
ਭਲਕੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ, ਇਸ ਵਿਚ ਅਗਲੇ ਪ੍ਰਧਾਨ ਦੀ ਚੋਣ ਸਬੰਧੀ ਚਰਚਾ ਕੀਤੀ ਜਾਵੇਗੀ।
ਬੰਗਲੁਰੂ: ਸੀਨੀਅਰ ਕਾਂਗਰਸ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਵਜੋਂ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਕਿਉਂਕਿ ਉਹਨਾਂ ਤੋਂ ਇਲਾਵਾ ਪਾਰਟੀ 'ਚ ਅਜਿਹਾ ਕੋਈ ਨਹੀਂ ਹੈ, ਜੋ ਦੇਸ਼ ਨੂੰ ਇਕਜੁੱਟ ਕਰੇ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪਾਰਟੀ ਦੀ ਅਗਵਾਈ ਕਰਨ ਦੀ ਇੱਛਾ ਰੱਖਣ ਵਾਲੇ ਨੂੰ ਦੇਸ਼ ਭਰ ਵਿਚ ਜਾਣਿਆ ਜਾਣਾ ਚਾਹੀਦਾ ਹੈ ਅਤੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਅਤੇ ਪੱਛਮੀ ਬੰਗਾਲ ਤੋਂ ਗੁਜਰਾਤ ਤੱਕ ਉਸ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ।
ਖੜਗੇ ਨੇ ਕਿਹਾ ਕਿ, ''ਤੁਸੀਂ ਮੈਨੂੰ ਬਦਲ ਦੱਸੋ। ਪਾਰਟੀ ਵਿਚ (ਰਾਹੁਲ ਗਾਂਧੀ ਤੋਂ ਇਲਾਵਾ) ਕੌਣ ਹੈ?” ਖੜਗੇ ਨੇ ਕਿਹਾ ਕਿ ਉਹਨਾਂ ਨੂੰ ਬੇਨਤੀ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਪਾਰਟੀ ਦੀ ਖਾਤਰ, ਦੇਸ਼ ਦੀ ਖਾਤਰ, ਆਰਐਸਐਸ-ਭਾਜਪਾ ਨਾਲ ਲੜਨ ਅਤੇ ਦੇਸ਼ ਨੂੰ ਇਕਜੁੱਟ ਰੱਖਣ ਦੀ ਜ਼ਿੰਮੇਵਾਰੀ ਸੌਂਪਣ ਲਈ ਕਿਹਾ ਜਾਵੇਗਾ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ, “ਅਸੀਂ ਉਹਨਾਂ ਨੂੰ ਪੁੱਛਾਂਗੇ, ਅਸੀਂ ਉਹਨਾਂ ਨੂੰ ਮਜਬੂਰ ਕਰਾਂਗੇ ਅਤੇ ਉਹਨਾਂ ਨੂੰ (ਕਾਂਗਰਸ ਪ੍ਰਧਾਨ ਵਜੋਂ ਵਾਪਸ ਆਉਣ ਲਈ) ਬੇਨਤੀ ਕਰਾਂਗੇ। ਅਸੀਂ ਉਹਨਾਂ ਦੇ ਨਾਲ ਖੜ੍ਹੇ ਹਾਂ। ਅਸੀਂ ਉਹਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਾਂਗੇ।
ਭਲਕੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ, ਇਸ ਵਿਚ ਅਗਲੇ ਪ੍ਰਧਾਨ ਦੀ ਚੋਣ ਸਬੰਧੀ ਚਰਚਾ ਕੀਤੀ ਜਾਵੇਗੀ। ਸੋਨੀਆ ਗਾਂਧੀ ਬੈਠਕ ਦੀ ਪ੍ਰਧਾਨਗੀ ਕਰਨਗੇ। ਕਈ ਨੇਤਾ ਜਨਤਕ ਤੌਰ 'ਤੇ ਰਾਹੁਲ ਗਾਂਧੀ ਨੂੰ ਦੁਬਾਰਾ ਪਾਰਟੀ ਪ੍ਰਧਾਨ ਬਣਨ ਲਈ ਉਤਸ਼ਾਹਿਤ ਕਰ ਰਹੇ ਹਨ। ਹਾਲਾਂਕਿ ਪਾਰਟੀ ਦੇ ਕਈ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਆਪਣੇ ਸਟੈਂਡ 'ਤੇ ਕਾਇਮ ਹਨ ਕਿ ਉਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਨਹੀਂ ਬਣਨਗੇ।