਜੂਦ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੇ ਕੈਂਪ ’ਤੇ ਹਮਲਾ ਕੀਤਾ ਗਿਆ ਹੈ। ਰੁਲਦੂ ਸਿੰਘ ਮਾਨਸਾ ਦੀ ਟਰਾਲੀ ਦੀ ਵੀ ਭੰਨ ਤੋੜ ਕੀਤੀ ਗਈ ਹੈ ਅਤੇ ਟਰਾਲੀ ‘ਚ ਪਏ ਦੋ ਕਿਸਾਨਾਂ ਉੱਪਰ ਹਮਲਾ ਕੀਤਾ ਗਿਆ। ਜਿਸ ਵਿਚ ਦੋ ਕਿਸਾਨਾਂ ਦੇ ਜਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

Farmers Protest Farmers Protest

ਜਥੇਬੰਦੀ ਅਨੁਸਾਰ ਹਮਲਾਵਰ ਕੁੱਟਮਾਰ ਤੋਂ ਬਾਅਦ ਫ਼ਰਾਰ ਹੋ ਗਏ ਹਨ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਉਹ ਹਮਲੇ ਤੋਂ ਸਿਰਫ 40 ਮਿੰਟ ਪਹਿਲਾਂ ਹੀ ਕੈਂਪ ਵਿਚ ਟਰਾਲੀ ਕੋਲ ਜਾ ਕੇ ਆਏ ਸਨ ਪਰ ਉਨ੍ਹਾਂ ਦੇ ਆਉਣ ਦੇ ਕੁਝ ਸਮੇਂ ਬਾਅਦ ਇਹ ਘਟਨਾ ਵਾਪਰ ਗਈ। ਜੱਥੇਬੰਦੀ ਅਨੁਸਾਰ ਇਹ ਹਮਲਾ ਰੁਲਦੂ ਸਿੰਘ ਮਾਨਸਾ ‘ਤੇ ਕੀਤਾ ਗਿਆ ਜਾਪਦਾ ਹੈ ਪਰ ਉਹ ਉਸ ਵੇਲੇ ਉਥੇ ਨਹੀਂ ਸਨ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਮਾਨਸਾ ਨੇੜਲੇ ਪਿੰਡ ਤਾਮਕੋਟ ਦੇ ਗੁਰਵਿੰਦਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜੋ ਇਸ ਵੇਲੇ ਰੋਹਤਕ ਦੇ ਹਸਪਤਾਲ ਵਿਖੇ ਦਾਖਲ ਹਨ। ਇਸ ਦੇ ਨਾਲ ਹੀ ਦੋ ਜਣਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ।

Ruldu Singh MansaRuldu Singh Mansa

ਓਧਰ ਰੁਲਦੂ ਸਿੰਘ ਮਾਨਸਾ ਨੇ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਨ੍ਹਾਂ ਦੇ ਕੈਂਪ’ਤੇ ਹਮਲਾ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਕ ਵਿਅਕਤੀ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਰੋਹਤਕ ਪੀ. ਜੀ. ਆਈ. ’ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸੇ ਦੌਰਾਨ ਹੀ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਦੇ ਕੈਂਪ ‘ਤੇ ਹਮਲਾ ਕਰਨ ਦੀ ਪੰਜਾਬ ਕਿਸਾਨ ਯੂਨੀਅਨ, ਸੀ.ਪੀ.ਆਈ (ਐਮ. ਐਲ.) ਲਿਬਰੇਸ਼ਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Farmers Protest Farmers Protest

ਰੁਲਦੂ ਸਿੰਘ ਮਾਨਸਾ ਨੇ ਸੰਯੁਕਤ ਮੋਰਚੇ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ ਨਹੀਂ ਤਾਂ ਕਿਸਾਨ ਆਗੂਆਂ 'ਤੇ ਅਜਿਹੇ ਹਮਲੇ ਹੋਰ ਵੀ ਵੱਧ ਸਕਦੇ ਹਨ ਅਤੇ ਕਿਸਾਨੀ ਅੰਦੋਲਨ ਨੂੰ ਅਸਫ਼ਲ ਕਰਨ ‘ਚ ਲੱਗੀਆਂ ਤਾਕਤਾਂ ਆਪਣੇ ਮਨਸੂਬਿਆਂ ‘ਚ ਕਾਮਯਾਬ ਹੋ ਸਕਦੀਆਂ ਹਨ। ਦੱਸ ਦੇਈਏ ਕਿ ਰੁਲਦੂ ਸਿੰਘ ਮਾਨਸਾ ਨੇ ਹਾਲ ਹੀ ’ਚ ਭੜਕਾਊ ਭਾਸ਼ਣ ਦਿੱਤਾ ਸੀ, ਜਿਸ ਕਾਰਨ ਸੰਯੁਕਤ ਕਿਸਾਨ ਮੋਰਚਾ ਨੇ ਰੁਲਦੂ ਨੂੰ 15 ਦਿਨਾਂ ਲਈ ਸਸਪੈਂਡ ਕਰ ਦਿੱਤਾ ਹੈ।

SHARE ARTICLE

ਏਜੰਸੀ

Advertisement

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM

PM ਦੇ ਬਿਆਨ ਨੇ ਭਖਾ ਦਿੱਤੀ ਸਿਆਸਤ 'ਮੰਗਲਸੂਤਰ' ਨੂੰ ਲੈ ਕੇ ਦਿੱਤੇ ਬਿਆਨ ਤੇ ਭੜਕੇ Congress Leaders

23 Apr 2024 8:34 AM

ਕਾਂਗਰਸ ਦੀ ਦੂਜੀ ਲਿਸਟ ਤੋਂ ਪਹਿਲਾਂ ਇੱਕ ਹੋਰ ਵੱਡਾ ਲੀਡਰ ਬਾਗ਼ੀ ਕਾਂਗਰਸ ਦੇ ਸਾਬਕਾ ਪ੍ਰਧਾਨ ਮੁੜ ਨਾਰਾਜ਼

22 Apr 2024 3:23 PM

GURMEET SINGH KHUDDIAN EXCLUSIVE INTERVIEW - ਬੱਕਰੀ ਤੇ ਕੁੱਕੜੀ ਦੇ ਮੁਆਵਜੇ ਬਾਰੇ ਪਹਿਲੀ ਵਾਰ ਬੋਲੇ ..

22 Apr 2024 2:58 PM
Advertisement