ਭਾਜਪਾ ਲੀਡਰਾਂ ਦੀ ਮੌਤ ਪਿੱਛੇ ਵਿਰੋਧੀ ਧਿਰ ਦਾ ਹੱਥ- ਸਾਧਵੀ ਪ੍ਰਗਿਆ  
Published : Aug 27, 2019, 10:52 am IST
Updated : Aug 27, 2019, 10:52 am IST
SHARE ARTICLE
Pragya Singh Thakur
Pragya Singh Thakur

ਉਨ੍ਹਾਂ ਬੀਜੇਪੀ ਨੇਤਾਵਾਂ ਦੀ ਮੌਤ ਬਾਰੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਹੈ ਕਿ ਵਿਰੋਧੀ ਧਿਰ ਕਿਸੇ ਸ਼ਕਤੀ ਦੀ ਵਰਤੋਂ ਕਰ ਰਿਹਾ ਹੈ

ਨਵੀਂ ਦਿੱਲੀ: ਆਪਣੇ ਵਿਵਾਦਾਂ ਵਾਲੇ ਬਿਆਨਾਂ ਕਰਕੇ ਆਏ ਦਿਨ ਚਰਚਾਵਾਂ ਵਿਚ ਰਹਿਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਲੀਡਰ ਤੇ ਭੋਪਾਲ ਤੋਂ ਸੰਸਦ ਮੈਂਬਰ ਸਾਧਵੀ ਪ੍ਰੱਗਿਆ ਠਾਕੁਰ ਨੇ ਇੱਕ ਹੋਰ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਬੀਜੇਪੀ ਨੇਤਾਵਾਂ ਦੀ ਮੌਤ ਬਾਰੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਹੈ ਕਿ ਵਿਰੋਧੀ ਧਿਰ ਕਿਸੇ ਸ਼ਕਤੀ ਦੀ ਵਰਤੋਂ ਕਰ ਰਿਹਾ ਹੈ।

Shushma SwarajShushma Swaraj

ਸਾਧਵੀ ਪ੍ਰੱਗਿਆ ਨੇ ਸੋਮਵਾਰ ਨੂੰ ਮ੍ਰਿਤਕ ਬੀਜੇਪੀ ਲੀਡਰਾਂ ਦੀ ਯਾਦ ਵਿਚ ਕਰਵਾਈ ਸ਼ਰਧਾਂਜਲੀ ਸਭਾ ਵਿਚ ਇਹ ਵਿਵਾਦਿਤ ਬਿਆਨ ਦਿੱਤਾ। ਦੱਸ ਦਈਏ ਹਾਲ ਹੀ ਵਿਚ ਬੀਜੇਪੀ ਦੇ ਦੋ ਵੱਡੇ ਨੇਤਾਵਾਂ ਦਾ ਦੇਹਾਂਤ ਹੋ ਗਿਆ ਹੈ। ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮੌਤ ਹੋ ਗਈ। ਸਾਧਵੀ ਦਾ ਇਹ ਬਿਆਨ ਇਨ੍ਹਾਂ ਦੋਵਾਂ ਲੀਡਰਾਂ ਦੀ ਮੌਤ ਦੇ ਹਵਾਲੇ ਨਾਲ ਸਬੰਧਤ ਹੈ।



 

ਸਾਧਵੀ ਨੇ ਕਿਹਾ, 'ਵਿਰੋਧੀ ਧਿਰ ਨੇ ਬੀਜੇਪੀ ਲੀਡਰਾਂ 'ਤੇ ਮਾਰਕ ਸ਼ਕਤੀ ਦਾ ਇਸਤੇਮਾਲ ਕੀਤਾ ਹੈ।' ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਸਾਧਵੀ ਪ੍ਰੱਗਿਆ ਨੇ ਅਜਿਹਾ ਬਿਆਨ ਦਿੱਤਾ ਹੈ। ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਵੀ ਉਹ ਆਪਣੇ ਅਜਿਹੇ ਹੀ ਬਿਆਨਾਂ ਬਾਰੇ ਚਰਚਾ ਵਿਚ ਰਹੀ ਸੀ।

Arun JaitleyArun Jaitley

ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਰਾਸ਼ਟਰ ਪਿਤਾ ਦਾ ਕਾਤਲ ਨੱਥੂਰਾਮ ਗੌਡਸੇ ਨੂੰ ਦੇਸ਼ ਭਗਤ ਕਿਹਾ ਸੀ। ਇੰਨਾ ਹੀ ਨਹੀਂ, ਉਨ੍ਹਾਂ ਮੁੰਬਈ ਅਤਿਵਾਦੀ ਹਮਲੇ ਵਿਚ ਸ਼ਹੀਦ ਹੋਏ ਏਟੀਐਸ ਮੁਖੀ ਹੇਮੰਤ ਕਰਕਰੇ ਬਾਰੇ ਵੀ ਇਤਰਾਜ਼ਯੋਗ ਬਿਆਨ ਦਿੱਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement