ਬਸਪਾ ਦੀ ਮੁੜ ਕੌਮੀ ਪ੍ਰਧਾਨ ਚੁਣੀ ਗਈ ਮਾਇਆਵਤੀ
Published : Aug 27, 2024, 5:50 pm IST
Updated : Aug 27, 2024, 5:50 pm IST
SHARE ARTICLE
Mayawati re-elected national president of BSP
Mayawati re-elected national president of BSP

ਕਦੇ ਨਹੀਂ ਰੁਕਾਂਗੇ, ਸਮਝੌਤਾ ਨਹੀਂ ਕਰਾਂਗੇ- ਮਾਇਆਵਤੀ

Lucknow News:  ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਮੰਗਲਵਾਰ ਨੂੰ ਸਰਬਸੰਮਤੀ ਨਾਲ ਦੂਜੀ ਵਾਰ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਕੌਮੀ ਪ੍ਰਧਾਨ ਚੁਣ ਲਿਆ ਗਿਆ। ਬਸਪਾ ਨੇ ਇਕ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿਤੀ । ਇਹ ਫੈਸਲਾ ਬਸਪਾ ਦੀ ਕੇਂਦਰੀ ਕਾਰਜਕਾਰੀ ਕਮੇਟੀ ਅਤੇ ਆਲ ਇੰਡੀਆ ਅਤੇ ਸੂਬਾ ਪਾਰਟੀ ਇਕਾਈਆਂ ਦੇ ਸੀਨੀਅਰ ਅਹੁਦੇਦਾਰਾਂ ਅਤੇ ਦੇਸ਼ ਭਰ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ’ਚ ਲਿਆ ਗਿਆ।

ਸਾਬਕਾ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਮਾਇਆਵਤੀ ਨੇ ਜੂਨ 1995 ’ਚ ਪਹਿਲੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ ਸੀ ਅਤੇ ਚਾਰ ਵਾਰ ਸੇਵਾ ਨਿਭਾਈ ਸੀ। ਕੌਮੀ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਸਤੀਸ਼ ਚੰਦਰ ਮਿਸ਼ਰਾ ਨੇ ਸਰਬਸੰਮਤੀ ਨਾਲ ਮਾਇਆਵਤੀ ਨੂੰ ਪਾਰਟੀ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ।

ਚੋਣਾਂ ਤੋਂ ਬਾਅਦ ਅਪਣੇ ਸੰਖੇਪ ਸੰਬੋਧਨ ’ਚ ਮਾਇਆਵਤੀ ਨੇ ਛੋਟੇ-ਵੱਡੇ ਸਾਰੇ ਵਰਕਰਾਂ ਅਤੇ ਸਮਰਥਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਅੱਗੇ ਲਿਜਾਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ, ‘‘ਕਰੋੜਾਂ ਦਲਿਤਾਂ ਅਤੇ ਬਹੁਜਨਾਂ ਦੇ ਹਿੱਤ ’ਚ ਅਸੀਂ ਬਾਬਾ ਸਾਹਿਬ ਡਾ. ਅੰਬੇਡਕਰ ਵਲੋਂ ਤਿਆਰ ਕੀਤੇ ਸੰਵਿਧਾਨ ’ਚ ਲੋਕ ਹਿੱਤ ਅਤੇ ਲੋਕਾਂ ਦੀ ਭਲਾਈ ਦੇ ਅਸਲ ਉਦੇਸ਼ ਨੂੰ ਸਾਕਾਰ ਕਰਨ ਲਈ ਸੱਤਾ ਦੀ ਮਾਸਟਰ ਕੁੰਜੀ ਪ੍ਰਾਪਤ ਕਰਨ ਲਈ ਨਿਰੰਤਰ ਸੰਘਰਸ਼ ਕਰਾਂਗੇ।’’

ਬਸਪਾ ਦੀ ਸਥਾਪਨਾ ਕਾਂਸ਼ੀ ਰਾਮ ਨੇ 1984 ’ਚ ਕੀਤੀ ਸੀ ਅਤੇ ਮਾਇਆਵਤੀ ਨੇ ਵੀ ਇਸ ’ਚ ਸਰਗਰਮ ਭੂਮਿਕਾ ਨਿਭਾਈ ਸੀ। ਕਾਂਸ਼ੀ ਰਾਮ ਨੇ 15 ਦਸੰਬਰ 2001 ਨੂੰ ਲਖਨਊ ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮਾਇਆਵਤੀ ਨੂੰ ਅਪਣਾ ਉੱਤਰਾਧਿਕਾਰੀ ਐਲਾਨਿਆ ਸੀ। ਕਾਂਸ਼ੀ ਰਾਮ ਦੀ ਬੀਮਾਰੀ ਤੋਂ ਬਾਅਦ ਮਾਇਆਵਤੀ 18 ਸਤੰਬਰ 2003 ਨੂੰ ਪਹਿਲੀ ਵਾਰ ਬਸਪਾ ਦੀ ਪ੍ਰਧਾਨ ਚੁਣੀ ਗਈ ਸੀ ਅਤੇ ਉਦੋਂ ਤੋਂ ਉਹ ਬਿਨਾਂ ਮੁਕਾਬਲਾ ਚੁਣੇ ਗਏ ਹਨ।

Location: India, Delhi

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement