ਖ਼ਬਰਾਂ |

ਤਾਜ਼ਾ |

Kangana Ranaut News : ਕੰਗਨਾ ਰਣੌਤ ਨੂੰ ਜੇਪੀ ਨੱਡਾ ਨੇ ਕੀਤਾ ਤਲਬ , ਕਿਸਾਨ ਅੰਦੋਲਨ 'ਤੇ ਦਿੱਤਾ ਸੀ ਵਿਵਾਦਿਤ ਬਿਆਨ
Published : Aug 27, 2024, 6:33 pm IST
Updated : Aug 27, 2024, 6:57 pm IST
SHARE ARTICLE
Kangana Ranaut
Kangana Ranaut

ਕਿਸਾਨ ਅੰਦੋਲਨ 'ਤੇ ਕੰਗਨਾ ਰਣੌਤ ਦੇ ਬਿਆਨ ਤੋਂ ਭਾਜਪਾ ਵੀ ਨਾਰਾਜ਼, ਭਵਿੱਖ ਵਿੱਚ ਅਜਿਹਾ ਕੋਈ ਬਿਆਨ ਨਾ ਦੇਣ ਦੀ ਦਿੱਤੀ ਨਸੀਹਤ

Kangana Ranaut News : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਤਲਬ ਕੀਤਾ ਹੈ। ਕੰਗਨਾ ਰਣੌਤ ਨੇ ਬੀਤੇ ਦਿਨੀਂ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ। ਅੱਜ ਸ਼ਾਮ 7 ਵਜੇ ਦਿੱਲੀ 'ਚ ਇਹ ਮੁਲਾਕਾਤ ਹੋਵੇਗੀ।   

ਦਰਅਸਲ 'ਚ ਕੰਗਨਾ ਰਣੌਤ ਨੇ ਇਕ ਇੰਟਰਵਿਊ ਵਿਚ ਕਿਸਾਨ ਅੰਦੋਲਨ 'ਤੇ ਬਿਆਨ ਦਿੱਤਾ ਸੀ ਅਤੇ ਇਸ ਨੂੰ ਬੰਗਲਾਦੇਸ਼ ਦੀ ਘਟਨਾ ਨਾਲ ਜੋੜਿਆ ਸੀ। ਕੰਗਨਾ ਰਣੌਤ ਨੇ ਮੀਡੀਆ ਨੂੰ ਇੱਕ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਬਲਾਤਕਾਰ ਤੇ ਕਤਲ ਹੋਏ ਸਨ ਤੇ ਕਿਸਾਨਾਂ ਦੇ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ।

ਕੰਗਨਾ ਨੇ ਇਸ ਇੰਟਰਵਿਊ 'ਚ ਇਹ ਵੀ ਕਿਹਾ ਸੀ ਕਿ ਜੇਕਰ ਭਾਜਪਾ ਦੀ ਸੀਨੀਅਰ ਅਗਵਾਈ ਮਜ਼ਬੂਤ ਨਹੀਂ ਰਹਿੰਦੀ ਤਾਂ ਕਿਸਾਨ ਅੰਦੋਲਨ ਦੌਰਾਨ ਪੰਜਾਬ ਨੂੰ ਵੀ ਬੰਗਲਾਦੇਸ਼ ਬਣਾ ਦਿੱਤਾ ਜਾਵੇਗਾ। ਇਸ ਬਿਆਨ ਨੂੰ ਲੈ ਕੇ ਕੰਗਨਾ ਦੀ ਖੂਬ ਅਲੋਚਨਾ ਹੋ ਰਹੀ ਹੈ ਕੰਗਨਾ ਦਾ ਕਿਸਾਨਾਂ 'ਤੇ ਦਿੱਤਾ ਗਿਆ ਬਿਆਨ ਉਸ ਦੀ ਆਪਣੀ ਪਾਰਟੀ ਭਾਜਪਾ ਨੂੰ ਚੰਗਾ ਨਹੀਂ ਲੱਗਿਆ ਅਤੇ ਇੱਕ ਪ੍ਰੈੱਸ ਬਿਆਨ ਰਾਹੀਂ ਅਦਾਕਾਰਾ ਦੇ ਇਸ ਵਿਵਾਦਿਤ ਬਿਆਨ ਨੂੰ ਟਾਲ ਦਿੱਤਾ।

ਦੱਸ ਦੇਈਏ ਕਿ ਭਾਜਪਾ ਨੇ ਸੋਮਵਾਰ ਨੂੰ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਨੌਤ ਦੇ ਉਸ ਬਿਆਨ 'ਤੇ ਅਸਹਿਮਤੀ ਜਤਾਉਂਦੇ ਹੋਏ ਕਿਨਾਰਾ ਕਰ ਲਿਆ ਸੀ। ਬੀਜੇਪੀ ਨੇ ਵੀ ਕੰਗਨਾ ਰਣੌਤ ਨੂੰ ਸਖ਼ਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਭਵਿੱਖ ਵਿੱਚ ਅਜਿਹਾ ਕੋਈ ਬਿਆਨ ਨਾ ਦੇਣ। ਭਾਜਪਾ ਦੇ ਕੇਂਦਰੀ ਮੀਡੀਆ ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ 'ਤੇ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement