
ਕਿਹਾ, ਕੇਂਦਰ ਨੂੰ ਧਾਰਾ 355 ਅਤੇ 356 ਲਾਗੂ ਕਰਨੀ ਚਾਹੀਦਾ ਹੈ ਅਤੇ ਸੀਐਮ ਐਨ ਬੀਰੇਨ ਸਿੰਘ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ
ਨਵੀਂ ਦਿੱਲੀ: 'ਆਪ' ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਨੀਪੁਰ 'ਚ ਜਾਰੀ ਹਿੰਸਾ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਰਤ ਦਾ ਅਨਿੱਖੜਵਾਂ ਅੰਗ ਰਹਿਣ ਵਾਲਾ ਸੂਬਾ ਅਸ਼ਾਂਤੀ ਦਾ ਸਾਹਮਣਾ ਕਰ ਰਿਹਾ ਹੈ ਜਦਕਿ ਮੋਦੀ ਸਰਕਾਰ ਸ਼ਾਂਤੀ ਬਹਾਲ ਕਰਨ ਲਈ ਅਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਵਿਚ ਲਗਾਤਾਰ ਅਸਫਲ ਹੋ ਰਹੀ ਹੈ।
ਇਹ ਵੀ ਪੜ੍ਹੋ: ਮਨੀਪੁਰ ਮੁੱਦੇ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ; ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਵਿਚਾਲੇ ਦੋ ਬਿੱਲ ਪਾਸ
ਵੀਰਵਾਰ ਨੂੰ ਇੰਡੀਆ ਗਠਜੋੜ ਨਾਲ ਸਬੰਧਤ ਸੰਸਦ ਮੈਂਬਰਾਂ ਨੇ ਮਨੀਪੁਰ ਦੇ ਲੋਕਾਂ 'ਤੇ ਹੋ ਰਹੇ ਅੱਤਿਆਚਾਰਾਂ ਅਤੇ ਬੇਰਹਿਮੀ ਵਿਰੁਧ ਸੰਸਦ 'ਚ ਕਾਲੇ ਕੱਪੜੇ ਪਾ ਕੇ ਜ਼ਬਰਦਸਤ ਬਿਆਨ ਦਿਤਾ। ਰਾਘਵ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸੰਕੇਤ ਇਸ ਦੁਖਦਾਈ ਸਮੇਂ ਵਿਚ ਮਨੀਪੁਰ ਦੇ ਲੋਕਾਂ ਨਾਲ ਇੱਕਮੁੱਠਤਾ ਦਿਖਾਉਣ ਲਈ ਪ੍ਰਤੀਕਾਤਮਕ ਵਿਰੋਧ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਉਦੇਸ਼ ਸਰਕਾਰ ਨੂੰ ਇਹ ਦੱਸਣਾ ਹੈ ਕਿ ਮਨੀਪੁਰ ਦੇ ਲੋਕਾਂ ਦੇ ਦੁੱਖਾਂ 'ਤੇ ਚੁੱਪੀ ਅਸਵੀਕਾਰਨਯੋਗ ਹੈ, ਅਤੇ ਉਸ ਨੂੰ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪਾਕਿ ਨਾਗਰਿਕ ਦੀ ਜਾਂਚ ਦੌਰਾਨ ਕੁਝ ਨਾ ਮਿਲਣ 'ਤੇ ਪਾਕਿ ਰੇਂਜਰਾਂ ਦੇ ਹਵਾਲੇ ਕਰ BSF ਨੇ ਪੇਸ਼ ਕੀਤੀ ਮਨੁੱਖਤਾ ਦੀ ਮਿਸਾਲ
ਰਾਘਵ ਚੱਢਾ ਨੇ ਭਾਰਤੀ ਸੰਵਿਧਾਨ ਦੁਆਰਾ ਵਿਸ਼ੇਸ਼ ਤੌਰ 'ਤੇ ਧਾਰਾ 355 ਅਤੇ 356 ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮਨੀਪੁਰ ਮਸਲੇ 'ਚ ਦਖ਼ਲ ਦੇਣਾ ਅਤੇ ਉਸ ਦੀ ਰੱਖਿਆ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਰਾਜ ਸਰਕਾਰ ਨੂੰ ਤੁਰੰਤ ਭੰਗ ਕਰਨ ਅਤੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੂੰ ਹਟਾਉਣ ਦੀ ਮੰਗ ਕੀਤੀ।