Jodhpur Minor Girl Gang : ਜੋਧਪੁਰ 'ਚ ਨਾਬਾਲਗ ਲੜਕੀ ਨਾਲ ਗੈਂਗਰੇਪ , ਦੋ ਸ਼ੱਕੀ ਹਿਰਾਸਤ 'ਚ
Published : Aug 27, 2024, 10:42 pm IST
Updated : Aug 27, 2024, 10:42 pm IST
SHARE ARTICLE
14-year old minor girl gang-raped in Jodhpur
14-year old minor girl gang-raped in Jodhpur

ਪੁਲਿਸ ਨੇ ਇਹ ਜਾਣਕਾਰੀ ਦਿੱਤੀ

Jodhpur Minor Girl Gang : ਰਾਜਸਥਾਨ ਦੇ ਜੋਧਪੁਰ 'ਚ 15 ਸਾਲਾ ਲੜਕੀ ਨਾਲ 2 ਵਿਅਕਤੀਆਂ ਨੇ ਕਥਿਤ ਤੌਰ 'ਤੇ ਸਮੂਹਿਕ ਜਬਰ -ਜਿਨਾਹ ਕੀਤਾ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਇਸ ਮਾਮਲੇ ਵਿੱਚ 2 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਜੋਧਪੁਰ ਸਿਟੀ (ਪੱਛਮੀ) ਦੇ ਸਹਾਇਕ ਪੁਲਿਸ ਕਮਿਸ਼ਨਰ ਅਨਿਲ ਕੁਮਾਰ ਨੇ ਦੱਸਿਆ ਕਿ ਲੜਕੀ ਐਤਵਾਰ ਰਾਤ ਤੋਂ ਘਰੋਂ ਲਾਪਤਾ ਹੋ ਗਈ ਸੀ। ਕੁਮਾਰ ਨੇ ਦੱਸਿਆ ਕਿ ਉਹ ਮਹਾਤਮਾ ਗਾਂਧੀ ਸਰਕਾਰੀ ਹਸਪਤਾਲ ਦੇ ਬਾਹਰ ਪਹੁੰਚੀ ਸੀ, ਜਿੱਥੇ ਦੋ ਨੌਜਵਾਨ ਉਸ ਨੂੰ ਹਸਪਤਾਲ ਦੇ ਪਿੱਛੇ ਸਥਿਤ 'ਡੰਪਿੰਗ ਯਾਰਡ' ਵਿੱਚ ਲੈ ਗਏ ਅਤੇ ਉਸ ਨਾਲ ਗੈਂਗਰੇਪ ਕੀਤਾ।

ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਸੋਮਵਾਰ ਨੂੰ ਉਸ ਸਮੇਂ ਸਾਹਮਣੇ ਆਇਆ ,ਜਦੋਂ ਉਹ ਯਾਰਡ ਤੋਂ ਬਾਹਰ ਆਈ। ਕੁਮਾਰ ਨੇ ਦੱਸਿਆ ਕਿ ਮਾਮਲੇ 'ਚ ਦੋ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਘਟਨਾ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਸਰਾ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਗਹਿਲੋਤ ਨੇ 'ਐਕਸ' 'ਤੇ ਲਿਖਿਆ, "ਜੋਧਪੁਰ ਦੇ ਮਹਾਤਮਾ ਗਾਂਧੀ ਸਰਕਾਰੀ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਗੈਂਗਰੇਪ ਦੀ ਘਟਨਾ ਰਾਜਸਥਾਨ ਵਿੱਚ ਬਣਦੇ ਜਾ ਰਹੇ ਜੰਗਲ ਰਾਜ ਦੇ ਹਾਲਾਤਾਂ ਦੀ ਇੱਕ ਹੋਰ ਉਦਾਹਰਣ ਹੈ।"

Location: India, Rajasthan

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement