ਕਲਯੁਗੀ ਪੁੱਤ ਨੇ ਆਪਣੀ ਹੀ ਮਾਂ ਨੂੰ ਦਿੱਤੀ ਦਿਲ ਕੰਬਾਊ ਮੌਤ
Published : Jul 27, 2022, 3:51 pm IST
Updated : Jul 27, 2022, 3:52 pm IST
SHARE ARTICLE
Death
Death

ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

 

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਕਲਯੁਗੀ ਪੁੱਤ ਨੇ ਆਪਣੀ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮਾਮਲਾ ਜੁੰਗਾ ਦੇ ਪਿੰਡ ਠੁੰਡ ਦਾ ਹੈ। ਦੇਰ ਰਾਤ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ ਸੀ ਪਰ ਪੁਲਿਸ ਨੇ ਦੋਸ਼ੀ ਦੀ ਭਾਲ ਕਰੇ ਉਸ ਨੂੰ ਗ੍ਰਿਫਤਾਰ ਕਰ ਲਿਆ। ਕਤਲ ਕਰਨ ਤੋਂ ਬਾਅਦ ਮੁਲਜ਼ਮ ਜੰਗਲਾਂ ਵਿੱਚ ਲੁਕ ਗਿਆ ਸੀ।

 

DeathDeath

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਛੋਟੇ ਪੁੱਤਰ ਨੇ ਦੱਸਿਆ ਕਿ ਉਹ ਤਿੰਨ ਭਰਾ ਅਤੇ ਤਿੰਨ ਭੈਣਾਂ ਹਨ। ਤਿੰਨੋਂ ਭੈਣਾਂ ਵਿਆਹੀਆਂ ਹੋਈਆਂ ਹਨ। ਸਭ ਤੋਂ ਵੱਡੇ ਭਰਾ ਪ੍ਰਕਾਸ਼ ਚੰਦ ਹਨ। ਰਾਮੇਸ਼ਵਰ ਉਸ ਤੋਂ ਛੋਟਾ ਹੈ ਅਤੇ ਮੈਂ ਸਭ ਤੋਂ ਛੋਟਾ ਹਾਂ। ਕਰੀਬ ਇੱਕ ਸਾਲ ਪਹਿਲਾਂ ਪਿਤਾ ਦੀ ਮੌਤ ਹੋ ਗਈ ਸੀ।

deathdeath

 

ਉਸਦੀ ਮਾਤਾ ਬਿਮਲਾ ਦੇਵੀ ਉਸਦੇ ਨਾਲ ਅਤੇ ਵੱਡੇ ਭਰਾ ਪ੍ਰਕਾਸ਼ ਚੰਦ ਨਾਲ ਰਹਿੰਦੀ ਸੀ। ਮੰਗਲਵਾਰ ਰਾਤ ਕਰੀਬ 11.30 ਵਜੇ ਮਾਂ ਦੇ ਚੀਕਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ 'ਤੇ ਉਹ ਆਪਣੇ ਕਮਰੇ 'ਚੋਂ ਬਾਹਰ ਆਇਆ ਤਾਂ ਦੇਖਿਆ ਕਿ ਉਸ ਦਾ ਭਰਾ ਰਾਮੇਸ਼ਵਰ ਉਸ ਦੀ ਮਾਂ 'ਤੇ ਤਲਵਾਰ ਨਾਲ ਹਮਲਾ ਕਰ ਰਿਹਾ ਸੀ ਜਦੋਂ ਅਸੀਂ ਉਸ ਨੂੰ ਜਾ ਕੇ ਰੋਕਿਆ ਉਦੋਂ ਤੱਕ ਉਸ ਨੇ ਮਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement