ਖ਼ਬਰਾਂ |

ਤਾਜ਼ਾ |

Mumbai Building Collapses : ਮੁੰਬਈ 'ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਤਿੰਨ ਦੀ ਮੌਤ, ਦੋ ਜ਼ਖ਼ਮੀ
Published : Jul 27, 2024, 7:45 pm IST
Updated : Jul 27, 2024, 7:45 pm IST
SHARE ARTICLE
ਡਿੱਗੀ ਇਮਾਰਤ ਬਚਾਅ ਕਾਰਜ ਜਾਰੀ
ਡਿੱਗੀ ਇਮਾਰਤ ਬਚਾਅ ਕਾਰਜ ਜਾਰੀ

Mumbai Building Collapses : ਇਮਾਰਤ ਡਿੱਗਣ ਕਾਰਨ ਮਲਬੇ ਹੇਠਾਂ ਕਈ ਲੋਕਾਂ ਦੇ ਫਸੇ ਹੋਣ ਦਾ ਹੈ ਖਦਸ਼ਾ  

Mumbai Building Collapses : ਮਹਾਰਾਸ਼ਟਰ ਦੇ ਮੁੰਬਈ ’ਚ ਸ਼ਨੀਵਾਰ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੁੰਬਈ ਵਿੱਚ ਭਾਰੀ ਮੀਂਹ ਤੋਂ ਬਾਅਦ ਨਵੀਂ ਮੁੰਬਈ ਦੇ ਸ਼ਾਹਬਾਜ਼ ਪਿੰਡ ਵਿੱਚ ਬਣੀ ਇੱਕ ਗਰਾਊਂਡ ਪਲੱਸ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਨਵੀਂ ਮੁੰਬਈ ਦੇ ਸੀਬੀਡੀ ਬੇਲਾਪੁਰ ਇਲਾਕੇ 'ਚ ਚਾਰ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗਣ ਨਾਲ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇਮਾਰਤ ਡਿੱਗਣ ਕਾਰਨ ਇੱਥੇ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। 

aa

ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 4.50 ਵਜੇ ਸ਼ਾਹਬਾਜ਼ ਪਿੰਡ 'ਚ ਵਾਪਰਿਆ ਅਤੇ ਦੋ ਜ਼ਖਮੀ ਲੋਕਾਂ ਨੂੰ ਮਲਬੇ 'ਚੋਂ ਬਾਹਰ ਕੱਢਿਆ ਗਿਆ। ਇਸ ਹਾਦਸੇ 'ਚ ਜ਼ਿਆਦਾ ਲੋਕਾਂ ਦੀ ਜਾਨ ਜਾ ਸਕਦੀ ਸੀ ਪਰ ਸਵੇਰੇ ਇਮਾਰਤ 'ਚ ਤਰੇੜਾਂ ਦੇਖ ਕੇ ਇਸ 'ਚ ਰਹਿ ਰਹੇ 52 ਹੋਰ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਸੀ।

ਨਵੀਂ ਮੁੰਬਈ ਮਿਊਂਸੀਪਲ ਕਾਰਪੋਰੇਸ਼ਨ (NMMC) ਦੇ ਕਮਿਸ਼ਨਰ ਕੈਲਾਸ਼ ਸ਼ਿੰਦੇ ਨੇ ਕਿਹਾ, 'ਇੱਕ ਚਾਰ ਮੰਜ਼ਿਲਾ ਇਮਾਰਤ ਅੱਜ ਤੜਕੇ ਢਹਿ ਗਈ, ਜਿਸ ਵਿਚ 13 ਕਮਰੇ ਅਤੇ ਤਿੰਨ ਦੁਕਾਨਾਂ ਸਨ। ਇਮਾਰਤ ਡਿੱਗਣ ਤੋਂ ਬਾਅਦ ਮਲਬੇ ਹੇਠ ਦੱਬੇ ਇੱਕ ਵਿਅਕਤੀ ਅਤੇ ਇੱਕ ਔਰਤ ਨੂੰ ਬਚਾ ਲਿਆ ਗਿਆ ਹੈ ਅਤੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

aa

ਦੱਸਿਆ ਜਾ ਰਿਹਾ ਹੈ ਕਿ ਇਮਾਰਤ ਕਾਫੀ ਕਮਜ਼ੋਰ ਹੋ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਬਚਾਅ ਟੀਮਾਂ ਵੱਲੋਂ ਮਲਬੇ ਹੇਠ ਦੱਬੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

a

ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਮਲਬੇ ਹੇਠਾਂ ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਭੇਜਿਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਜਲਦੀ ਤੋਂ ਜਲਦੀ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

(For more news apart from  Four storied building collapsed in Mumbai, three dead, two injured News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement