
ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਉਸ ਨੂੰ ਚੇਤਾਵਨੀ ਦੇਣ ਲਈ ਕੁਝ ਗੋਲੀਆਂ ਚਲਾਈਆਂ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ
ਜੰਮੂ - ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਇੱਥੇ ਅੰਤਰਰਾਸ਼ਟਰੀ ਸਰਹੱਦ ਨੇੜੇ ਸ਼ਨੀਵਾਰ ਤੜਕੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੀਐਸਐਫ ਨੇ ਸਿਆਲਕੋਟ ਦੇ ਰਹਿਣ ਵਾਲੇ ਮੁਹੰਮਦ ਸ਼ਬਦ (45) ਨੂੰ ਸਰਹੱਦ ਪਾਰ ਤੋਂ ਅਰਨੀਆ ਸੈਕਟਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਦੇਖਿਆ।
ਉਹਨਾਂ ਦੱਸਿਆ ਕਿ ਉਨ੍ਹਾਂ ਨੇ ਉਸ ਨੂੰ ਚੇਤਾਵਨੀ ਦੇਣ ਲਈ ਕੁਝ ਗੋਲੀਆਂ ਚਲਾਈਆਂ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਉਨ੍ਹਾਂ ਕਿਹਾ ਕਿ ਸ਼ਬਦ ਕੋਲੋਂ ਕੋਈ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ। ਇਸ ਤੋਂ ਪਹਿਲਾਂ ਬੀਐਸਐਫ ਨੇ 25 ਅਗਸਤ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇੱਕ ਪਾਕਿਸਤਾਨੀ ਘੁਸਪੈਠੀਏ ਕੋਲੋਂ ਅੱਠ ਕਿਲੋਗ੍ਰਾਮ ਸ਼ੱਕੀ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਦੌਰਾਨ ਸੁਰੱਖਿਆ ਬਲਾਂ ਦੀ ਕਾਰਵਾਈ ਵਿਚ ਘੁਸਪੈਠੀਆ ਜ਼ਖ਼ਮੀ ਹੋ ਗਿਆ ਸੀ ਪਰ ਉਹ ਵਾਪਸ ਪਾਕਿਸਤਾਨ ਵੱਲ ਭੱਜ ਗਿਆ।