Delhi news : ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

By : BALJINDERK

Published : Jul 27, 2024, 5:27 pm IST
Updated : Jul 27, 2024, 5:27 pm IST
SHARE ARTICLE
ਮੀਤ ਹੇਅਰ, ਨਿਤਿਨ ਗਡਕਰੀ ਨਾਲ ਗੱਲਬਾਤ ਕਰਦੇ ਹੋਏ
ਮੀਤ ਹੇਅਰ, ਨਿਤਿਨ ਗਡਕਰੀ ਨਾਲ ਗੱਲਬਾਤ ਕਰਦੇ ਹੋਏ

Delhi news : ਚੀਮਾ-ਜੋਧਪੁਰ ਤੇ ਬਡਬਰ ਵਿਖੇ ਫਲਾਈਓਵਰ ਦੀ ਉਸਾਰੀ ਅਤੇ ਬਰਨਾਲਾ ਸ਼ਹਿਰ ਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਕੀਤੀ ਮੰਗ

Delhi news : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ।

ਇਹ ਵੀ ਪੜੋ:Shri Muktsar Sahib : 2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ

ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ’ਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।

ਇਹ ਵੀ ਪੜੋ: Anantnag Accident News : ਅਨੰਤਨਾਗ 'ਚ ਦਰਦਨਾਕ ਹਾਦਸੇ 'ਚ ਇੱਕੋਂ ਪਰਿਵਾਰ ਦੇ 8 ਲੋਕਾਂ ਦੀ ਮੌ+ਤ

ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ਉਠਾਏ ਤਿੰਨੇ ਮਾਮਲਿਆਂ ਉਤੇ ਸਕਰਾਤਮਕ ਰਵੱਈਆ ਰੱਖਦੇ ਹੋਏ ਇਨ੍ਹਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ।

(For more news apart from  Meet Hare raised three important burning issues of highways projects with Nitin Gadkari News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement