ਜਿਨਸੀ ਸੋਸ਼ਣ ਮਾਮਲਾ: ਸਾਬਕਾ ਮੰਤਰੀ ਸੰਦੀਪ ਸਿੰਘ ’ਤੇ ਇਲਜ਼ਾਮ ਲਗਾਉਣ ਵਾਲੀ ਮਹਿਲਾ ਦਾ ਫੋਨ ਰਿਕਾਰਡ ਰਿਕਵਰ
Published : Jul 27, 2023, 1:58 pm IST
Updated : Jul 27, 2023, 1:58 pm IST
SHARE ARTICLE
Former Haryana Sports Minister Sandeep Singh
Former Haryana Sports Minister Sandeep Singh

ਮੋਬਾਈਲ ਡਾਟਾ ਵਿਚ ਕੁੱਝ ਨਵੇਂ ਨਾਂਅ ਵੀ ਆਏ ਸਾਹਮਣੇ

 

ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ’ਤੇ ਲੱਗੇ ਜਿਨਸੀ ਸੋਸ਼ਣ ਦੇ ਇਲਜ਼ਾਮਾਂ ਸਬੰਧੀ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਚੰਡੀਗੜ੍ਹ ਪੁਲਿਸ ਨੇ ਜੂਨੀਅਰ ਮਹਿਲਾ ਕੋਚ ਦੇ ਫ਼ੋਨ ਦਾ ਡਾਟਾ ਬਰਾਮਦ ਕਰ ਲਿਆ ਹੈ। ਪੁਲਿਸ ਨੂੰ ਫ਼ੋਨ ਤੋਂ ਚੈਟ ਰਿਕਾਰਡ ਮਿਲੇ ਹਨ, ਜਿਸ ਦੇ ਆਧਾਰ 'ਤੇ ਐਸ.ਆਈ.ਟੀ. ਨੇ ਮੰਤਰੀ ਸੰਦੀਪ ਸਿੰਘ ਅਤੇ ਜੂਨੀਅਰ ਮਹਿਲਾ ਕੋਚ ਤੋਂ ਪੁਛਗਿਛ ਕੀਤੀ ਹੈ। ਮੋਬਾਈਲ ਡਾਟਾ ਵਿਚ ਕੁੱਝ ਨਵੇਂ ਨਾਂਅ ਵੀ ਸਾਹਮਣੇ ਆਏ ਹਨ, ਇਹ ਉਹ ਲੋਕ ਹਨ ਜਿਨ੍ਹਾਂ ਦੇ ਨਾਂਅ ਜੂਨੀਅਰ ਮਹਿਲਾ ਕੋਚ ਨੇ ਪੁਲਿਸ ਪੁਛਗਿਛ ਦੌਰਾਨ ਲਏ ਸਨ।

ਇਹ ਵੀ ਪੜ੍ਹੋ: ਐਸ.ਜੀ.ਪੀ.ਸੀ. ਨੇ ਪੀ.ਟੀ.ਸੀ. ਨੂੰ ਭੇਜਿਆ 24.90 ਲੱਖ ਰੁਪਏ ਦੇ ਬਕਾਏ ਦਾ ਨੋਟਿਸ 

ਚੰਡੀਗੜ੍ਹ ਪੁਲਿਸ ਦੀ ਐਸ.ਆਈ.ਟੀ. ਨੇ ਵੀ ਇਨ੍ਹਾਂ ਲੋਕਾਂ ਨੂੰ ਸੈਕਟਰ-26 ਥਾਣੇ ਵਿਚ ਬੁਲਾ ਕੇ ਕਈ ਸਵਾਲਾਂ ਦੇ ਜਵਾਬ ਲਏ ਹਨ। ਇਸ ਪੂਰੇ ਵਿਵਾਦ ਵਿਚ ਚੰਡੀਗੜ੍ਹ ਐਸ.ਆਈ.ਟੀ. ਦੀ ਟੀਮ ਨੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਅਤੇ ਜੂਨੀਅਰ ਮਹਿਲਾ ਕੋਚ ਦੇ ਮੋਬਾਈਲ ਜ਼ਬਤ ਕਰ ਲਏ ਸਨ। ਚੰਡੀਗੜ੍ਹ ਪੁਲਿਸ ਦੀ ਸਾਈਬਰ ਸੈੱਲ ਦੀ ਟੀਮ ਸੰਦੀਪ ਸਿੰਘ ਦੇ 2 ਮੋਬਾਈਲਾਂ ਦੀ ਜਾਂਚ ਕਰ ਰਹੀ ਸੀ। ਮਹਿਲਾ ਕੋਚ ਨੇ ਸੰਦੀਪ ਸਿੰਘ 'ਤੇ ਕਈ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਚੈਟਿੰਗ ਕਰਨ ਦਾ ਇਲਜ਼ਾਮ ਲਗਾਇਆ ਹੈ। ਟੀਮ ਨੇ ਇਹ ਚੈਟ ਬਰਾਮਦ ਕਰਕੇ ਮਾਮਲੇ ਦੀ ਜਾਂਚ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਤਿੰਨ IPS ਅਫ਼ਸਰਾਂ ਨੁੰ ਮਿਲਿਆ ਵਾਧੂ ਚਾਰਜ  

ਚੰਡੀਗੜ੍ਹ ਪੁਲਿਸ ਹੁਣ ਇਸ ਮਾਮਲੇ ਵਿਚ ਹੋਰ ਦੇਰੀ ਨਹੀਂ ਕਰਨਾ ਚਾਹੁੰਦੀ। ਇਸ ਲਈ ਪੁਲਿਸ ਵਲੋਂ ਸਾਰੇ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਵਿਸਥਾਰਤ ਚਾਰਜਸ਼ੀਟ ਤਿਆਰ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਦੇ ਸੂਤਰਾਂ ਅਨੁਸਾਰ ਹੁਣ ਐਸ.ਆਈ.ਟੀ. ਇਸ ਕੇਸ ਦੀ ਚਾਰਜਸ਼ੀਟ ਤਿਆਰ ਕਰਨ ਵਿਚ ਰੁੱਝੀ ਹੋਈ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਿਸ 7 ਤੋਂ 10 ਦਿਨਾਂ ਦੇ ਅੰਦਰ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰੇਗੀ। ਦੱਸ ਦੇਈਏ ਕਿ ਪੁਲਿਸ ਲਈ ਕੇਸ ਦਰਜ ਹੋਣ ਦੇ 90 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨਾ ਜ਼ਰੂਰੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement