
ਰਾਵਤ ਨੇ ਕਿਹਾ, “ਜੇ ਮੇਰੀ ਪਾਰਟੀ ਕਹਿੰਦੀ ਹੈ ਕਿ ਤੁਸੀਂ ਇਸ ਨੂੰ(ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ) ਜਾਰੀ ਰੱਖੋ ਤਾਂ ਮੈਂ ਇਸ ਜ਼ਿੰਮੇਵਾਰੀ ਨੂੰ ਨਿਭਾਉਂਦਾ ਰਹਾਂਗਾ।”
ਚੰਡੀਗੜ੍ਹ: ਕਾਂਗਰਸ ਆਗੂ ਹਰੀਸ਼ ਰਾਵਤ ਪੰਜਾਬ ਮਾਮਲਿਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਹਨ। ਨਿਊਜ਼ ਏਜੰਸੀ ਅਨੁਸਾਰ ਉੱਤਰਾਖੰਡ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਉਹ ਕਾਂਗਰਸ ਦੇ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਣ।
Harish Rawat
ਹੋਰ ਪੜ੍ਹੋ: ਕੀ ਪ੍ਰਧਾਨ ਮੰਤਰੀ ਪੜ੍ਹੇ-ਲਿਖੇ ਹਨ? ਜਦੋਂ ਕਾਂਗਰਸ ਨੇਤਾ ਦੇ ਸਵਾਲ 'ਤੇ ਛਿੜੀ ਤਿੱਖੀ ਬਹਿਸ
ਉੱਤਰਾਖੰਡ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਹਰੀਸ਼ ਰਾਵਤ ਨੇ ਕਿਹਾ ਕਿ ਉਹਨਾਂ ਦੇ ਮਨ ਵਿਚ ਇਹ ਸੀ ਕਿ ਰਾਜ ਵਿਧਾਨ ਸਭਾ ਚੋਣਾਂ ’ਤੇ ਧਿਆਨ ਕੇਂਦਰਤ ਕਰਨ ਲਈ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤੇ ਜਾਣ ਦੀ ਅਪੀਲ ਕਰਨਗੇ। ਇਹ ਪੁੱਛੇ ਜਾਣ ’ਤੇ ਕਿ ਕੀ ਉਹਨਾਂ ਨੇ ਉਤਰਾਖੰਡ ਵਿਧਾਨ ਸਭਾ ਚੋਣਾਂ ਉੱਤੇ ਧਿਆਨ ਕੇਂਦ੍ਰਿਤ ਕਰਨ ਲਈ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ, ‘ਹਾਂ। ਇਹੀ ਕਾਰਨ ਹੈ’।
Captain Amarinder Singh
ਹੋਰ ਪੜ੍ਹੋ: ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫ਼ਾ
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪਾਰਟੀ ਜੋ ਵੀ ਫੈਸਲਾ ਲਵੇਗੀ, ਉਹ ਇਸ ਦੀ ਪਾਲਣਾ ਕਰੇਗਾ। ਰਾਵਤ ਨੇ ਕਿਹਾ, “ਜੇ ਮੇਰੀ ਪਾਰਟੀ ਕਹਿੰਦੀ ਹੈ ਕਿ ਤੁਸੀਂ ਇਸ ਨੂੰ(ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ) ਜਾਰੀ ਰੱਖੋ ਤਾਂ ਮੈਂ ਇਸ ਜ਼ਿੰਮੇਵਾਰੀ ਨੂੰ ਨਿਭਾਉਂਦਾ ਰਹਾਂਗਾ।” ਜ਼ਿਕਰਯੋਗ ਹੈ ਕਿ ਪੰਜਾਬ ਅਤੇ ਉੱਤਰਾਖੰਡ ਵਿਚ ਅਗਲੇ ਸਾਲ ਫਰਵਰੀ-ਮਾਰਚ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
Navjot Sidhu
ਹੋਰ ਪੜ੍ਹੋ: ਕੀ ਆਮ ਆਦਮੀ ਪਾਰਟੀ ਵਿਚ ਹੋਵੇਗੀ ਸੋਨੂੰ ਸੂਦ ਦੀ ਐਂਟਰੀ? ਅਦਾਕਾਰ ਨੇ ਦਿੱਤਾ ਇਹ ਜਵਾਬ
ਪੰਜਾਬ ਵਿਚ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਆਪਸੀ ਮਤਭੇਦਾਂ ਦੇ ਚਲਦਿਆਂ ਪਿਛਲੇ ਕੁਝ ਮਹੀਨਿਆਂ ਵਿਚ ਕਈ ਵਾਰ ਵਿਵਾਦ ਖੜ੍ਹਾ ਹੋਇਆ ਹੈ। ਹਰੀਸ਼ ਰਾਵਤ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਵਿਚ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਆਪਣੇ ਸੂਬੇ ਵੱਲ ਪੂਰਾ ਧਿਆਨ ਨਹੀਂ ਦੇ ਰਹੇ, ਜਦਕਿ ਉਹ ਕਾਂਗਰਸ ਵੱਲੋਂ ਉੱਤਰਾਖੰਡ ਦਾ ਸਭ ਤੋਂ ਵੱਡਾ ਚਿਹਰਾ ਹਨ।