ਸੋਸ਼ਲ ਮੀਡੀਆ ਜ਼ਰੀਏ ਚੋਣਾਂ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਇਜਾਜ਼ਤ ਨਹੀਂ : ਪ੍ਰਸਾਦ
Published : Aug 27, 2018, 3:20 pm IST
Updated : Aug 27, 2018, 3:20 pm IST
SHARE ARTICLE
Ravi shankar Prasad
Ravi shankar Prasad

ਸਰਕਾਰ ਦੀ ਨਜ਼ਰ ਹੁਣ 2019 ਦੀਆਂ ਲੋਕ ਸਭਾ ਚੋਣਾਂ ਅਤੇ ਕਈ ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਟਿਕੀ ਹੋਈ...

ਨਵੀਂ ਦਿੱਲੀ : ਸਰਕਾਰ ਦੀ ਨਜ਼ਰ ਹੁਣ 2019 ਦੀਆਂ ਲੋਕ ਸਭਾ ਚੋਣਾਂ ਅਤੇ ਕਈ ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਟਿਕੀ ਹੋਈ ਹੈ। ਅਸਲ 'ਚ ਸੋਸ਼ਲ ਮੀਡੀਆ ਪਲੇਟਫਰਾਮਸ ਡੇਟਾ ਦੀ ਕਥਿਤ ਤੌਰ 'ਤੇ ਦੁਰਵਰਤੋਂ ਦੇ ਮਾਮਲੇ ਨੂੰ ਭਾਰਤ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ। ਸੂਚਨਾ ਅਤੇ ਤਕਨੀਕੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸਾਫ਼ ਕਿਹਾ ਹੈ ਕਿ ਅਜਿਹੇ ਸਾਧਨਾਂ ਦੀ ਮਦਦ ਨਾਲ ਚੋਣਾਂ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। 

Ravi shankar PrasadRavi shankar Prasad

ਇਕ ਅਧਿਕਾਰਕ ਬਿਆਨ ਮੁਤਾਬਕ ਅਰਜਨਟੀਨਾ ਦੇ ਸਾਲਟਾ ਵਿਚ ਆਯੋਜਿਤ ਜੀ-20 ਡਿਜ਼ੀਟਲ ਇਕਾਨਮੀ ਮਿਨਿਸਟ੍ਰੀਅਲ ਮੀਟਿੰਗ ਨੂੰ ਸੰਬੋਧਤ ਕਰਦੇ ਹੋਏ ਪ੍ਰਸਾਦ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਲੋਕਤੰਤਰਿਕ ਪ੍ਰਕਿਰਿਆ ਪਵਿੱਤਰਤਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਣਾ ਚਾਹੀਦਾ। ਕੇਂਦਰੀ ਮੰਤਰੀ ਨੇ ਵਾਅਦਾ ਕਰਦੇ ਹੋਏ ਕਿਹਾ ਕਿ ਜੋ ਲੋਕ ਲੋਕਤੰਤਰ ਦੀ ਇਸ ਪ੍ਰਕਿਰਿਆ ਨੂੰ ਭ੍ਰਸ਼ਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਕਣ ਅਤੇ ਸਜ਼ਾ ਦੇਣ ਲਈ ਭਾਰਤ ਹਰ ਸੰਭਵ ਉਪਾਅ ਕਰੇਗਾ। 

Ravi shankar PrasadRavi shankar Prasad

ਪ੍ਰਸਾਦ ਨੇ ਇਹ ਵੀ ਕਿਹਾ ਕਿ ਭਾਰਤ ਨੇ ਸੋਸ਼ਲ ਮੀਡੀਆ ਪਲੈਟਫਾਰਮ ਡੇਟਾ ਦੇ ਕਥਿਤ ਦੁਰਵਰਤੋਂ ਨੂੰ ਗੰਭੀਰਤਾ ਨਾਲ ਲਿਆ ਹੈ। ਅਜਿਹੇ ਵਿਚ ਪਲੇਟਫਾਰਮ ਦੀ ਵਰਤੋਂ ਕਰੋ ਪਰ ਚੋਣਾਂ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਮਨਜੂਰੀ ਨਹੀਂ ਦਿਤੀ ਜਾਵੇਗੀ। ਦਸ ਦਈਏ ਕਿ ਸੋਸ਼ਲ ਮੀਡੀਆ ਪਲੈਟਫਾਰਮਸ ਦੀ ਦੁਰਵਰਤੋਂ ਦਾ ਮਾਮਲਾ ਭਾਰਤ 'ਚ ਪਿਛਲੇ ਕੁਝ ਮਹੀਨਿਆਂ ਦੇ ਦਾਇਰੇ 'ਚ ਹੈ। ਸਰਕਾਰ ਨੇ ਅਜਿਹੇ ਕਿਸੇ ਵੀ ਪਲੇਟਫਾਰਮ ਦੀ ਦੁਰਵਰਤੋਂ ਨੂੰ ਰੋਕਣ ਲਈ ਸਖਤ ਕਦਮ ਉਠਾਉਣ ਦੀ ਗੱਲ ਕਹੀ ਹੈ। 

Ravi shankar PrasadRavi shankar Prasad

ਇਸ ਵਿਚ ਜੀ-20 ਇਵੈਂਟ ਵਿਚ ਬੋਲਦੇ ਹੋਏ ਪ੍ਰਸਾਦ ਨੇ ਕਿਹਾ ਹੈ ਕਿ ਡਿਜੀਟਲ ਪਲੈਟਫਾਰਮ ਦੁਆਰਾ ਹੋਈ ਆਮਦਨ ਦਾ ਇਕ ਹਿੱਸਾ ਸਥਾਨਕ ਮਾਰਕਿਟ ਵਿਚ ਨਿਵੇਸ਼ ਕੀਤਾ ਜਾਣਾ ਚਾਹੀਦਾ ਹੈ। ਆਈ.ਟੀ. ਮੰਤਰੀ ਨੇ ਕਿਹਾ ਕਿ ਸਾਈਬਰ ਵਰਲਡ ਦੀ ਬਾਰਡਰਲੈੱਸ ਕੁਦਰਤੀ ਟ੍ਰੈਂਡ ਅਤੇ ਕਾਮਰਸ ਲਈ ਅਸੀਮਿਤ ਸੰਭਾਵਨਾਵਾਂ ਹਨ . ਉਨ੍ਹਾਂ ਨੇ ਸਾਵਧਾਨ ਕਰਦੇ ਹੋਏ ਕਿਹਾ ਕਿ ਇੰਟਰਨੈੱਟ ਦੀ ਅਪਰਾਧਿਕ ਵਰਤੋਂ ਵਾਸਤਵਿਕਤਾ ਬਣ ਚੁਕਿਆ ਹੈ, ਜਿਸ ਨੂੰ ਰੋਕਣ ਲਈ ਸਖ਼ਤ ਕਦਮ ਚੁਕਣ ਦੀ ਜ਼ਰੂਰਤ ਹੈ।

Ravi shankar PrasadRavi shankar Prasad

ਪ੍ਰਸਾਦ ਨੇ ਅੱਗੋਂ ਕਿਹਾ ਕਿ ਕੱਟੜਤਾ ਫੈਲਾਉਣ ਵੀ ਸਾਈਬਰ ਮੀਡੀਅਮਸ ਦੀ ਵਰਤੋਂ ਕੀਤੀ ਜਾ ਰਹੀ ਹੈ ਇਹ ਇਕ ਚੁਣੌਤੀ ਹੈ, ਜਿਸ ਨਾਲ ਨਿਪਟਣ ਲਈ ਘਰੇਲੂ ਪੱਧਰ 'ਤੇ ਸਖ਼ਤ ਕਾਨੂੰਨ ਦੇ ਨਾਲ ਹੀ ਅੰਤਰਰਾਸ਼ਟਰੀ ਸਹਿਯੋਗ ਵੀ ਜ਼ਰੂਰੀ ਹੈ। ਕੇਂਦਰੀ ਮੰਤਰੀ ਨੇ ਭਾਰਤ ਵਿਚ ਸੁਰੱਖਿਅਤ ਸਾਈਬਰਸਪੇਸ ਲਈ ਹਰ ਸੰਭਵ ਕਦਮ ਚੁਕਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਸਾਵਧਾਨ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਸਾਈਬਰ ਕ੍ਰਾਈਮ ਜਾਂ ਸਾਈਬਰ ਧਮਕੀ ਨਾਲ ਸਰਕਾਰ ਗੰਭੀਰਤਾ ਨਾਲ ਨਿਪਟੇਗੀ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement