ਅਟਲ ਨੇ ਦੇਸ਼ ਦੇ ਸਿਆਸੀ ਸਭਿਆਚਾਰ ਨੂੰ ਬਦਲਿਆ : ਮੋਦੀ
Published : Aug 27, 2018, 11:13 am IST
Updated : Aug 27, 2018, 11:19 am IST
SHARE ARTICLE
Narendra Modi
Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਕਰਾਉਣ ਬਾਰੇ ਹੋ ਰਹੀ ਬਹਿਸ ਨੂੰ ਸਿਹਤਮੰਦ ਦਸਿਆ...........

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਕਰਾਉਣ ਬਾਰੇ ਹੋ ਰਹੀ ਬਹਿਸ ਨੂੰ ਸਿਹਤਮੰਦ ਦਸਿਆ ਅਤੇ ਕਿਹਾ ਕਿ ਇਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਢੁਕਵੀਂ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਦੇਸ਼ ਦੇ ਸਿਆਸੀ ਸਭਿਆਚਾਰ ਨੂੰ ਬਦਲਿਆ। ਜਮਹੂਰੀਅਤ ਵਿਚ ਸੰਵਾਦ ਬਹੁਤ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦੀ ਨਾਰੀ ਸ਼ਕਤੀ ਵਿਰੁਧ ਕੋਈ ਵੀ ਸੰਸਕਾਰੀ/ਸਭਿਆਚਾਰੀ ਸਮਾਜ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਅਤੇ ਇਸ ਉਦੇਸ਼ ਨਾਲ ਬਲਾਤਕਾਰ ਦੇ ਦੋਸ਼ੀਆਂ ਵਿਰੁਧ ਸਖ਼ਤ ਕਨੂੰਨ ਬਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਸਲਮਾਨ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਤਿੰਨ ਤਲਾਕ ਸਬੰਧੀ ਬਿਲ ਨੂੰ ਸੰਸਦ ਵਲੋਂ ਮਨਜ਼ੂਰੀ ਦਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 'ਮਨ ਕੀ ਬਾਤ' ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਨਾਰੀ ਸ਼ਕਤੀ ਵਿਰੁਧ ਕੋਈ ਵੀ ਘਟੀਆ ਗੱਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੋਦੀ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਅਖ਼ਬਾਰਾਂ ਵਿਚ ਪੜ੍ਹਿਆ ਹੋਵੇਗਾ ਕਿ ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਅਦਾਲਤ ਨੇ ਸਿਰਫ਼ ਦੋ ਮਹੀਨੇ ਦੀ ਸੁਣਵਾਈ ਤੋਂ ਬਾਅਦ ਨਾਬਾਲਗ਼ ਨਾਲ ਬਲਾਤਕਾਰ ਦੇ ਦੋ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।  (ਪੀ.ਟੀ.ਆਈ.)

ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਕਟਨੀ ਵਿਚ ਅਦਾਲਤ ਨੇ ਸਿਰਫ਼ ਪੰਜ ਦਿਨ ਦੀ ਸੁਣਵਾਈ ਤੋਂ ਬਾਅਦ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿਤੀ। ਰਾਜਸਥਾਨ ਵਿਚ ਵੀ ਅਦਾਲਤਾਂ ਨੇ ਇਸੇ ਤਰ੍ਹਾਂ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਔਰਤਾਂ ਅਤੇ ਬੱਚੀਆਂ ਵਿਰੁਧ ਬਲਾਤਕਾਰ ਰੋਕਣ ਵਿਚ ਅਹਿਮ ਭੂਮਿਕਾ ਨਿਭਾਏਗਾ। ਸਮਾਜਕ ਬਦਲਾਅ ਤੋਂ ਬਿਨਾਂ ਆਰਥਕ ਤਰੱਕੀ ਅਧੂਰੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement