
Rahul Gandhi: ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਦੀ ਪ੍ਰਚਾਰ ਮਸ਼ੀਨਰੀ ਮੋਦੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਅਸਫਲ ਰਹੀ ਹੈ।
Rahul Gandhi News: ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦਾ ਵਿਵਾਦਪੂਰਨ ਬਿਆਨ ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਅਤੇ ਇਰਾਦਿਆਂ ਦਾ ਇਕ ਹੋਰ ਸਬੂਤ ਹੈ।
ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਦੀ ਪ੍ਰਚਾਰ ਮਸ਼ੀਨਰੀ ਮੋਦੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਅਸਫਲ ਰਹੀ ਹੈ।
ਭਾਜਪਾ ਨੇ ਸੋਮਵਾਰ ਨੂੰ ਕੰਗਨਾ ਰਣੌਤ ਦੇ ਉਸ ਬਿਆਨ ਤੋਂ ਦੂਰੀ ਬਣਾ ਲਈ, ਜਿਸ ’ਚ ਉਨ੍ਹਾਂ ਨੇ ਕਿਹਾ ਸੀ ਕਿ ਸ਼ਰਾਰਤੀ ਅਨਸਰ ਪੰਜਾਬ ’ਚ ਕਿਸਾਨ ਅੰਦੋਲਨ ਦੇ ਨਾਂ ’ਤੇ ਹਿੰਸਾ ਕਰ ਰਹੇ ਹਨ ਅਤੇ ਉੱਥੇ ਜਬਰ ਜਨਾਹ ਅਤੇ ਕਤਲ ਹੋ ਰਹੇ ਹਨ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘‘ਸਰਕਾਰ ਦੀ ਪ੍ਰਚਾਰ ਮਸ਼ੀਨਰੀ ਲਗਾਤਾਰ ਕਿਸਾਨਾਂ ਦਾ ਅਪਮਾਨ ਕਰਨ ’ਚ ਲੱਗੀ ਹੋਈ ਹੈ, ਮੋਦੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਅਸਫਲ ਰਹੇ। ਭਾਜਪਾ ਸੰਸਦ ਮੈਂਬਰ ਵਲੋਂ 378 ਦਿਨਾਂ ਦੇ ਮੈਰਾਥਨ ਸੰਘਰਸ਼ ਦੌਰਾਨ 700 ਕਾਮਰੇਡਾਂ ਦੀ ਕੁਰਬਾਨੀ ਦੇਣ ਵਾਲੇ ਕਿਸਾਨਾਂ ਨੂੰ ਜਬਰ ਜਨਾਹੀ ਅਤੇ ਵਿਦੇਸ਼ੀ ਤਾਕਤਾਂ ਦਾ ਨੁਮਾਇੰਦਾ ਕਹਿਣਾ ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਅਤੇ ਇਰਾਦਿਆਂ ਦਾ ਇਕ ਹੋਰ ਸਬੂਤ ਹੈ।’’