
ਜੈਸ਼ੰਕਰ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਿਰੋਧੀ ਧਿਰ ਨੇ 'ਪੱਖਪਾਤੀ ਰਾਜਨੀਤੀ' ਨੂੰ ਪਹਿਲ ਦਿਤੀ ਹੈ।
ਨਵੀਂ ਦਿੱਲੀ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਅਪਣੇ ਬਿਆਨ ਦੌਰਾਨ ਰਾਜ ਸਭਾ ਵਿਚ ਹੰਗਾਮਾ ਕਰਨ ਅਤੇ ਕਾਰਵਾਈ ਵਿਚ ਵਿਘਨ ਪਾਉਣ ਲਈ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ "ਇੰਡੀਆ" (ਵਿਰੋਧੀ ਗਠਜੋੜ ਦਾ ਨਾਮ) ਹੋਣ ਦਾ ਦਾਅਵਾ ਕਰਦੇ ਹਨ, ਜੇਕਰ ਉਹ ਭਾਰਤ ਦੇ ਰਾਸ਼ਟਰੀ ਹਿੱਤਾ ਦੇ ਬਾਰੇ ਵਿਚ ਸੁਣਨ ਲਈ ਤਿਆਰ ਨਹੀਂ ਤਾਂ ਉਹ ਕਿਸ ਤਰ੍ਹਾਂ ਦੇ ਇੰਡੀਆਂ ਹਨ?
ਸਦਨ ਵਿਚ ਵਿਰੋਧੀ ਮੈਂਬਰਾਂ ਦੇ ਲਗਾਤਾਰ ਹੰਗਾਮੇ ਦਰਮਿਆਨ ਜੈਸ਼ੰਕਰ ਨੇ ਸਦਨ ਵਿਚ ਭਾਰਤ ਦੀ ਵਿਦੇਸ਼ ਨੀਤੀ ਦੀਆਂ ਸਫਲਤਾਵਾਂ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਪ੍ਰਧਾਨ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਵਿਦੇਸ਼ ਦੌਰਿਆਂ ਬਾਰੇ ਮੈਂਬਰਾਂ ਨੂੰ ਜਾਣੂ ਕਰਵਾਉਣ ਲਈ ਦੇਣ ਲਈ ਸਦਨ 'ਚ ਅਪਣੇ ਤੌਰ 'ਤੇ ਬਿਆਨ ਦਿਤਾ ਹੈ
ਉਨ੍ਹਾਂ ਨੇ ਬਿਆਨ ਦੇਣਾ ਸ਼ੁਰੂ ਹੀ ਕੀਤਾ ਸੀ ਵਿਰੋਧੀ ਧਿਰ ਨੇ ਮਨੀਪੁਰ ਹਿੰਸਾ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਅਤੇ ਇਸ ਵਿਸ਼ੇ 'ਤੇ ਚਰਚਾ ਕਰਵਾਉਣ ਦੀ ਮੰਗ ਨੂੰ ਲੈ ਕੇ ਹੰਗਾਮਾ ਜਾਰੀ ਕਰ ਦਿਤਾ। ਵਿਰੋਧੀ ਧਿਰ ਦੇ ਮੈਂਬਰ ਅੱਜ ਇਸ ਮੁੱਦੇ ’ਤੇ ਰੋਸ ਪ੍ਰਗਟ ਕਰਨ ਲਈ ਕਾਲੇ ਕੱਪੜੇ ਪਾ ਕੇ ਸਦਨ ਵਿਚ ਆਏ।
ਜੈਸ਼ੰਕਰ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਿਰੋਧੀ ਧਿਰ ਨੇ 'ਪੱਖਪਾਤੀ ਰਾਜਨੀਤੀ' ਨੂੰ ਪਹਿਲ ਦਿਤੀ ਹੈ।
ਉਨ੍ਹਾਂ ਕਿਹਾ ਕਿ ਇਹ ਮਹਿਜ਼ ਸਰਕਾਰ ਦੀ ਪ੍ਰਾਪਤੀ ਨਹੀਂ ਸਗੋਂ ਦੇਸ਼ ਲਈ ਇੱਕ ਪ੍ਰਾਪਤੀ ਹੈ।
ਭਾਰਤ ਦੇ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਦੂਜੇ ਦੇਸ਼ਾਂ ਤੋਂ ਸੱਭ ਤੋਂ ਵੱਧ ਸਨਮਾਨ ਮਿਲਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਜੇ ਤੁਸੀਂ ਰਾਸ਼ਟਰਪਤੀ ਦਾ ਸਨਮਾਨ ਨਹੀਂ ਕਰ ਸਕਦੇ, ਉਪ ਰਾਸ਼ਟਰਪਤੀ ਦਾ ਸਤਿਕਾਰ ਨਹੀਂ ਕਰ ਸਕਦੇ, ਤੁਸੀਂ ਪ੍ਰਧਾਨ ਮੰਤਰੀ ਦਾ ਸਨਮਾਨ ਨਹੀਂ ਕਰ ਸਕਦੇ, ਜੇਕਰ
ਤੁਸੀਂ ਵਿਦੇਸ਼ ਮੰਤਰੀ ਨੂੰ ਸਦਨ ਵਿਚ ਬਿਆਨ ਦੇਣ ਦੀ ਇਜਾਜ਼ਤ ਨਹੀਂ ਦਿੰਦੇ ਹੋ, ਤਾਂ ਇਹ ਬਹੁਤ ਹੀ ਅਫਸੋਸਨਾਕ ਸਥਿਤੀ ਹੈ।"
ਉਨ੍ਹਾਂ ਕਿਹਾ ਕਿ ਰਾਸ਼ਟਰ ਹਿੱਤ ਦੇ ਮਾਮਲਿਆਂ ਵਿਚ ਰਾਜਨੀਤੀ ਨੂੰ ਪਾਸੇ ਰੱਖਿਆ ਜਾਣਾ ਚਾਹੀਦਾ ਹੈ।