
ਸਹੁੰ ਚੁੱਕ ਸਮਾਗਮ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਹੋਰ ਕੇਂਦਰੀ ਮੰਤਰੀ ਸ਼ਾਮਲ ਹੋਏ।
ਨਵੀਂ ਦਿੱਲੀ - ਜਸਟਿਸ ਉਦੈ ਉਮੇਸ਼ ਲਲਿਤ ਨੇ ਅੱਜ ਦੇਸ਼ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਨੂੰ ਚੀਫ਼ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁਕਵਾਈ। ਇਹ ਸਮਾਗਮ ਰਾਸ਼ਟਰਪਤੀ ਭਵਨ ਵਿਚ ਹੋਇਆ। ਸਹੁੰ ਚੁੱਕ ਸਮਾਗਮ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਹੋਰ ਕੇਂਦਰੀ ਮੰਤਰੀ ਸ਼ਾਮਲ ਹੋਏ। ਜਸਟਿਸ ਲਲਿਤ ਤੋਂ ਪਹਿਲਾਂ ਚੀਫ਼ ਜਸਟਿਸ ਵਜੋਂ ਸੇਵਾ ਨਿਭਾਅ ਚੁੱਕੇ ਜਸਟਿਸ ਐਨਵੀ ਰਮਨਾ ਵੀ ਇਸ ਮੌਕੇ ਹਾਜ਼ਰ ਸਨ।
Justice U U Lalit takes oath as 49th Chief Justice of India
ਸਹੁੰ ਚੁੱਕਣ ਤੋਂ ਪਹਿਲਾਂ ਚੀਫ ਜਸਟਿਸ ਲਲਿਤ ਨੇ ਸੀਜੇਆਈ ਐਨਵੀ ਰਮਨ ਦੇ ਵਿਦਾਇਗੀ ਸਮਾਰੋਹ ਵਿਚ ਤਿੰਨ ਵੱਡੇ ਸੁਧਾਰਾਂ ਬਾਰੇ ਗੱਲ ਕੀਤੀ। ਜਸਟਿਸ ਉਦੈ ਉਮੇਸ਼ ਲਲਿਤ ਨੇ ਕਿਹਾ, "ਮੇਰੀ ਕੋਸ਼ਿਸ਼ ਰਹੇਗੀ ਕਿ ਕੇਸਾਂ ਦੀ ਸੂਚੀ ਵਿਚ ਪਾਰਦਰਸ਼ਤਾ ਹੋਵੇ।" ਮੈਂ ਅਜਿਹੀ ਪ੍ਰਣਾਲੀ ਬਣਾ ਸਕਦਾ ਹਾਂ ਜਿਸ ਵਿਚ ਜ਼ਰੂਰੀ ਮਾਮਲਿਆਂ ਨੂੰ ਸਬੰਧਤ ਬੈਂਚਾਂ ਦੇ ਸਾਹਮਣੇ ਖੁੱਲ੍ਹ ਕੇ ਉਠਾਇਆ ਜਾ ਸਕੇ। ਇਸ ਤੋਂ ਇਲਾਵਾ ਮੈਂ ਘੱਟੋ-ਘੱਟ ਇੱਕ ਸੰਵਿਧਾਨਕ ਬੈਂਚ ਬਣਾ ਸਕਦਾ ਹਾਂ, ਜੋ ਸਾਲ ਭਰ ਚੱਲੇ।
ਭਾਰਤ ਦੇ 49ਵੇਂ ਚੀਫ਼ ਜਸਟਿਸ ਬਣਨ ਜਾ ਰਹੇ ਜਸਟਿਸ ਯੂ ਯੂ ਲਲਿਤ ਨੂੰ ਜੱਜਾਂ ਦੀ ਨਿਯੁਕਤੀ ਤੋਂ ਲੈ ਕੇ ਮਹੱਤਵਪੂਰਨ ਸੰਵਿਧਾਨਕ ਸਵਾਲਾਂ ਤੱਕ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਉਨ੍ਹਾਂ ਨੂੰ ਆਪਣੀ ਨਿਆਂਇਕ ਵਿਰਾਸਤ ਦਾ ਤਜਰਬਾ ਵੀ ਹੋਵੇਗਾ।